ਕੇਂਦਰੀ ਜੇਲ੍ਹ ''ਚੋਂ ਨਹੀਂ ਰੁੱਕ ਰਿਹਾ ਮੋਬਾਇਲ ਮਿਲਣ ਦਾ ਸਿਲਸਿਲਾ, ਫਿਰ ਤੋਂ 12 ਫੋਨ ਤੇ ਹੋਰ ਸਾਮਾਨ ਬਰਾਮਦ
Thursday, May 09, 2024 - 12:36 PM (IST)
ਤਰਨਤਾਰਨ(ਰਮਨ ਚਾਵਲਾ)- ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅੰਦਰ ਜੇਲ੍ਹ ਪ੍ਰਸ਼ਾਸਨ ਵੱਲੋਂ ਤਲਾਸ਼ੀ ਅਭਿਆਨ ਦੌਰਾਨ ਮੋਬਾਈਲ ਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ। ਇਸ ਸਬੰਧੀ ਪੁਲਸ ਨੇ ਚਾਰ ਹਵਾਲਾਤੀਆਂ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਅਵਤਾਰ ਸਿੰਘ ਅਤੇ ਰਘਬੀਰ ਸਿੰਘ ਵੱਲੋਂ ਚਲਾਏ ਗਏ ਵੱਖ-ਵੱਖ ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ’ਚੋਂ ਵੱਖ-ਵੱਖ ਬੈਰਕਾਂ ਅੰਦਰ ਮੌਜੂਦ 12 ਮੋਬਾਈਲ, 12 ਸਿਮ ਕਾਰਡ ਅਤੇ 3 ਈਅਰ ਪੌਡ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ- ਖੁੱਲ੍ਹੇ ਬੋਰਵੈੱਲ ਕਾਰਨ ਵਾਪਰਨ ਵਾਲੇ ਹਾਦਸੇ ਲਈ DC ਘਣਸ਼ਿਆਮ ਸਖ਼ਤ, ਜ਼ਮੀਨ ਮਾਲਕਾਂ ਨੂੰ ਦਿੱਤੀ ਹਦਾਇਤ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਰਣਜੀਤ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਸਹਾਇਕ ਸੁਪਰਡੈਂਟ ਦੇ ਬਿਆਨਾਂ ਹੇਠ ਮਨਪ੍ਰੀਤ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਖਵਾਸਪੁਰ, ਅਮਨ ਕੁਮਾਰ ਪੁੱਤਰ ਬਨਾਰਸੀ ਦਾਸ, ਦੀਪ ਸਿੰਘ ਉਰਫ ਰਾਜਾ ਪੁੱਤਰ ਸੇਵਕ ਸਿੰਘ ਅਤੇ ਗੁਲਾਬ ਸਿੰਘ ਪੁੱਤਰ ਰਾਜ ਸਿੰਘ ਤੋਂ ਇਲਾਵਾ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਜਲੰਧਰ 'ਚ ਵੱਡੀ ਵਾਰਦਾਤ, ਬੋਰੀ 'ਚੋਂ ਮਿਲੀ ਖੂਨ ਨਾਲ ਲੱਥਪੱਥ ਲਾਸ਼
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8