ਪ੍ਰਵਾਸੀ ਮਜ਼ਦੂਰ ਦੀ ਕੁੱਟਮਾਰ ਕਰ ਕੇ 15 ਹਜ਼ਾਰ ਦੀ ਨਕਦੀ ਖੋਹੀ

Wednesday, Aug 28, 2024 - 11:57 AM (IST)

ਪ੍ਰਵਾਸੀ ਮਜ਼ਦੂਰ ਦੀ ਕੁੱਟਮਾਰ ਕਰ ਕੇ 15 ਹਜ਼ਾਰ ਦੀ ਨਕਦੀ ਖੋਹੀ

ਬਟਾਲਾ (ਸਾਹਿਲ)-ਬੀਤੀ ਰਾਤ ਕੁਝ ਪ੍ਰਵਾਸੀ ਮਜ਼ਦੂਰਾਂ ਵੱਲੋਂ ਆਪਣੇ ਗੁਆਂਢ ਵਿਚ ਰਹਿੰਦੇ ਇਕ ਪ੍ਰਵਾਸੀ ਮਜ਼ਦੂਰ ਨੂੰ ਕੁਟਾਪਾ ਚਾੜ੍ਹਦਿਆਂ ਸੱਟਾਂ ਮਾਰ ਕੇ ਜ਼ਖਮੀ ਕਰ ਦਿੱਤਾ ਹੈ। ਇਸ ਸਬੰਧੀ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਰਾਜੂ ਪੁੱਤਰ ਨੰਦੂ ਰਾਮ ਵਾਸੀ ਬਿਹਾਰ ਹਾਲ ਵਾਸੀ ਇੰਡਸਟਰੀਅਲ ਏਰੀਆ ਬਟਾਲਾ ਨੇ ਦੱਸਿਆ ਕਿ ਉਹ ਇਥੇ ਇਕ ਫੈਕਟਰੀ ਵਿਚ ਕੰਮ ਕਰਨ ਦੇ ਨਾਲ-ਨਾਲ ਚੌਕੀਦਾਰੀ ਦਾ ਵੀ ਕੰਮ ਕਰਦਾ ਹੈ ਅਤੇ ਬੀਤੀ ਰਾਤ ਸਾਡੇ ਗੁਆਂਢ ਵਿਚ ਰਹਿੰਦੇ ਕੁਝ ਪ੍ਰਵਾਸੀ ਮਜ਼ਦੂਰਾਂ ਨਾਲ ਝਗੜਾ ਹੋ ਗਿਆ, ਜਿਨ੍ਹਾਂ ਨੇ ਮੇਰੀ ਕੁੱਟਮਾਰ ਕਰਦਿਆਂ ਮੈਨੂੰ ਸੱਟਾਂ ਮਾਰ ਕੇ ਜ਼ਖਮੀ ਕਰ ਦਿੱਤਾ ਅਤੇ ਭੱਜ ਗਏ।

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇ ਦੇਖੇ ਗਏ 3 ਡਰੋਨ, ਰੋਕੀਆਂ ਗਈਆਂ ਉਡਾਣਾਂ

ਉਸਨੇ ਦੱਸਿਆ ਕਿ ਮੈਂ ਆਪਣੇ ਪਿੰਡ ਜਾਣ ਲਈ ਫੈਕਟਰੀ ਮਾਲਕਾਂ ਕੋਲੋਂ 15 ਹਜ਼ਾਰ ਰੁਪਏ ਲਏ ਸਨ, ਜੋ ਸਬੰਧਤ ਪ੍ਰਵਾਸੀ ਮਜ਼ਦੂਰਾਂ ਨੇ ਖੋਹ ਲਏ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਇਲਾਕੇ 'ਚ ਧੜੱਲੇ ਨਾਲ ਚੱਲ ਰਿਹੈ ਜਿਸਮ ਫਿਰੋਸ਼ੀ ਤੇ ਨਸ਼ੇ ਦਾ ਕਾਲਾ ਧੰਦਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News