ਕੈਦੀ ਅਤੇ ਹਵਾਲਾਤੀ ਕੋਲੋਂ 135 ਨਸ਼ੇ ਵਾਲੀਆਂ ਗੋਲੀਆਂ ਬਰਾਮਦ
Sunday, Jul 07, 2024 - 11:25 AM (IST)
ਗੁਰਦਾਸਪੁਰ (ਵਿਨੋਦ, ਹਰਮਨ)-ਕੇਂਦਰੀ ਜੇਲ੍ਹ ’ਚ ਬੰਦ ਕੈਦੀ ਅਤੇ ਹਵਾਲਾਤੀ ਤੋਂ 135 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਣ ’ਤੇ ਸਿਟੀ ਪੁਲਸ ਗੁਰਦਾਸਪੁਰ ਨੇ ਦੋਵਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਸਬ-ਇੰਸਪੈਕਟਰ ਬਨਾਰਸੀ ਦਾਸ ਨੇ ਦੱਸਿਆ ਕਿ ਮੰਗਲ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੁਰਦਾਸਪੁਰ ਨੇ ਦੱਸਿਆ ਕਿ ਜਦ ਜੇਲ੍ਹ ਸਟਾਫ ਵੱਲੋਂ ਬੈਰਕ ਨੰਬਰ 9/2 ਦੀ ਤਾਲਾਸ਼ੀ ਕੀਤੀ ਗਈ ਤਾਂ ਹਵਾਲਾਤੀ ਅਕਾਸ਼ਦੀਪ ਸਿੰਘ ਪੁੱਤਰ ਗੁਰਿੰਦਰ ਸਿੰਘ ਵਾਸੀ ਬਟਾਲਾ ਦੇ ਬੈਗ ’ਚੋਂ ਜੀਨ ਦੀ ਪੈਂਟ ਵਿਚ ਲੁਕਾ ਕੇ ਰੱਖੀਆਂ ਹੋਈਆਂ 85 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ।
ਇਹ ਵੀ ਪੜ੍ਹੋ- SGPC ਵੱਲੋਂ ਕੰਗਨਾ ਰਣੌਤ ਖ਼ਿਲਾਫ਼ ਨਿੰਦਾ ਮਤਾ ਪਾਸ, ਕਿਹਾ- ਦਰਜ ਹੋਵੇ ਮਾਮਲਾ
ਇਸ ਤਰ੍ਹਾਂ ਜੇਲ੍ਹ ਦੀ ਬੈਰਕ ਨੰਬਰ 4 ਦੀ ਤਾਲਾਸ਼ੀ ਕੀਤੀ ਗਈ ਤਾਂ ਕੈਦੀ ਵਜੀਰ ਉਰਫ ਸਾਬੀ ਪੁੱਤਰ ਬੂਟਾ ਮਸੀਹ ਵਾਸੀ ਵਿੰਜਵਾਂ ਹਾਲ ਵਾਸੀ ਭੁੱਲਰ ਰੋਡ ਬਟਾਲਾ ਦੇ ਪਹਿਨੇ ਹੋਏ ਲੋਅਰ ਦੀ ਸੱਜੀ ਜੇਬ ’ਚੋਂ 50 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ’ਤੇ ਦੋਵਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਸੰਸਦ 'ਚ ਰਾਹੁਲ ਗਾਂਧੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਤਸਵੀਰ ਲੈ ਕੇ ਜਾਣ 'ਤੇ ਐੱਸ. ਜੀ. ਪੀ. ਸੀ. ਸਖ਼ਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8