ਹੈਰੋਇਨ ਤੇ ਡਰੱਗ ਮਨੀ ਸਮੇਤ 14 ਮੁਲਜ਼ਮ ਗ੍ਰਿਫ਼ਤਾਰ
Sunday, Jun 23, 2024 - 06:29 PM (IST)
ਤਰਨਤਾਰਨ (ਰਮਨ)-ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ 560 ਗ੍ਰਾਮ ਹੈਰੋਇਨ,532 ਨਸ਼ੀਲੀਆਂ ਗੋਲੀਆਂ,2 ਮੋਟਰਸਾਈਕਲ, 30,500 ਰੁਪਏ ਡਰੱਗ ਮਨੀ ਸਮੇਤ 14 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ’ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ, ਜਿਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਪੀ ਅਜੇ ਰਾਜ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਮਾੜੇ ਅਨਸਰਾਂ ਖ਼ਿਲਾਫ਼ ਸਖ਼ਤੀ ਨਾਲ ਤਲਾਸ਼ੀ ਅਭਿਆਨ ਚਲਾਏ ਜਾ ਰਹੇ ਹਨ ਅਤੇ ਪੁਲਸ ਵੱਲੋਂ ਗਸ਼ਤ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਨ ਵਾਲੀ ਕੁੜੀ ਦੇ ਮੁਆਫ਼ੀ ਮੰਗਣ ਮਗਰੋਂ SGPC ਦੀ ਵੱਡੀ ਕਾਰਵਾਈ
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਵੱਲੋਂ ਜੋਬਨਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਨੌਸ਼ਹਿਰਾ ਢਾਲਾ ਅਤੇ ਦਿਲਪ੍ਰੀਤ ਸਿੰਘ ਉਰਫ ਦਿਲ ਪੁੱਤਰ ਜਗਤਾਰ ਸਿੰਘ ਵਾਸੀ ਚਾਹਲ ਨੂੰ 375 ਗ੍ਰਾਮ ਹੈਰੋਇਨ ਅਤੇ ਇਕ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੀ ਪੁਲਸ ਨੇ ਲਵਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਵਲਟੋਹਾ ਨੂੰ 45 ਗ੍ਰਾਮ ਹੈਰੋਇਨ, ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਜੋਗਿੰਦਰ ਸਿੰਘ ਪੁੱਤਰ ਸੋਹਨ ਸਿੰਘ, ਗੁਰਮੇਲ ਕੌਰ ਪਤਨੀ ਜੋਗਿੰਦਰ ਸਿੰਘ ਵਾਸੀ ਗੋਇੰਦਵਾਲ ਸਾਹਿਬ ਨੂੰ 382 ਨਸ਼ੀਲੀਆਂ ਗੋਲੀਆਂ, ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਰਾਜਬੀਰ ਸਿੰਘ ਪੁੱਤਰ ਚੰਚਲ ਸਿੰਘ ਅਤੇ ਰਾਜ ਕੌਰ ਉਰਫ ਰਾਜੀ ਪਤਨੀ ਭੁਪਿੰਦਰ ਸਿੰਘ ਵਾਸੀਆਨ ਪਿੰਡ ਪੱਖੋਕੇ ਨੂੰ 20 ਗ੍ਰਾਮ ਹੈਰੋਇਨ, ਮਨਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਅਤੇ ਨਿਸ਼ਾਨ ਸਿੰਘ ਪੁੱਤਰ ਮਨਜਿੰਦਰ ਸਿੰਘ ਵਾਸੀ ਪੱਖੋਕੇ ਨੂੰ 40 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਨੇਵੀ ਅਫ਼ਸਰ ਨਾਲ ਵੱਡਾ ਹਾਦਸਾ, ਹਫ਼ਤੇ ਤੋਂ ਨਹੀਂ ਲੱਗਾ ਕੋਈ ਸੁਰਾਗ, ਪਿਓ ਨੇ ਰੋ-ਰੋ ਦੱਸੀ ਇਹ ਗੱਲ (ਵੀਡੀਓ)
ਇਸ ਤੋਂ ਇਲਾਵਾ ਥਾਣਾ ਸਿਟੀ ਪੱਟੀ ਦੀ ਪੁਲਸ ਨੇ ਸਾਵਨ ਕੁਮਾਰ ਪੁੱਤਰ ਬਿੱਟੂ ਵਾਸੀ ਪੱਟੀ ਨੂੰ 30 ਗ੍ਰਾਮ ਹੈਰੋਇਨ, ਥਾਣਾ ਖੇਮਕਰਨ ਦੀ ਪੁਲਸ ਨੇ ਵਿਜੇਪਾਲ ਪੁੱਤਰ ਪ੍ਰੀਤਮ ਸਿੰਘ ਵਾਸੀ ਮਸਤਗੜ੍ਹ ਨੂੰ 10 ਗ੍ਰਾਮ ਹੈਰੋਇਨ, ਥਾਣਾ ਸਰਹਾਲੀ ਦੀ ਪੁਲਸ ਨੇ ਗੁਰਦੇਵ ਸਿੰਘ ਪੁੱਤਰ ਸਕੱਤਰ ਸਿੰਘ ਵਾਸੀ ਪਿੰਡ ਸ਼ੇਰੋਂ ਨੂੰ 20 ਗ੍ਰਾਮ ਹੈਰੋਇਨ, ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਅੰਜੂ ਉਰਫ ਸੀਤੋ ਪਤਨੀ ਸੁਖਚੈਨ ਸਿੰਘ ਵਾਸੀ ਗਲੀ ਸਾਈਂ ਬਾਬੇ ਵਾਲੀ ਤਰਨਤਾਰਨ ਨੂੰ 20 ਗ੍ਰਾਮ ਹੈਰੋਇਨ ਅਤੇ 30500 ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ ਜਦਕਿ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਚਰਨਜੀਤ ਕੌਰ ਪਤਨੀ ਰਜਿੰਦਰ ਸਿੰਘ ਵਾਸੀ ਮੁਰਾਦਪੁਰ ਨੂੰ 150 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰ ਅਗਲੇਰੀ ਪੁੱਛਗਿਛ ਬਰੀਕੀ ਨਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਵਿਦੇਸ਼ ਗਏ ਵਿਧਵਾ ਮਾਂ ਦੇ ਇਕਲੌਤੇ ਪੁੱਤ ਨਾਲ ਵਾਪਰਿਆ ਭਾਣਾ, ਅਦਾਲਤ ਨੇ ਸੁਣਾਈ 2 ਸਾਲ ਦੀ ਕੈਦ, ਜਾਣੋ ਪੂਰਾ ਮਾਮਲਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8