ਬਟਾਲਾ ’ਚ ਸਰਚ ਆਪ੍ਰੇਸ਼ਨ ਦੌਰਾਨ 15 ਗ੍ਰਿਫਤਾਰ, 50 ਰਾਊਂਡਅੱਪ

Sunday, Oct 25, 2026 - 04:08 PM (IST)

ਬਟਾਲਾ ’ਚ ਸਰਚ ਆਪ੍ਰੇਸ਼ਨ ਦੌਰਾਨ 15 ਗ੍ਰਿਫਤਾਰ, 50 ਰਾਊਂਡਅੱਪ

ਬਟਾਲਾ(ਬੇਰੀ, ਸਾਹਿਲ, ਯੋਗੀ)- ਬਟਾਲਾ ਪੁਲਸ ਵੱਲੋਂ ਐੱਸ. ਐੱਸ. ਪੀ. ਡਾ. ਮਹਿਤਾਬ ਸਿੰਘ ਦੀ ਅਗਵਾਈ ਹੇਠ ਪੁਲਸ ਜ਼ਿਲਾ ਬਟਾਲਾ ਅਧੀਨ ਆਉਂਦੇ ਇਲਾਕਿਆਂ ’ਚ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ। ਇਸ ਸਰਚ ਅਭਿਆਨ ਦੌਰਾਨ ਪੁਲਸ ਨੇ 50 ਦੇ ਕਰੀਬ ਸ਼ੱਕੀ ਵਿਅਕਤੀਆਂ ਨੂੰ ਰਾਊਂਡਅੱਪ ਕਰਦਿਆਂ 15 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ’ਚੋਂ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਹਨ। ਗਾਂਧੀ ਚੌਕ ਬਟਾਲਾ ਵਿਖੇ ਗੱਲਬਾਤ ਕਰਦਿਆਂ ਐੱਸ. ਐੱਸ. ਪੀ. ਬਟਾਲਾ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਅਤੇ ਆਈ. ਜੀ. ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਾ ਸਮੱਗਲਰਾਂ ਵਿਰੁੱਧ ਇਹ ਸਖਤ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਵੇਰ ਤੋਂ ਹੀ ਬਟਾਲਾ, ਫਤਿਹਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ, ਕਾਦੀਆਂ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵੱਖ-ਵੱਖ ਖੇਤਰਾਂ ’ਚ ਸਰਚ ਅਭਿਆਨ ਚਲਾਇਆ ਗਿਆ।

ਇਹ ਵੀ ਪੜ੍ਹੋ-ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਸੂਬੇ ਦੇ ਕੈਮਿਸਟਾਂ ਲਈ ਨਵੇਂ ਫਰਮਾਨ ਜਾਰੀ, ਅੱਜ ਤੋਂ ਬਦਲੇ ਨਿਯਮ

ਇਸ ਵਿਸ਼ੇਸ਼ ਆਪ੍ਰੇਸ਼ਨ ’ਚ 1 ਐੱਸ. ਪੀ., 6 ਡੀ. ਐੱਸ. ਪੀ. ਅਤੇ ਸਬੰਧਤ ਇਲਾਕਿਆਂ ਦੇ ਐੱਸ. ਐੱਚ. ਓ. ਸਮੇਤ ਲੱਗਭਗ 200 ਪੁਲਸ ਮੁਲਾਜ਼ਮਾਂ ਦੀ ਫੋਰਸ ਸ਼ਾਮਲ ਹੋਈ। ਐੱਸ. ਐੱਸ. ਪੀ. ਨੇ ਸਪੱਸ਼ਟ ਕੀਤਾ ਕਿ ਨਸ਼ਾ ਸਮੱਗਲਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਭਵਿੱਖ ’ਚ ਵੀ ਅਜਿਹੀਆਂ ਕਾਰਵਾਈਆਂ ਨਿਰੰਤਰ ਜਾਰੀ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਪੁਲਸ ਅਧਿਕਾਰੀਆਂ ਵੱਲੋਂ ਪਿੰਡਾਂ ਤੇ ਸ਼ਹਿਰਾਂ ’ਚ ਲੋਕਾਂ ਨਾਲ ਮੀਟਿੰਗਾਂ ਕਰ ਕੇ ਉਨ੍ਹਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਬਟਾਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਸ ਪ੍ਰਸ਼ਾਸਨ ਦਾ ਪੂਰਾ ਸਾਥ ਦੇਣ। ਇਸ ਮੌਕੇ ਐੱਸ. ਪੀ. ਨਵਜੋਤ ਸਿੰਘ ਸੰਧੂ, ਡੀ. ਐੱਸ. ਪੀ. ਤੇਜਿੰਦਰਪਾਲ ਸਿੰਘ ਗੋਰਾਇਆ, ਲਖਵਿੰਦਰ ਸਿੰਘ, ਐੱਸ. ਐੱਚ. ਓ. ਸਿਟੀ ਗੁਰਇਕਬਾਲ ਸਿੰਘ, ਟ੍ਰੈਫਿਕ ਇੰਚਾਰਜ ਹਰਜੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਪੁਲਸ ਅਧਿਕਾਰੀ ਅਤੇ ਮੁਲਾਜ਼ਮ ਹਾਜ਼ਰ ਸਨ।

ਇਹ ਵੀ ਪੜ੍ਹੋ- ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਦੁਨੀਆ ਭਰ 'ਚ ਹੋਵੇਗੀ ਅਰਦਾਸ ! ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੰਦੇਸ਼ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News