ਕਰਿਆਨਾ ਸਟੋਰ ’ਚੋਂ 10 ਹਜ਼ਾਰ ਦੀ ਨਕਦੀ ਚੋਰੀ

Friday, Jul 19, 2024 - 05:56 PM (IST)

ਕਰਿਆਨਾ ਸਟੋਰ ’ਚੋਂ 10 ਹਜ਼ਾਰ ਦੀ ਨਕਦੀ ਚੋਰੀ

ਅੱਚਲ ਸਾਹਿਬ (ਗੋਰਾ ਚਾਹਲ)-ਥਾਣਾ ਰੰਘੜ ਨੰਗਲ ਤੋਂ ਸਿਰਫ ਇਕ ਕਿੱਲੇ ਦੀ ਦੂਰੀ ’ਤੇ ਹਰਦੀਪ ਕਰਿਆਨਾ ਸਟੋਰ ’ਚ ਚੌਥੀ ਵਾਰ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਗੱਲਬਾਤ ਕਰਦੇ ਹੋਏ ਦੁਕਾਨ ਦੇ ਮਾਲਕ ਹਰਦੀਪ ਸਿੰਘ ਅਤੇ ਉਸ ਦੀ ਪਤਨੀ ਜਸਪ੍ਰੀਤ ਕੌਰ ਨੇ ਅਸੀਂ ਰਾਤ ਨੂੰ ਵਿਹੜੇ ਵਿਚ ਸੁੱਤੇ ਹੋਏ ਸੀ। ਜਦੋਂ ਸਵੇਰੇ ਮੇਰਾ ਪਤੀ ਲੱਕੜਾਂ ਵੇਚਣ ਲਈ ਮੰਡੀ ਜਾਣ ਲੱਗਾ ਤਾਂ ਦੇਖਿਆ ਕਿ ਦੁਕਾਨ ਦੇ ਗੱਲੇ ’ਚ ਪਈ 10 ਹਜ਼ਾਰ ਦੀ ਨਕਦੀ ਤੋਂ ਇਲਾਵਾ ਕਰਿਆਨੇ ਦਾ ਸਾਮਾਨ ਚੋਰੀ ਹੋ ਚੁੱਕਾ ਸੀ।

ਇਹ ਵੀ ਪੜ੍ਹੋ-  ਇਕ ਵਾਰ ਫਿਰ ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ, ਆਹਾਤੇ 'ਚ ਸ਼ਰੇਆਮ ਸ਼ਰਾਬ ਪੀਂਦੇ ਨਜ਼ਰ ਆਏ ਮੁਲਾਜ਼ਮ

ਪੀੜਤ ਜਸਪ੍ਰੀਤ ਕੌਰ ਨੇ ਦੱਸਿਆ ਕਿ 10 ਦਿਨ ਪਹਿਲਾਂ ਸਾਡੇ ਦੂਸਰੇ ਘਰ ’ਚ ਸਬਮਰਸੀਬਲ ਮੋਟਰ ਨੂੰ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਦੀ ਸੂਚਨਾ ਥਾਣਾ ਰੰਗਣ ਨੰਗਲ ਦੀ ਪੁਲਸ ਨੂੰ ਦੇ ਦਿੱਤੀ ਗਈ। ਉਨ੍ਹਾਂ ਮੰਗ ਕਰਦੇ ਹੋਏ ਕਿਹਾ ਕਿ ਚੋਰਾਂ ਨੂੰ ਜਲਦ ਤੋਂ ਜਲਦ ਫੜ ਕੇ ਸਲਾਖਾਂ ਪਿੱਛੇ ਕੀਤਾ ਜਾਵੇ।

ਇਹ ਵੀ ਪੜ੍ਹੋ- ਅੱਤ ਦੀ ਗਰਮੀ ਕਾਰਨ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਘਟੀ, ਮਾਪਿਆਂ ਨੇ ਪੰਜਾਬ ਸਰਕਾਰ ਨੂੰ ਕੀਤੀ ਇਹ ਮੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News