ਕੇਂਦਰੀ ਜੇਲ੍ਹ ’ਚੋਂ 11 ਮੋਬਾਇਲ, 9 ਸਿਮਾਂ ਤੇ ਹੋਰ ਪਾਬੰਦੀਸ਼ੁਦਾ ਸਾਮਾਨ ਬਰਾਮਦ, 5 ਨਾਮਜ਼ਦ
Friday, Sep 22, 2023 - 12:54 PM (IST)

ਤਰਨਤਾਰਨ (ਰਮਨ ਚਾਵਲਾ)- ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਮੋਬਾਇਲ ਫੋਨ, ਨਸ਼ੇ ਵਾਲੇ ਪਦਾਰਥ ਅਤੇ ਹੋਰ ਸਾਮਾਨ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ , ਇਸ ਸਬੰਧੀ ਪੁਲਸ ਨੇ 5 ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 536ਵੇਂ ਵਿਆਹ ਪੁਰਬ 'ਤੇ ਬਟਾਲਾ 'ਚ ਸਜਾਇਆ ਮਹਾਨ ਨਗਰ ਕੀਰਤਨ, ਦੇਖੋ ਤਸਵੀਰਾਂ
ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਗੁਰਨਾਮ ਸਿੰਘ ਅਤੇ ਹਰੀਸ਼ ਕੁਮਾਰ ਵਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ 11 ਮੋਬਾਇਲ, 9 ਸਿਮਾਂ, 47 ਬੀੜੀਆਂ ਦੇ ਬੰਡਲ ਅਤੇ 11 ਤੰਬਾਕੂ ਦੀਆਂ ਪੁੜੀਆਂ ਬਰਾਮਦ ਕੀਤੀਆਂ ਗਈਆਂ ਹਨ। ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਇਸ ਮਾਮਲੇ ’ਚ ਰਣਜੀਤ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਪਿੰਡ ਬਲੇਰ, ਹਰਜੀਤ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਡਾਲੇਕੇ, ਜਸਵੰਤ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਸੋਹਲ, ਜਗਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪੱਟੀ ਅਤੇ ਮਨਪ੍ਰੀਤ ਸਿੰਘ ਪੁੱਤਰ ਸਰਬਜੀਤ ਸਿੰਘ ਮੁਰਾਦਪੁਰ ਤਰਨਤਾਰਨ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਗੱਭਰੂ ਦੀਆਂ ਨਿਊਜ਼ੀਲੈਂਡ ਤੱਕ ਗੱਲਾਂ, ਹਾਸਲ ਕੀਤੀ ਵੱਡੀ ਪ੍ਰਾਪਤੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8