ਜਾਅਲੀ ਕਾਗਜ਼ਾਤ ਤਿਆਰ ਕਰ 13 ਲੱਖ 50 ਹਜ਼ਾਰ ਦੀ ਮਾਰੀ ਠੱਗੀ, ਮੈਂਬਰ ਪੰਚਾਇਤ ਸਣੇ 2 ਨਾਮਜ਼ਦ
Friday, Apr 25, 2025 - 05:57 PM (IST)

ਤਰਨਤਾਰਨ (ਰਮਨ)-ਥਾਣਾ ਝਬਾਲ ਦੀ ਪੁਲਸ ਨੇ ਜਾਅਲੀ ਕਾਗਜ਼ਾਤ ਤਿਆਰ ਕਰਕੇ 13 ਲੱਖ ਦੀ ਠੱਗੀ ਮਾਰਨ ਦੇ ਮਾਮਲੇ ’ਚ ਮੈਂਬਰ ਪੰਚਾਇਤ ਸਣੇ 2 ਮੁਲਜ਼ਮਾਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੁਲੱਖਣ ਸਿੰਘ ਪੁੱਤਰ ਸੂਰਤਾ ਸਿੰਘ ਵਾਸੀ ਸਰਾਏ ਅਮਾਨਤ ਖਾਂ ਵੱਲੋਂ ਦਿੱਤੀ ਗਈ ਦਰਖਾਸਤ ਦੀ ਡੀ. ਐੱਸ. ਪੀ. ਰਜਿੰਦਰ ਸਿੰਘ ਮਨਹਾਸ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਸਾਬਤ ਹੋਇਆ ਹੈ ਕਿ ਹੀਰਾ ਸਿੰਘ ਪੁੱਤਰ ਸਵਰਨ ਸਿੰਘ, ਦਿਲਬਾਗ ਸਿੰਘ ਮੈਂਬਰ ਪੰਚਾਇਤ ਵਾਸੀਆਨ ਗਿਦੜੀ ਬਗਿਆੜੀ ਵੱਲੋਂ ਜਾਅਲੀ ਕਾਗਜ਼ਾਤ ਬਣਾ ਕੇ 13 ਲੱਖ 50 ਹਜ਼ਾਰ ਦੀ ਠੱਗੀ ਮਾਰਨੀ ਤਸਦੀਕ ਹੁੰਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਝਬਾਲ ਦੇ ਏ. ਐੱਸ. ਆਈ ਜਤਿੰਦਰ ਸਿੰਘ ਨੇ ਦੱਸਿਆ ਕਿ ਉਕਤ ਦੋਵਾਂ ਮੁਲਜ਼ਮਾਂ ਦੇ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਪਹਿਲਗਾਮ ਪਿੱਛੋਂ ਦਹਿਲ ਜਾਣਾ ਸੀ ਪੰਜਾਬ, 4 ਕਿੱਲੋ ਤੋਂ ਵੱਧ RDX ਸਮੇਤ ਹਥਿਆਰਾਂ ਦਾ ਜ਼ਖੀਰਾ ਬਰਾਮਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8