ਕੈਨੇਡਾ ਭੇਜਣ ਦੇ ਨਾਂ ’ਤੇ 14.40 ਲੱਖ ਦੀ ਠੱਗੀ, ਪਤੀ-ਪਤਨੀ ਨਾਮਜ਼ਦ
Sunday, Apr 14, 2024 - 06:20 PM (IST)
ਅੰਮ੍ਰਿਤਸਰ (ਸੰਜੀਵ)-ਕੈਨੇਡਾ ਭੇਜਣ ਦੇ ਨਾਂ ’ਤੇ 14.40 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਪਤੀ-ਪਤਨੀ ਖ਼ਿਲਾਫ਼ ਥਾਣਾ ਰਣਜੀਤ ਐਵੇਨਿਊ ਦੀ ਪੁਲਸ ਨੇ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਗੁਰਜੋਤ ਸਿੰਘ ਅਤੇ ਉਸ ਦੀ ਪਤਨੀ ਉਰਮਿਲਾ ਖ਼ਿਲਾਫ਼ ਕੈਨੇਡਾ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਧੋਖਾਦੇਹੀ ਦਾ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਖੇਤਾਂ 'ਚ ਘੇਰ ਲਿਆ ਬਜ਼ੁਰਗ ਕਿਸਾਨ ਦਾ ਗੋਲੀਆਂ ਮਾਰ ਕੀਤਾ ਕਤਲ (ਵੀਡੀਓ)
ਮਨਮੋਹਨ ਕ੍ਰਿਸ਼ਚੀਅਨ ਨੇ ਦੱਸਿਆ ਕਿ ਉਕਤ ਪਤੀ-ਪਤਨੀ ਮੁਲਜ਼ਮਾਂ ਨੇ ਉਸ ਦੇ ਮੁੰਡੇ ਸ਼ੁਭਮ ਜਗਨ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 14.40 ਲੱਖ ਰੁਪਏ ਦੀ ਠੱਗੀ ਮਾਰੀ ਹੈ। ਮੁਲਜ਼ਮਾਂ ਨੇ ਨਾ ਤਾਂ ਉੁਸ ਦੇ ਪੁੱਤਰ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ 5 ਦੋਸਤ, 3 ਨੌਜਵਾਨਾਂ ਨੂੰ ਮਿਲੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8