ਹੈਰੋਇਨ, 2 ਕਾਰਾਂ, ਮੋਟਰਸਾਈਕਲ ਅਤੇ 15,740 ਰੁਪਏ ਡਰੱਗ ਮਨੀ ਸਮੇਤ 13 ਮੁਲਜ਼ਮ ਗ੍ਰਿਫ਼ਤਾਰ
Sunday, Mar 16, 2025 - 04:58 PM (IST)

ਤਰਨਤਾਰਨ(ਰਮਨ)- ਜ਼ਿਲ੍ਹੇ ਅਧੀਨ ਆਉਂਦੇ ਵੱਖ-ਵੱਖ ਥਾਣਿਆਂ ਦੀ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ 130 ਗ੍ਰਾਮ ਹੈਰੋਇਨ, 2 ਕਾਰਾਂ, ਇਕ ਮੋਟਰਸਾਈਕਲ ਅਤੇ 15,740 ਰੁਪਏ ਡਰੱਗ ਮਨੀ ਸਮੇਤ 13 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਗਈ ਹੈ, ਜਿਨ੍ਹਾਂ ਦਾ ਰਿਮਾਂਡ ਲੈਣ ਦੌਰਾਨ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. (ਡੀ) ਰਜਿੰਦਰ ਸਿੰਘ ਮਨਹਾਸ ਨੇ ਦੱਸਿਆ ਕਿ ਥਾਣਾ ਖਾਲਡ਼ਾ ਦੀ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਮਲਕੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਰਾਜੋਕੇ ਨੂੰ 14 ਗ੍ਰਾਮ ਹੈਰੋਇਨ, 500 ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ, ਜਦੋਂਕਿ ਥਾਣਾ ਕੱਚਾ ਪੱਕਾ ਦੀ ਪੁਲਸ ਨੇ ਅਰਸ਼ਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਚੂਸਲੇਵਡ਼ ਅਤੇ ਦਲਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਬੱਗੂ ਕੇ ਜ਼ਿਲਾ ਫਿਰੋਜ਼ਪੁਰ ਨੂੰ 10 ਗ੍ਰਾਮ ਹੈਰੋਇਨ, ਇਕ ਆਲਟੋ ਕਾਰ ਸਮੇਤ ਗ੍ਰਫਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ ਨਿਤੀਸ਼ ਕੁਮਾਰ ਉਰਫ ਨੀਟਾ ਪੁੱਤਰ ਕੁਲਵੰਤ ਰਾਏ ਵਾਸੀ ਸਰਾਏ ਅਮਾਨਤ ਖਾਂ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ- CM ਬਦਲੇ ਜਾਣ ਦੀਆਂ ਚਰਚਾਵਾਂ 'ਤੇ ਬੋਲੇ ਕੇਜਰੀਵਾਲ, ਭਗਵੰਤ ਮਾਨ ਹੀ ਬਣੇ ਰਹਿਣਗੇ ਮੁੱਖ ਮੰਤਰੀ
ਜਦੋਂਕਿ ਥਾਣਾ ਝਬਾਲ ਦੀ ਪੁਲਸ ਵੱਲੋਂ ਸਿਕੰਦਰ ਸਿੰਘ ਉਰਫ ਖੰਡੇ ਪੁੱਤਰ ਹਰੀ ਸਿੰਘ ਵਾਸੀ ਗੱਗੋਬੂਆ ਅਤੇ ਨਿਰਮਲ ਸਿੰਘ ਪੁੱਤਰ ਜੈਮਲ ਸਿੰਘ ਵਾਸੀ ਸੂਰ ਸਿੰਘ ਨੂੰ 20 ਗ੍ਰਾਮ ਹੈਰੋਇਨ ਅਤੇ ਇਕ ਕਾਰ ਤੋਂ ਇਲਾਵਾ 15240 ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਡੀ. ਐੱਸ. ਪੀ. ਨੇ ਦੱਸਿਆ ਕਿ ਇਸ ਤੋਂ ਇਲਾਵਾ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਚਮਕੌਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਮੁਰਾਦਪੁਰ ਨੂੰ 4 ਗ੍ਰਾਮ ਹੈਰੋਇਨ, ਥਾਣਾ ਭਿੱਖੀਵਿੰਡ ਦੀ ਪੁਲਸ ਨੇ ਹਰਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਸੁਰਸਿੰਘ ਨੂੰ 6 ਗ੍ਰਾਮ ਹੈਰੋਇਨ, ਥਾਣਾ ਖੇਮਕਰਨ ਦੀ ਪੁਲਸ ਨੇ ਹਰਪਾਲ ਸਿੰਘ ਪੁੱਤਰ ਸੁਬੇਗ ਸਿੰਘ ਵਾਸੀ ਖੇਮਕਰਨ ਨੂੰ 5 ਗ੍ਰਾਮ ਹੈਰੋਇਨ, ਥਾਣਾ ਵਲਟੋਹਾ ਦੀ ਪੁਲਸ ਨੇ ਸਰਬਜੀਤ ਸਿੰਘ ਉਰਫ ਗੁਰ ਸਾਹਿਬ ਸਿੰਘ ਵਾਸੀ ਦਾਸੂਵਾਲ ਨੂੰ 50 ਗ੍ਰਾਮ ਹੈਰੋਇਨ ਅਤੇ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ-ਪੰਜਾਬ ਦੇ ਇਸ ਜ਼ਿਲ੍ਹੇ ਦੀ ਵੱਡੀ ਸਫ਼ਲਤਾ, ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਲਈ ਸੂਬੇ 'ਚੋਂ ਪਹਿਲੇ ਸਥਾਨ 'ਤੇ
ਜਦੋਂਕਿ ਇਸ ਦੇ ਸਾਥੀ ਗੁਰਦੀਪ ਸਿੰਘ ਪੁੱਤਰ ਬੱਗਾ ਸਿੰਘ ਵਾਸੀ ਦਾਸੂਵਾਲ ਦੀ ਗ੍ਰਿਫਤਾਰੀ ਹੋਣੀ ਬਾਕੀ ਹੈ। ਡੀ. ਐੱਸ. ਪੀ. ਰਜਿੰਦਰ ਸਿੰਘ ਮਨਹਾਸ ਨੇ ਦੱਸਿਆ ਕਿ ਇਸ ਤੋਂ ਇਲਾਵਾ ਥਾਣਾ ਸਰਹਾਲੀ ਦੀ ਪੁਲਸ ਨੇ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਸੁਖਚੈਨ ਸਿੰਘ ਵਾਸੀ ਸਰਹਾਲੀ ਅਤੇ ਜਤਿੰਦਰ ਸਿੰਘ ਉਰਫ ਸ਼ਿੰਦਾ ਪੁੱਤਰ ਨਛੱਤਰ ਸਿੰਘ ਵਾਸੀ ਸਰਹਾਲੀ ਨੂੰ 4 ਗ੍ਰਾਮ ਹੈਰੋਇਨ, ਥਾਣਾ ਖੇਮਕਰਨ ਦੀ ਪੁਲਸ ਨੇ ਰੋਹਿਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਧਗਾਣਾ ਨੂੰ 7 ਗ੍ਰਾਮ 40 ਮਿਲੀਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪੁਲਸ ਨੇ 13 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8