ਬੁਲਟ ਮੋਟਰਸਾਈਕਲ ਦੇ ਪਟਾਕੇ ਵਜਾਉਣ ਵਾਲਿਆਂ 'ਤੇ ਪੁਲਸ ਨੇ ਕੱਸਿਆ ਸ਼ਿਕੰਜਾ, ਸਾਇਲੈਂਸਰ ਕੀਤੇ ਨਸ਼ਟ
Tuesday, Feb 28, 2023 - 04:13 PM (IST)
ਗੁਰਦਾਸਪੁਰ (ਹਰਮਨ)- ਐੱਸਐੱਸਪੀ ਦਾਯਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਟ੍ਰੈਫਿਕ ਪੁਲਸ ਵੱਲੋਂ ਸ਼ਹਿਰ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਅਤੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਰੂਪ ਨਾਲ ਚਲਾਉਣ ਲਈ ਲਗਾਤਾਰ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਤਹਿਤ ਅੱਜ ਗੁਰਦਾਸਪੁਰ ਸ਼ਹਿਰ 'ਚ ਬੁਲਟ ਮੋਟਰਸਾਈਕਲਾਂ ਦੇ ਪਟਾਕੇ ਵਜਾਉਣ ਵਾਲਿਆਂ ਖ਼ਿਲਾਫ਼ ਟ੍ਰੈਫ਼ਿਕ ਪੁਲਸ ਨੇ ਸ਼ਿਕੰਜਾ ਕੱਸਦੇ ਹੋਏ ਅਜਿਹੇ 14 ਮੋਟਰਸਾਈਕਲਾਂ ਦੇ ਸਾਇਲੈਂਸਰ ਨਸ਼ਟ ਕੀਤੇ ਹਨ।
ਇਹ ਵੀ ਪੜ੍ਹੋ- ਸਰਕਾਰ ਦੇ ਨਿਰਦੇਸ਼ਾਂ ’ਤੇ ਜਲੰਧਰ ਦੇ ਪ੍ਰਾਪਰਟੀ ਟੈਕਸ ਦਾ ਹੋਵੇਗਾ ਆਡਿਟ, ਡਿਫਾਲਟਰਾਂ 'ਤੇ ਕੱਸਿਆ ਜਾਵੇਗਾ ਸ਼ਿਕੰਜਾ
ਜਾਣਕਾਰੀ ਦਿੰਦੇ ਹੋਏ ਟ੍ਰੈਫ਼ਿਕ ਇੰਚਾਰਜ ਅਜੇ ਕੁਮਾਰ ਨੇ ਦੱਸਿਆ ਕਿ ਅੱਜ ਮੱਛੀ ਮਾਰਕੀਟ ਚੌਂਕ ਵਿਖੇ ਸਪੈਸ਼ਲ ਨਾਕਾਬੰਦੀ ਕਰਕੇ 14 ਬੁੱਲਟ ਮੋਟਰਸਾਈਕਲਾਂ ਨੂੰ ਲੱਗੇ ਪਟਾਕਿਆਂ ਵਾਲੇ ਸਾਇਲੈਂਸਰ ਉਤਾਰ ਕੇ ਉਨ੍ਹਾਂ ਨੂੰ ਨਸ਼ਟ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਲੋਕ ਸਾਇਲੈਂਸਰ ਵਾਪਸ ਮੰਗ ਰਹੇ ਸਨ, ਜਿਸ ਕਰਕੇ ਇਹ ਸਾਇਲੈਂਸਰ ਮੌਕੇ 'ਤੇ ਹੀ ਨਸ਼ਟ ਕੀਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਤਾੜਨਾ ਕਰਦੇ ਹੋਏ ਕਿਹਾ ਕਿ ਜੇਕਰ ਕੋਈ ਸ਼ਹਿਰ ਅੰਦਰ ਹੁੱਲੜਬਾਜੀ ਕਰਦਾ ਜਾਂ ਫਿਰ ਮੋਟਰ ਸਾਇਕਲਾਂ ਦੇ ਪਟਾਕੇ ਵਜਾਉਂਦਾ ਫੜਿਆ ਗਿਆ ਤਾਂ ਉਸਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਭਵਿੱਖ 'ਚ ਵੀ ਜਾਰੀ ਰਹੇਗੀ।
ਇਹ ਵੀ ਪੜ੍ਹੋ- ਗਰਮੀ ਦਾ ਪ੍ਰਕੋਪ ਵਧਣ ਕਾਰਨ ਕੇਸ਼ੋਪੁਰ ਛੰਭ ’ਚੋਂ ਵਿਦੇਸ਼ਾਂ ਤੋਂ ਆਏ ਪ੍ਰਵਾਸੀ ਪੰਛੀਆਂ ਨੇ ਭਰੀ ਵਾਪਸੀ ਦੀ ਉਡਾਣ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।