100 ਪੁਲਸ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਕੇਂਦਰੀ ਜੇਲ੍ਹ ’ਚ ਮਾਰਿਆ ਛਾਪਾ

Tuesday, Jul 22, 2025 - 01:38 PM (IST)

100 ਪੁਲਸ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਕੇਂਦਰੀ ਜੇਲ੍ਹ ’ਚ ਮਾਰਿਆ ਛਾਪਾ

ਗੁਰਦਾਸਪੁਰ (ਹਰਮਨ, ਵਿਨੋਦ)-ਕੇਂਦਰੀ ਜੇਲ੍ਹ ਗੁਰਦਾਸਪੁਰ ’ਚ ਜੇਲ੍ਹ ਮੈਨੂਅਲ ਨੂੰ ਪੂਰੀ ਤਰ੍ਹਾਂ ਲਾਗੂ ਕਰਵਾਉਣ ਦੇ ਮੰਤਵ ਨਾਲ ਅੱਜ ਐੱਸ. ਐੱਸ. ਪੀ. ਆਦਿੱਤਿਆ ਆਈ. ਪੀ. ਐੱਸ. ਦੀ ਅਗਵਾਈ ਹੇਠ 100 ਦੇ ਕਰੀਬ ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੇ ਕੇਂਦਰੀ ਜੇਲ੍ਹ ’ਚ ਅਚਨਚੇਤ ਛਾਪੇਮਾਰੀ ਕੀਤੀ। ਇਸ ਸਬੰਧੀ ਐੱਸ. ਐੱਸ. ਪੀ. ਆਦਿੱਤਿਆ ਨੇ ਦੱਸਿਆ ਕਿ ਕੇਂਦਰੀ ਜੇਲ੍ਹ ’ਚ ਇਸ ਤੋਂ ਪਹਿਲਾਂ ਵੀ ਵੱਖ-ਵੱਖ ਸਮੇਂ ਦੌਰਾਨ ਅਚਾਨਕ ਚੈਕਿੰਗ ਕੀਤੀ ਗਈ ਸੀ ਤਾਂ ਜੋ ਜੇਲ੍ਹ ’ਚ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥ ਜਾਂ ਮੋਬਾਈਲ ਫੋਨ ਸਮੇਤ ਕਿਸੇ ਵੀ ਗੈਰ ਕਾਨੂੰਨੀ ਦੀ ਵਸਤੂ ਦੀ ਵਰਤੋਂ ਨਾ ਕੀਤੀ ਜਾ ਸਕੇ।

ਇਹ ਵੀ ਪੜ੍ਹੋ-  ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਾਸੀਆਂ ਲਈ ਵੱਡਾ ਤੋਹਫ਼ਾ

ਉਨ੍ਹਾਂ ਕਿਹਾ ਕਿ ਜੇਲ੍ਹ ’ਚ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਾਉਣ ਲਈ ਅਜਿਹੀ ਚੈਕਿੰਗ ਕੀਤੀ ਜਾਂਦੀ ਹੈ ਅਤੇ ਕੀਤੀ ਗਈ ਚੈਕਿੰਗ ਦੌਰਾਨ ਵੀ ਪੁਲਸ ਦੇ ਵੱਖ-ਵੱਖ ਮੁਲਾਜ਼ਮਾਂ ਨੇ ਵੱਖ-ਵੱਖ ਬੈਰਕਾਂ ਅਤੇ ਹੋਰ ਥਾਵਾਂ ’ਤੇ ਜਾ ਕੇ ਬਹੁਤ ਡੂੰਘਾਈ ਨਾਲ ਤਲਾਸ਼ੀ ਲਈ ਹੈ। ਇਸ ਦੌਰਾਨ ਜੇਲ੍ਹ ’ਚੋਂ ਕੋਈ ਵੀ ਮੋਬਾਈਲ ਫੋਨ, ਨਸ਼ੀਲਾ ਪਦਾਰਥ ਜਾਂ ਹੋਰ ਵਰਜਿਤ ਵਸਤੂ ਪ੍ਰਾਪਤ ਨਹੀਂ ਹੋਈ।

PunjabKesari

ਇਹ ਵੀ ਪੜ੍ਹੋਵੱਡੀ ਖ਼ਬਰ: ਪਠਾਨਕੋਟ ਦਾ ਕਈ ਪਿੰਡਾਂ ਨਾਲੋਂ ਸੰਪਰਕ ਟੁੱਟਿਆ

ਐੱਸ. ਐੱਸ. ਪੀ. ਨੇ ਕਿਹਾ ਕਿ ਪੂਰੇ ਜ਼ਿਲ੍ਹਾ ਗੁਰਦਾਸਪੁਰ ਅਤੇ ਖਾਸ ਤੌਰ ’ਤੇ ਜੇਲ੍ਹ ’ਚ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥ ਦੀ ਵਰਤੋਂ ਨੂੰ ਰੋਕਣ ਲਈ ਪੁਲਸ ਜ਼ੀਰੋ ਟੋਲਰੈਂਸ ’ਤੇ ਕੰਮ ਕਰ ਰਹੀ ਹੈ ਅਤੇ ਨਾਲ ਹੀ ਭ੍ਰਿਸ਼ਟਾਚਾਰ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਵੀ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋਪੰਜਾਬੀਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਦੇਣ ਜਾ ਰਹੀ ਵੱਡੀ ਸਹੂਲਤ

ਇਸ ਸੰਦਰਭ ’ਚ ਪੁਲਸ ਵੱਲੋਂ ਜਿੱਥੇ ਕੇਂਦਰੀ ਜੇਲ੍ਹ ’ਚ ਚੈਕਿੰਗ ਕੀਤੀ ਜਾ ਰਹੀ ਗਈ ਹੈ, ਉਸ ਦੇ ਨਾਲ ਹੀ ਗੁਰਦਾਸਪੁਰ ਜ਼ਿਲ੍ਹੇ ਅੰਦਰ ਵੀ ਰੋਜ਼ਾਨਾ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰ ਕੇ ਸ਼ੱਕੀ ਵਿਅਕਤੀਆਂ ਕੋਲੋਂ ਪੁੱਛਗਿੱਛ ਕੀਤੀ ਜਾਂਦੀ। ਉਨ੍ਹਾਂ ਕਿਹਾ ਕਿ ਜੇਲ੍ਹ ’ਚ ਕੀਤੀ ਇਸ ਚੈਕਿੰਗ ਜੇਲ ਅਧਿਕਾਰੀ ਅਤੇ ਸਟਾਫ ਵੀ ਪੁਲਸ ਦੇ ਨਾਲ ਮੌਜੂਦ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News