ਜੇਲ੍ਹ ਅੰਦਰੋਂ 14 ਮੋਬਾਈਲ, 7 ਚਾਰਜਰ, 4 ਈਅਰ ਫੋਨ ਤੇ ਹੋਰ ਸਾਮਾਨ ਬਰਾਮਦ
Monday, Oct 13, 2025 - 12:14 PM (IST)

ਤਰਨਤਾਰਨ/ਸ੍ਰੀ ਗੋਇੰਦਵਾਲ ਸਾਹਿਬ (ਰਮਨ,ਪੰਛੀ)-ਆਏ ਦਿਨ ਸੁਰਖੀਆਂ ਵਿਚ ਰਹਿਣ ਵਾਲੀ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਕੇਂਦਰੀ ਜੇਲ ਗੋਇੰਦਵਾਲ ਸਾਹਿਬ ਅੰਦਰ ਜੇਲ ਪ੍ਰਸ਼ਾਸਨ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ 14 ਮੋਬਾਈਲ ਫੋਨ, 7 ਚਾਰਜਰ, 4 ਈਅਰ ਫੋਨ, 3 ਬੀੜੀ ਬੰਡਲ ਅਤੇ 14 ਤੰਬਾਕੂ ਪੁੜੀਆਂ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ, ਜਿਸ ਦੇ ਚੱਲਦਿਆਂ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ-ਦੀਵਾਲੀ ਤੋਂ ਪਹਿਲਾਂ CM ਭਗਵੰਤ ਮਾਨ ਵੱਲੋਂ ਬਠਿੰਡਾ ਵਾਸੀਆਂ ਲਈ ਵੱਡਾ ਤੋਹਫ਼ਾ
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਗੋਇੰਦਵਾਲ ਸਾਹਿਬ ਜੇਲ੍ਹ ਵਿਚ ਸਹਾਇਕ ਸੁਪਰਡੈਂਟ ਸਰਬਜੀਤ ਸਿੰਘ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ 14 ਵੱਖ-ਵੱਖ ਕਿਸਮਾਂ ਦੇ ਮੋਬਾਈਲ ਫੋਨ, 7 ਚਾਰਜਰ, 4 ਈਅਰ ਫੋਨ, 3 ਬੀੜੀ ਬੰਡਲ ਅਤੇ 14 ਤੰਬਾਕੂ ਪੁੜੀਆਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਪੁਲਸ ਵੱਲੋਂ ਬਰਾਮਦ ਕੀਤੇ ਗਏ ਸਾਮਾਨ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਥਾਣਾ ਗੋਇੰਦਵਾਲ ਸਾਹਿਬ ਵਿਖੇ ਸਹਾਇਕ ਸੁਪਰਡੈਂਟ ਸਰਬਜੀਤ ਸਿੰਘ ਦੇ ਬਿਆਨਾਂ ਹੇਠ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ-ਪੰਜਾਬ ਦਾ ਮੌਸਮ ਲੈ ਰਿਹਾ ਕਰਵਟ, ਪੜ੍ਹੋ ਵਿਭਾਗ ਦੀ ਨਵੀਂ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8