ਮੋਦੀ ਸਰਕਾਰ ਦੇ 12 ਸਾਲ : ਦੇਸ਼ ਦੀ ਖੁਸ਼ਹਾਲੀ, ਸੁਰੱਖਿਆ ਤੇ ਵਿਕਾਸ ਲਈ ਕੀਤੀ ਅਰਦਾਸ : ਅਸ਼ਵਨੀ ਸ਼ਰਮਾ
Wednesday, Jun 10, 2026 - 07:13 PM (IST)
ਪਠਾਨਕੋਟ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ, ਪਠਾਨਕੋਟ ਤੋਂ ਵਿਧਾਇਕ ਅਤੇ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਪਠਾਨਕੋਟ ਦੇ ਪ੍ਰਸਿੱਧ ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ 12 ਸਾਲ ਪੂਰੇ ਹੋਣ ਮੌਕੇ ਆਯੋਜਿਤ ਸਮੂਹਿਕ ਹਨੂਮਾਨ ਚਾਲੀਸਾ ਪਾਠ ਅਤੇ ਪੂਜਾ-ਅਰਚਨਾ ਵਿੱਚ ਸ਼ਿਰਕਤ ਕੀਤੀ।
ਇਸ ਮੌਕੇ ਅਸ਼ਵਨੀ ਸ਼ਰਮਾ ਨੇ ਦੇਸ਼ ਦੀ ਏਕਤਾ, ਅਖੰਡਤਾ, ਸੁਰੱਖਿਆ, ਖੁਸ਼ਹਾਲੀ ਅਤੇ ਸਮੂਹ ਦੇਸ਼ਵਾਸੀਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਦੂਰਦਰਸ਼ੀ ਅਤੇ ਮਜ਼ਬੂਤ ਅਗਵਾਈ ਹੇਠ ਪਿਛਲੇ 12 ਸਾਲਾਂ ਵਿੱਚ ਭਾਰਤ ਨੇ ਵਿਕਾਸ, ਗਰੀਬ ਕਲਿਆਣ, ਬੁਨਿਆਦੀ ਢਾਂਚੇ ਦੇ ਵਿਸਥਾਰ, ਡਿਜੀਟਲ ਸਸ਼ਕਤੀਕਰਨ ਅਤੇ ਵਿਸ਼ਵ ਪੱਧਰ ’ਤੇ ਆਪਣੀ ਵਿਲੱਖਣ ਪਛਾਣ ਬਣਾਉਣ ਦੇ ਖੇਤਰ ਵਿੱਚ ਇਤਿਹਾਸਕ ਉਪਲਬਧੀਆਂ ਹਾਸਲ ਕੀਤੀਆਂ ਹਨ।
ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨ ਸੇਵਾ ਅਤੇ ਰਾਸ਼ਟਰ ਨਿਰਮਾਣ ਪ੍ਰਤੀ ਸਮਰਪਣ ਹਰ ਭਾਰਤੀ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਨਿਭਾਉਣ ਵਾਲੇ ਚੁਣੇ ਹੋਏ ਪ੍ਰਧਾਨ ਮੰਤਰੀ ਬਣਨ ਤੋਂ ਲੈ ਕੇ ਲਗਾਤਾਰ ਤੀਜੀ ਵਾਰ ਦੇਸ਼ ਦੀ ਅਗਵਾਈ ਕਰਨ ਤੱਕ ਦਾ ਉਨ੍ਹਾਂ ਦਾ ਸਫ਼ਰ ਦ੍ਰਿੜ੍ਹ ਇੱਛਾ ਸ਼ਕਤੀ, ਮਿਹਨਤ ਅਤੇ ਸੇਵਾ ਭਾਵਨਾ ਦਾ ਪ੍ਰਤੀਕ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ 'ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਅਤੇ ਸਬਕਾ ਪ੍ਰਯਾਸ' ਦੇ ਮੰਤਰ ਨਾਲ ਦੇਸ਼ ਨਵੀਆਂ ਉਚਾਈਆਂ ਵੱਲ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ-2047 ਦੇ ਸੰਕਲਪ ਨੂੰ ਸਾਕਾਰ ਕਰਨ ਲਈ ਦੇਸ਼ ਦਾ ਹਰ ਨਾਗਰਿਕ ਅਤੇ ਭਾਜਪਾ ਦਾ ਹਰ ਕਾਰਕੁਨ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਵੱਡੀ ਗਿਣਤੀ 'ਚ ਭਾਜਪਾ ਆਗੂ, ਕਾਰਕੁਨ ਤੇ ਸ਼ਰਧਾਲੂ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
