ਅੱਖਾਂ ’ਚ ਮਿਰਚਾਂ ਪਾ ਨੌਜਵਾਨ ਕੋਲੋਂ ਲੁੱਟੇ 10 ਲੱਖ, ਵਿਰੋਧ ਕਰਨ ’ਤੇ ਲੁਟੇਰਿਆਂ ਨੇ ਕੀਤਾ ਦਾਤਰ ਨਾਲ ਵਾਰ
Tuesday, Jun 13, 2023 - 04:20 PM (IST)

ਅੰਮ੍ਰਿਤਸਰ (ਜ.ਬ.)- ਕੰਪਨੀ ਦਾ ਕੈਸ਼ ਇਕੱਠਾ ਕਰ ਕੇ ਆ ਰਹੇ ਨੌਜਵਾਨ ਕੋਲੋਂ 4 ਨਕਾਬਪੋਸ਼ ਲੁਟੇਰਿਆਂ ਨੇ ਅੱਖਾਂ ਵਿਚ ਮਿਰਚਾਂ ਪਾ ਕੇ 10 ਲੱਖ ਰੁਪਏ ਲੁੱਟ ਲਏ। ਪੁਰਾਣੀ ਚੁੰਗੀ ਛੇਹਰਟਾ ਨੇੜੇ ਕਰੀਬ 9:30 ਵਜੇ ਵਾਪਰੀ ਇਸ ਘਟਨਾ ਮਗਰੋਂ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਇਹ ਵੀ ਪੜ੍ਹੋ- ਲੂ ਨੇ ਝੰਬੇ ਅੰਬਰਸਰੀਏ, ਵਧਦੀ ਗਰਮੀ ਨੂੰ ਦੇਖ ਲੋਕਾਂ ਨੂੰ ਘਰੋਂ ਬਾਹਰ ਜਾਣ 'ਤੇ ਪੈ ਰਹੀ ਚਿੰਤਾ
ਜਾਣਕਾਰੀ ਦਿੰਦਿਆਂ ਇਲਾਜ ਅਧੀਨ ਨੌਜਵਾਨ ਸ਼ਰਨਜੋਤ ਸਿੰਘ ਵਾਸੀ ਰਾਜ ਐਵੇਨਿਊ ਛੇਹਰਟਾ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਰੈਡੀਐਂਟ ਕੈਸ਼ ਮੈਨੇਜਮੈਂਟ ਕੰਪਨੀ ਦਾ ਕੈਸ਼ ਇਕੱਠਾ ਕਰ ਕੇ ਆ ਰਿਹਾ ਸੀ। ਪੁਰਾਣੀ ਚੁੰਗੀ ਛੇਹਰਟਾ ਨੇੜੇ ਪੁੱਜਣ ’ਤੇ ਮਗਰੋਂ ਆਏ ਚਾਰ ਨਕਾਬਪੋਸ਼ ਲੁਟੇਰਿਆਂ ਨੇ ਉਸ ਦੀਆਂ ਅੱਖਾਂ ਵਿਚ ਲਾਲ ਮਿਰਚਾਂ ਪਾ ਦਿੱਤੀਆਂ ਅਤੇ ਉਸ ਦਾ ਨਕਦੀ ਵਾਲਾ ਬੈਗ ਖੋਹਣ ਲੱਗ ਪਏ। ਵਿਰੋਧ ਕਰਨ ’ਤੇ ਲੁਟੇਰਿਆਂ ਨੇ ਉਸ 'ਤੇ ਦਾਤਰ ਨਾਲ ਵਾਰ ਕਰਨੇ ਸ਼ੁਰੂ ਕਰ ਦਿੱਤੇ। ਇਕ ਲੁਟੇਰੇ ਨੇ ਪਿਸਤੌਲ ਤਾਣ ਲਈ ਤੇ ਉਸ ਦਾ 10 ਲੱਖ ਰੁਪਏ ਤੋਂ ਵੱਧ ਨਕਦੀ ਵਾਲਾ ਬੈਗ ਖੋਹ ਕੇ ਦੌੜ ਗਏ।
ਇਹ ਵੀ ਪੜ੍ਹੋ- 9 ਸਾਲਾ ਅਰਜਿਤ ਸ਼ਰਮਾ ਨੇ 14,300 ਫੁੱਟ ਉੱਚੇ ਮਿਨਕਿਆਨੀ ਪਾਸ ’ਤੇ ਲਹਿਰਾਇਆ ਤਿਰੰਗਾ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਦੇ ਉਚ ਅਧਿਕਾਰੀ ਮੌਕੇ ’ਤੇ ਪੁੱਜ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮੌਕੇ ’ਤੇ ਮੌਜੂਦ ਇਕ ਚਸ਼ਮਦੀਦ ਸਰਵਣ ਸਿੰਘ ਨੇ ਦੱਸਿਆ ਕਿ ਲੁਟੇਰੇ ਕੁਝ ਹੀ ਮਿੰਟਾਂ ਵਿਚ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਟਿਕ-ਟੋਕ ਬਣਾਉਂਦੇ ਹੋਏ ਮੌਕੇ ਤੋਂ ਫ਼ਰਾਰ ਗਏ। ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਪੈਨਸ਼ਨਧਾਰਕਾਂ ਨੂੰ ਮਿਲੇਗੀ ਵੱਡੀ ਰਾਹਤ, ਪੰਜਾਬ ਸਰਕਾਰ ਲੈਣ ਜਾ ਰਹੀ ਇਹ ਫ਼ੈਸਲਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।