ਸ਼੍ਰੋਮਣੀ ਕਮੇਟੀ ਦੇ ਯਤਨਾਂ ਸਦਕਾ ਹਰੀਕੇ ਕੇਸ ’ਚ ਗ੍ਰਿਫ਼ਤਾਰ 15 ਨੌਜਵਾਨ ਰਿਹਾਅ
Saturday, May 06, 2023 - 10:54 AM (IST)
ਅੰਮ੍ਰਿਤਸਰ (ਦੀਪਕ)- ਬੀਤੇ ਦਿਨੀਂ ਪੰਜਾਬ ਅੰਦਰ ਨੌਜਵਾਨਾਂ ਦੀ ਪੁਲਸ ਵੱਲੋਂ ਫੜੋ-ਫੜੀ ਦੌਰਾਨ ਹਰੀਕੇ ਪੁੱਲ ’ਤੇ ਧਰਨੇ ’ਤੇ ਬੈਠੀਆਂ ਸੰਗਤਾਂ ਖ਼ਿਲਾਫ਼ ਦਰਜ ਕੀਤੇ ਗਏ ਕੇਸਾਂ ਅਤੇ ਗ੍ਰਿਫ਼ਤਾਰ ਨੌਜਵਾਨਾਂ ਦੇ ਮਾਮਲਿਆਂ ਦੀ ਪੈਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਨੇ 15 ਨੌਜਵਾਨਾਂ ਦੀ ਰਿਹਾਈ ਕਰਵਾਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਥਕ ਜਥੇਬੰਦੀਆਂ ਦੀ ਕੀਤੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਨੂੰ ਇਸ ਸਬੰਧ ਵਿਚ ਪੈਰਵਾਈ ਕਰਨ ਲਈ ਕਿਹਾ ਗਿਆ ਸੀ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਅਣਪਛਾਤੇ ਵਾਹਨ ਦੀ ਟੱਕਰ 'ਚ ਨੌਜਵਾਨ ਦੀ ਮੌਤ
ਸ਼੍ਰੋਮਣੀ ਕਮੇਟੀ ਦੇ ਯਤਨਾਂ ਨਾਲ ਰਿਹਾਅ ਹੋਏ ਨੌਜਵਾਨ ਬੀਤੇ ਦਿਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਨ ਲਈ ਪੁੱਜੇ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਡਵੋਕੇਟ ਧਾਮੀ ਨੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕਿ ਕਿਸੇ ਨਾਲ ਵੀ ਅਨਿਆਂ ਹੋਣ ’ਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਸਹਾਇਤਾ ਅਤੇ ਸਹਿਯੋਗ ਲਈ ਵਚਨਬੱਧ ਹੈ ਅਤੇ ਰਹੇਗੀ।
ਇਹ ਵੀ ਪੜ੍ਹੋ- ਟ੍ਰੈਫ਼ਿਕ ਨਿਯਮ ਤੋੜਣ ਵਾਲਿਆਂ ਦੀ ਹੁਣ ਖੈਰ ਨਹੀਂ, ਉਲੰਘਣਾ ਕਰਨ ’ਤੇ ਵਟਸਐਪ 'ਤੇ ਮਿਲੇਗੀ 'ਖ਼ੁਸ਼ਖ਼ਬਰੀ'
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।