15 ਹਜ਼ਾਰ ਮਿਲੀਲਿਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ

02/21/2020 12:51:40 AM

ਤਰਨਤਾਰਨ,(ਰਾਜੂ)- ਥਾਣਾ ਕੱਚਾ-ਪੱਕਾ ਪੁਲਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਮੁਖਬਰ ਦੀ ਇਤਲਾਹ ’ਤੇ ਪੁਲਸ ਪਾਰਟੀ ਸਮੇਤ ਪਿੰਡ ਕੁੱਲਾ ਵਿਖੇ ਛਾਪੇਮਾਰੀ ਕਰਕੇ ਨਾਜਾਇਜ਼ ਸ਼ਰਾਬ ਤਿਆਰ ਕਰਕੇ ਵੇਚਣ ਵਾਲੇ ਬਲਵਿੰਦਰ ਸਿੰਘ ਉਰਫ ਬੌਬੀ ਪੁੱਤਰ ਸ਼ੀਤਲ ਸਿੰਘ ਨੂੰ ਕਾਬੂ ਕੀਤਾ, ਜਿਸ ਦੇ ਕੋਲੋਂ 15 ਹਜ਼ਾਰ ਮਿਲੀਲਿਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਉਕਤ ਵਿਅਕਤੀ ਖਿਲਾਫ ਆਬਕਾਰੀ ਐਕਟ ਦੀ ਧਾਰਾ 61/1/14 ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


Bharat Thapa

Content Editor

Related News