ਕੇਂਦਰੀ ਜੇਲ੍ਹ ਅੰਦਰੋਂ ਫਿਰ ਬਰਾਮਦ ਹੋਏ 11 ਮੋਬਾਈਲ ਫੋਨ
Friday, Jan 17, 2025 - 02:42 PM (IST)

ਤਰਨਤਾਰਨ (ਰਮਨ)-ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਅੰਦਰੋਂ ਪ੍ਰਸ਼ਾਸਨ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ 11 ਮੋਬਾਈਲ ਫੋਨ ਬਰਾਮਦ ਹੋਣ ਦਾ ਮਾਮਲਾ ਫਿਰ ਸਾਹਮਣੇ ਆਇਆ ਹੈ। ਜਿਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਵਿਖੇ ਇਕ ਵਿਅਕਤੀ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਮੈਡੀਕਲ ਸਟੋਰ 'ਚ ਦਾਖ਼ਲ ਹੋ ਲੁਟੇਰਿਆਂ ਨੇ ਚਲਾ 'ਤੀਆਂ ਗੋਲੀਆਂ
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਗੋਇੰਦਵਾਲ ਅਤੁਲ ਸੋਨੀ ਨੇ ਦੱਸਿਆ ਕਿ ਜੇਲ ਦੇ ਸਹਾਇਕ ਸੁਪਰਡੈਂਟ ਗੁਰਦਿਆਲ ਸਿੰਘ ਵੱਲੋਂ ਚਲਾਏ ਗਏ ਵੱਖ-ਵੱਖ ਤਲਾਸ਼ੀ ਅਭਿਆਨ ਦੌਰਾਨ ਜੇਲ ਅੰਦਰੋਂ ਕੁੱਲ 11 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ, ਜੋ ਵੱਖ-ਵੱਖ ਕੰਪਨੀਆਂ ਦੇ ਹਨ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੇ ਗਏ ਫੋਨਾਂ ਵਿਚ ਸਮਾਰਟਫੋਨ ਅਤੇ ਕੀਪੈਡ ਫੋਨ ਵੀ ਸ਼ਾਮਲ ਹਨ। ਇਸ ਸਬੰਧੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਵੱਲੋਂ ਦਿੱਤੇ ਬਿਆਨਾਂ ਤਹਿਤ ਹਰਪ੍ਰੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਮਜੀਠਾ ਰੋਡ ਅੰਮ੍ਰਿਤਸਰ ਅਤੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ, ਸਰਕਾਰੀ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8