ਪੁਰਤਗਾਲ ਭੇਜਣ ਦੇ ਨਾਂ ’ਤੇ 12 ਲੱਖ 70 ਹਜ਼ਾਰ ਦੀ ਠੱਗੀ, 2 ਵਿਰੁੱਧ ਧੋਖਾਦੇਹੀ ਦਾ ਕੇਸ ਦਰਜ
Saturday, Nov 30, 2024 - 12:11 PM (IST)
ਬਟਾਲਾ (ਸਾਹਿਲ, ਯੋਗੀ)- ਪੁਰਤਗਾਲ ਭੇਜਣ ਦੇ ਨਾਂ ’ਤੇ 12 ਲੱਖ 70 ਹਾਜ਼ਰ ਦੀ ਠੱਗੀ ਮਾਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਥਾਣਾ ਫਤਿਹਗੜ੍ਹ ਚੂੜੀਆਂ ਦੀ ਪੁਲਸ ਵਲੋਂ ਧੋਖਾਦੇਹੀ ਦਾ ਕੇਸ ਦਰਜ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫਤਿਹਗੜ੍ਹ ਚੂੜੀਆਂ ਦੇ ਡੀ.ਐੱਸ.ਪੀ ਵਿਪਨ ਕੁਮਾਰ ਨੇ ਦੱਸਿਆ ਕਿ ਰਾਜਬੀਰ ਕੌਰ ਪਤਨੀ ਜਤਿੰਦਰ ਸਿੰਘ ਵਾਸੀ ਪਿੰਡ ਢਾਂਡਾ ਵਲੋਂ ਪੁਲਸ ਨੂੰ ਦਿੱਤੀ ਦਰਖਾਸਤ ਮੁਤਾਬਕ ਉਨ੍ਹਾਂ ਦੇ ਲੜਕੇ ਮਲਕੀਤ ਸਿੰਘ ਪੁੱਤਰ ਜਤਿੰਦਰ ਸਿੰਘ ਨੂੰ ਵਿਦੇਸ਼ ਪੁਰਤਗਾਲ ਭੇਜਣ ਸਬੰਧੀ ਗਗਨਦੀਪ ਸਿਘ ਵਾਸੀ ਪਟਿਆਲਾ ਅਤੇ ਵਰਿੰਦਰ ਸਿੰਘ ਵਾਸੀ ਪਿੰਡ ਦਾਦੂਜੋਧ ਨੇ 12 ਲੱਖ 70 ਹਜ਼ਾਰ ਦੀ ਠੱਗੀ ਮਾਰੀ ਹੈ।
ਇਹ ਵੀ ਪੜ੍ਹੋ- ਨਵਜੋਤ ਕੌਰ ਸਿੱਧੂ ਨਾਲ ਦੋ ਕਰੋੜ ਦੀ ਠੱਗੀ
ਡੀ.ਐੱਸ.ਪੀ ਵਿਪਨ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਦੀ ਜਾਂਚ ਡੀ.ਐੱਸ.ਪੀ ਪੁਲਸ ਐਮਰਜੈਂਸੀ ਰਿਸਪਾਂਸ ਸਿਸਟਮ ਤੇ ਕੰਟਰੋਲ ਰੂਮ ਬਟਾਲਾ ਵਲੋਂ ਕੀਤੀ ਗਈ ਅਤੇ ਐੱਸ.ਐੱਸ.ਪੀ ਬਟਾਲਾ ਦੀ ਮਨਜ਼ੂਰੀ ਮਿਲਣ ਦੇ ਬਾਅਦ ਉਕਤ ਦੋਵਾਂ ਵਿਅਕਤੀਆਂ ਖ਼ਿਲਾਫ਼ ਥਾਣਾ ਫਤਿਹਗੜ੍ਹ ਚੂੜੀਆਂ ਵਿਖੇ ਬਣਦੀ ਧਾਰਾਵਾਂ, 13 ਦਿ ਪੰਜਾਬ ਪ੍ਰੀਵੈਨਸ਼ਨ ਆਫ਼ ਹਿਓਮਨ ਸਮਗਲਿੰਗ ਐਕਟ 2012 ਅਧੀਨ ਧੋਖਾਧੜੀ ਦਾ ਕੇਸ ਦਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਠੰਡ ਨੂੰ ਲੈ ਕੇ ਵੱਡੀ ਅਪਡੇਟ, 9 ਜ਼ਿਲ੍ਹਿਆਂ 'ਚ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8