ਸਰਕਾਰੀ ਨੌਕਰੀ ਦਿਵਾਉਣ ਦੇ ਨਾਂ ’ਤੇ 13 ਲੱਖ ਠੱਗੇ, 3 ਵਿਰੁੱਧ ਕੇਸ ਦਰਜ

Friday, Oct 25, 2024 - 06:08 PM (IST)

ਸਰਕਾਰੀ ਨੌਕਰੀ ਦਿਵਾਉਣ ਦੇ ਨਾਂ ’ਤੇ 13 ਲੱਖ ਠੱਗੇ, 3 ਵਿਰੁੱਧ ਕੇਸ ਦਰਜ

ਬਟਾਲਾ (ਸਾਹਿਲ, ਯੋਗੀ)- ਸਰਕਾਰੀ ਨੌਕਰੀ ਦਿਵਾਉਣ ਦੇ ਨਾਂ ’ਤੇ 13 ਲੱਖ ਦੀ ਠੱਗੀ ਮਾਰਨ ਵਾਲੇ 3 ਵਿਅਕਤੀਆਂ ਖਿਲਾਫ ਥਾਣਾ ਸਿਟੀ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪੁਲਸ ਨੂੰ ਦਿੱਤੀ ਦਰਖਾਸਤ ਵਿਚ ਜੋਤੀ ਪਤਨੀ ਰਿੰਕੂ ਵਾਸੀ ਬਾਹਰਵਾਰ ਅਚਲੀ ਗੇਟ, ਰਾਮ ਨਗਰ ਬਟਾਲਾ ਨੇ ਦੱਸਿਆ ਹੈ ਕਿ ਜ਼ਿਲ੍ਹਾ ਜਲੰਧਰ ਦੇ ਰਹਿਣ ਵਾਲੇ ਤਿੰਨ ਵਿਅਕਤੀਆਂ ਨੇ ਮੈਨੂੰ ਇਨਕਮ ਟੈਕਸ ਵਿਭਾਗ ਵਿਚ ਸਰਕਾਰੀ ਨੌਕਰੀ ਦਿਵਾਉਣ ਦੇ ਨਾਂ ’ਤੇ 13 ਲੱਖ ਰੁਪਏ ਦੀ ਮੇਰੇ ਨਾਲ ਠੱਗੀ ਮਾਰ ਕੇ ਧੋਖਾਧੜੀ ਕੀਤੀ ਹੈ।

ਇਹ ਵੀ ਪੜ੍ਹੋ-   ਦੀਵਾਲੀ ਤੋਂ ਪਹਿਲਾਂ 3 ਘਰਾਂ 'ਚ ਪਏ ਵੈਣ, ਬੁਝਾਰਤ ਬਣਿਆ ਮਾਮਲਾ

ਜਾਣਕਾਰੀ ਦੇ ਮੁਤਾਬਕ ਉਕਤ ਦਰਖਾਸਤਕਰਤਾ ਮਹਿਲਾ ਦੀ ਦਰਖਾਸਤ ਦੇ ਆਧਾਰ ’ਤੇ ਡੀ.ਐੱਸ.ਪੀ. ਡਿਟੈਕਟਿਵ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਉਪਰੰਤ ਪੁਲਸ ਚੌਕੀ ਬੱਸ ਸਟੈਂਡ ਦੇ ਇੰਚਾਰਜ ਏ.ਐੱਸ.ਆਈ. ਜਗਤਾਰ ਸਿੰਘ ਨੇ ਕਾਰਵਾਈ ਕਰਦਿਆਂ ਉਕਤ ਤਿੰਨਾਂ ਵਿਅਕਤੀਆਂ ਖਿਲਾਫ ਧਾਰਾ 420 ਆਈ.ਪੀ.ਸੀ ਤਹਿਤ ਥਾਣਾ ਸਿਟੀ ਬਟਾਲਾ ਵਿਖੇ ਕੇਸ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਦੀਵਾਲੀ ਤੋਂ ਪਹਿਲਾਂ ਜਾਰੀ ਹੋਏ ਵੱਡੇ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News