ਕੈਨੇਡਾ ਭੇਜਣ ਦੇ ਨਾਂ ’ਤੇ 10 ਲੱਖ 11 ਹਜ਼ਾਰ ਠੱਗੇ, ਕੇਸ ਦਰਜ
Thursday, Mar 06, 2025 - 06:31 PM (IST)

ਬਟਾਲਾ (ਸਾਹਿਲ)- ਕੈਨੇਡਾ ਭੇਜਣ ਦੇ ਨਾਂ ’ਤੇ 10 ਲੱਖ 11 ਹਜ਼ਾਰ ਰੁਪਏ ਠੱਗਣ ਵਾਲੇ ਵਿਅਕਤੀ ਖਿਲਾਫ ਥਾਣਾ ਸਦਰ ਦੀ ਪੁਲਸ ਵਲੋਂ ਕੇਸ ਦਰਜ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਏ.ਐੱਸ.ਆਈ ਰਮੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਦਰਖਾਸਤ ਵਿਚ ਸੁਰਜੀਤ ਕੌਰ ਪਤਨੀ ਭੁਪਿੰਦਰ ਸਿੰਘ ਵਾਸੀ ਪਿੰਡ ਸਰੂਪਵਾਲੀ ਕਲਾਂ ਨੇ ਲਿਖਵਾਇਆ ਹੈ ਕਿ ਉਸਦੇ ਲੜਕੀ ਨੂੰ ਵਿਦੇਸ਼ ਕੈਨੇਡਾ ਭੇਜਣ ਦੇ ਨਾਂ ’ਤੇ ਹਰਮਨਜੀਤ ਸਿੰਘ ਵਾਸੀ ਪਿੰਡ ਮੇਘਾਂ, ਥਾਣਾ ਡੇਰਾ ਬਾਬਾ ਨਾਨਕ ਨੇ ਉਸ ਨਾਲ 10 ਲੱਖ 11 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਜਿਸ ’ਤੇ ਉਕਤ ਮਾਮਲੇ ਦੀ ਜਾਂਚ ਡੀ.ਐੱਸ.ਪੀ ਨਾਰਕੋਟਿਕ ਬਟਾਲਾ ਹਰੀਸ਼ ਬਹਿਲ ਵਲੋਂ ਕੀਤੇ ਜਾਣ ਦੇ ਬਾਅਦ ਐੱਸ.ਐੱਸ.ਪੀ ਬਟਾਲਾ ਦੀ ਮਨਜ਼ੂਰੀ ਮਿਲਣ ’ਤੇ ਉਕਤ ਵਿਅਕਤੀ ਖਿਲਾਫ ਧਾਰਾ 420 ਆਈ.ਪੀ.ਸੀ ਤਹਿਤ ਧੋਖਾਧੜੀ ਦਾ ਮਾਮਲਾ ਥਾਣਾ ਸਦਰ ਵਿਚ ਦਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਖੂਨ ਦੇ ਰਿਸ਼ਤੇ ਹੋਏ ਦਾਗਦਾਰ, ਕਲਯੁੱਗੀ ਪੁੱਤ ਨੇ ਜ਼ਮੀਨ ਦੇ ਲਾਲਚ ’ਚ ਕੀਤਾ ਪਿਤਾ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8