ਕੇਂਦਰੀ ਜੇਲ੍ਹ ''ਚੋਂ 13 ਮੋਬਾਈਲ ਤੇ ਤੰਬਾਕੂ ਦੀਆਂ ਪੁੜੀਆਂ ਬਰਾਮਦ
Tuesday, Sep 23, 2025 - 11:26 AM (IST)

ਤਰਨਤਾਰਨ (ਰਾਜੂ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ 13 ਮੋਬਾਈਲ, ਸਿੰਮ ਕਾਰਡ, ਤੰਬਾਕੂ ਦੀਆਂ ਪੁੜੀਆਂ ਬਰਾਮਦ ਹੋਈਆਂ ਹਨ। ਇਨ੍ਹਾਂ ਵੱਖ ਵੱਖ ਬਰਾਮਦਗੀਆਂ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਦੋ ਹਵਾਲਾਤੀਆਂ ਦੇ ਨਾਲ-ਨਾਲ ਇਕ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਦਾਜ ਦੀ ਬਲੀ ਚੜ੍ਹੀ ਵਿਆਹੁਤਾ ਔਰਤ, ਸਹੁਰੇ ਪਰਿਵਾਰ ਕਰਦੇ ਸੀ ਤੰਗ-ਪ੍ਰੇਸ਼ਾਨ
ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਦੱਸਿਆ ਕਿ ਜੇਲ੍ਹ ਵਿਚ ਤਲਾਸ਼ੀ ਮੁਹਿੰਮ ਦੌਰਾਨ 4 ਟਚ ਸਕ੍ਰੀਨ ਅਤੇ 5 ਕੀਪੈਡ ਮੋਬਾਈਲ ਤੇ 2 ਸਿੰਮਾਂ ਲਵਾਰਿਸ ਹਾਲਤ ਵਿਚ ਬਰਾਮਦ ਹੋਈਆਂ ਹਨ। ਇਸੇ ਤਰ੍ਹਾਂ ਹਵਾਲਾਤੀ ਰਾਜਪ੍ਰੀਤ ਸਿੰਘ ਪੁੱਤਰ ਹਰਜੀਤ ਸਿੰਘ ਦੇ ਕੋਲੋਂ 1 ਟਚਸਕ੍ਰੀਨ ਮੋਬਾਈਲ ਸਮੇਤ ਸਿੰਮ ਕਾਰਡ ਬਰਾਮਦ ਹੋਈ ਹੈ ਜਦਕਿ ਹਵਾਲਾਤੀ ਪ੍ਰਿੰਸ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਮਾਣੋਚਾਹਲ ਦੇ ਕੋਲੋਂ 3 ਕੀਪੈਡ ਮੋਬਾਈਲ ਸਮੇਤ ਸਿੰਮ, 10 ਕੂਲਲਿਪ, 2 ਪੁੜੀਆਂ ਤੰਬਾਕੂ, 3 ਬੰਡਲ ਬੀੜੀ, 2 ਡਾਟਾ ਕੇਬਲ, 1 ਚਾਰਜ਼ਰ ਬਰਾਮਦ ਹੋਇਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਨੂੰ ਲੈ ਕੇ ਵੱਡੀ ਖ਼ਬਰ, ਬਦਲੇ ਗਏ ਨਿਯਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8