ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਕੀਤੀ 13 ਲੱਖ ਦੀ ਠੱਗੀ

09/17/2019 12:51:02 AM

ਤਰਨਤਾਰਨ, (ਰਾਜੂ)- ਥਾਣਾ ਸਰਹਾਲੀ ਪੁਲਸ ਨੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 13 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ 3 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਦਲਜੀਤ ਕੌਰ ਪਤਨੀ ਪਰਮਜੀਤ ਸਿੰਘ ਵਾਸੀ ਸਰਹਾਲੀ ਕਲਾਂ ਨੇ ਦੱਸਿਆ ਕਿ ਸ਼ਿੰਦੋ ਪਤਨੀ ਜਰਨੈਲ ਸਿੰਘ ਵਾਸੀ ਇੰਨੋਕੋਟ ਘੁਮਾਣ ਕਲਾਂ ਉਸ ਦੀ ਲਡ਼ਕੀ ਦੀ ਵਿਚੋਲਣ ਹੈ, ਜਿਸ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਟਰੈਵਲ ਏਜੰਟ ਦਾ ਕੰਮ ਕਰਦੇ ਹਨ ਅਤੇ ਨੌਜਵਾਨਾਂ ਨੂੰ ਵਿਦੇਸ਼ਾਂ ’ਚ ਭੇਜਦੇ ਹਨ।

ਸ਼ਿੰਦੋ ਨੇ ਆਪਣੇ ਸਾਥੀਆਂ ਪਿੰਦਰ ਸਿੰਘ ਅਤੇ ਸਨਵਾਜ ਸਿੰਘ ਨਾਲ ਮਿਲ ਕੇ ਉਸ ਦੇ ਲਡ਼ਕੇ ਦਵਿੰਦਰ ਸਿੰਘ ਨੂੰ ਕੈਨੇਡਾ ਭੇਜਣ ਦੇ ਝਾਂਸੇ ’ਚ ਫਸਾ ਲਿਆ ਅਤੇ 15 ਲੱਖ ਰੁਪਏ ਦੇਣ ਲਈ ਕਿਹਾ। ਉਨ੍ਹਾਂ ਨੇ 13 ਲੱਖ ਰੁਪਏ ਦੇ ਦਿੱਤੇ ਪਰ ਬਾਅਦ ’ਚ ਉਸ ਦੇ ਲਡ਼ਕੇ ਨੂੰ ਵਿਦੇਸ਼ ਨਹੀਂ ਭੇਜਿਆ। ਜਦੋਂ ਅਸੀਂ ਪੈਸੇ ਵਾਪਸ ਮੰਗੇ ਤਾਂ ਉਕਤ ਵਿਅਕਤੀ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਲੱਗ ਪਏ, ਜਿਸ ਦੀ ਸ਼ਿਕਾਇਤ ਅਸੀਂ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਸਬ-ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਮੁੱਦਈਆਂ ਦੇ ਬਿਆਨਾਂ ’ਤੇ ਸ਼ਿੰਦੋ ਪਤਨੀ ਜਰਨੈਲ ਸਿੰਘ ਵਾਸੀ ਘੁਮਾਣ ਕਲਾਂ (ਗੁਰਦਾਸਪੁਰ), ਪਿੰਦਰ ਸਿੰਘ ਵਾਸੀ ਸਭਰਾ ਅਤੇ ਸਨਵਾਜ ਸਿੰਘ ਪੁੱਤਰ ਬੱਬੂ ਰਾਮ ਗਰਗ ਵਾਸੀ ਸਹਾਰਨਪੁਰ (ਯੂ. ਪੀ.) ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Bharat Thapa

This news is Content Editor Bharat Thapa