ਪੰਜਾਬ ਭਰ ''ਚ 108 ਐਂਬੂਲੈਂਸ ਦੀ ਹੜਤਾਲ, ਲੋਕਾਂ ਨੂੰ ਕਰਨਾ ਪੈ ਰਿਹੈ ਕਈ ਮੁਸ਼ਕਲਾਂ ਸਾਹਮਣਾ

01/12/2023 6:22:59 PM

ਅੰਮ੍ਰਿਤਸਰ (ਬਿਊਰੋ)- ਅੱਜ ਪੂਰੇ ਪੰਜਾਬ ਦੇ 'ਚ 108 ਐਂਬੂਲੈਂਸ ਦੇ ਮੁਲਾਜ਼ਮਾਂ ਵੱਲੋਂ ਵੱਡੇ ਪੱਧਰ 'ਤੇ ਹੜਤਾਲ ਕੀਤੀ ਗਈ। ਇਹ ਹੜਤਾਲ ਉਨ੍ਹਾਂ ਦੇ ਪ੍ਰਾਈਵੇਟ ਕੰਪਨੀਆਂ ਦੇ ਨਾਲ ਕਾਟਰੈਕਟ ਰੱਦ ਕਰਨ ਨੂੰ ਲੈ ਕੇ ਕੀਤੀ ਗਈ। ਜਿਸ ਦੇ ਨਾਲ ਆਮ ਲੋਕਾਂ ਨੂੰ ਬਹੁਤ ਜ਼ਿਆਦਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੁਰੂ ਨਾਨਕ ਦੇਵ ਹਸਪਤਾਲ ਦੇ ਬਾਹਰ ਪਹੁੰਚੇ ਕੁਝ ਲੋਕਾਂ ਨੂੰ ਨਾਲ ਗੱਲਬਾਤ ਕੀਤੀ ਗਈ, ਲੋਕਾਂ ਦਾ ਕਹਿਣਾ ਸੀ ਕਿ ਅੱਜ 108 ਐਂਬੂਲੈਂਸ ਦੇ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਗਈ ਹੈ, ਜਿਸ ਦੇ ਕਾਰਨ ਸਾਨੂੰ ਬਹੁਤ ਹੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ- ਸੰਨੀ ਦਿਓਲ ਦੀ ਹਲਕੇ 'ਚ ਗ਼ੈਰ-ਹਾਜ਼ਰੀ ਤੋਂ ਦੁਖੀ ਲੋਕਾਂ ਨੇ ਕੱਢੀ ਭੜਾਸ, ਵੰਡੇ 'ਲਾਪਤਾ' ਦੇ ਪੋਸਟਰ

ਲੋਕਾਂ ਵੱਲੋਂ ਸਰਕਾਰ ਨੂੰ ਕਿਹਾ ਗਿਆ ਹੈ ਕਿ ਸਰਕਾਰ 108 ਐਂਬੂਲੈਂਸ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਮੰਨ ਕੇ ਹੜਤਾਲ ਨੂੰ ਖ਼ਤਮ ਕਰਾਉਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੋਟਾਂ ਲੈ ਕੇ ਲੋਕਾਂ ਨੂੰ ਖੱਜਲ ਖ਼ਰਾਬ ਕਰ ਰਹੀ ਹੈ। ਅਸੀਂ 108 ਨੰਬਰ 'ਤੇ ਫੋਨ ਵੀ ਕਰਦੇ ਹਾਂ ਤੇ ਫੋਨ ਵੀ ਨਹੀਂ ਲੱਗ ਰਿਹਾ ਸਰਕਾਰ ਨੂੰ ਚਾਹੀਦਾ ਹੈ ਕਿ 108 ਐਂਬੂਲੈਂਸ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਮੰਨ ਕੇ ਹੜਤਾਲ ਨੂੰ ਜਲਦ ਤੋਂ ਜਲਦ ਖ਼ਤਮ ਕੀਤਾ ਜਾਵੇ।

ਇਹ ਵੀ ਪੜ੍ਹੋ- ਕੇਂਦਰ ਦੇ ਸਿੱਖ ਫ਼ੌਜੀਆਂ ਲਈ ਹੈਲਮੈਟ ਦੇ ਫ਼ੈਸਲੇ ਖ਼ਿਲਾਫ਼ ਜਥੇਦਾਰ ਹਰਪ੍ਰੀਤ ਸਿੰਘ ਦਾ ਤਿੱਖਾ ਪ੍ਰਤੀਕਰਮ

ਦੂਜੇ ਪਾਸੇ ਗੁਰੂ ਨਾਨਕ ਦੇਵ ਹਸਪਤਾਲ ਦੇ ਡਾਕਟਰ ਕਰਮਜੀਤ ਮੈਡੀਕਲ ਸੁਪਰੀਡੈਂਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਗਿਆ ਹੈ ਕਿ ਅੱਜ ਸਵੇਰ ਤੋਂ ਹੀ 108 ਐਂਬੂਲੈਂਸ ਵਾਲਿਆਂ ਦੀ ਹੜਤਾਲ ਕਾਰਨ ਲੋਕ ਬਹੁਤ ਖੱਜਲ ਖ਼ਰਾਬ ਹੋ ਰਹੇ ਹਨ ਅਤੇ ਜਿਨ੍ਹਾਂ ਨੂੰ ਐਮਰਜੈਂਸੀ ਹੈ ਉਹ ਆਪਣੇ ਕਾਰ ਮੋਟਰਸਾਇਕਲ ਜਾਂ ਰਿਕਸ਼ਾ ਕਰਵਾ ਕੇ ਹਸਪਤਾਲ 'ਚ ਆਪਣਾ ਇਲਾਜ ਕਰਵਾਉਣ ਲਈ ਪਹੁੰਚ ਰਹੇ ਹਨ। ਜਦ ਕਿ ਸਰਕਾਰ ਵੱਲੋਂ 108 ਐਂਬੂਲੈਂਸ ਦੀ ਸਹੂਲਤ ਦਿੱਤੀ ਹੋਈ ਹੈ । ਉਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਹੈ ਕਿ ਮੈਂ ਪੰਜਾਬ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਜੋ 108 ਐਂਬੂਲੈਂਸ ਦੇ ਮੁਲਾਜ਼ਮ ਹੜਤਾਲ 'ਤੇ ਬੈਠੇ ਹਨ। ਉਨ੍ਹਾਂ ਨਾਲ ਸਹਿਮਤੀ ਬਣਾ ਕੇ ਉਨ੍ਹਾਂ ਦੀਆਂ ਮੰਗਾਂ ਨੂੰ ਮੰਨ ਕੇ ਹੜਤਾਲ ਖ਼ਤਮ ਤਾਂ ਜੋ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News