ਸਠਿਆਲੀ ਨਹਿਰ ਦੇ ਕੰਡਿਓਂ 150 ਬੋਤਲਾਂ ਦੇਸੀ ਸ਼ਰਾਬ ਬਰਾਮਦ

06/09/2024 3:32:33 PM

ਬਟਾਲਾ/ਘੁਮਾਣ (ਗੋਰਾਇਆ) : ਐਕਸਾਈਜ਼ ਵਿਭਾਗ ਨੇ 150 ਬੋਤਲਾਂ ਦੇਸੀ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਬਿਕਰਮਜੀਤ ਸਿੰਘ ਭੁੱਲਰ, ਐਕਸਾਈਜ਼ ਇੰਸਪੈਕਟਰ ਅਮਰੀਕ ਸਿੰਘ, ਸਰਕਲ ਇੰਚਾਰਜ ਸੋਨੂੰ ਅਠਵਾਲ ਨੇ ਦੱਸਿਆ ਕਿ ਐਕਸਾਈਜ਼ ਈ. ਟੀ. ਓ. ਅਮਨਬੀਰ ਸਿੰਘ, ਆਰ. ਕੇ. ਇੰਟਰਪ੍ਰਾਈਜਿਜ਼ ਦੇ ਸਰਕਲ ਧਾਰੀਵਾਲ ਦੇ ਹੈੱਡ ਸੌਰਵ ਤੁਲੀ, ਏ. ਐੱਸ. ਆਈ. ਬਲਵਿੰਦਰ ਸਿੰਘ, ਹੌਲਦਾਰ ਹਰਵਿੰਦਰ, ਹੌਲਦਾਰ ਨਰਿੰਦਰ, ਸਿਪਾਹੀ ਮਨਦੀਪ ਸਿੰਘ ’ਤੇ ਆਧਾਰਿਤ ਰੇਡ ਟੀਮ ਨੇ ਸਰਕਲ ਕਾਹਨੂੰਵਾਨ ਦੇ ਪਿੰਡ ਸਠਿਆਲੀ ਪੁਲ ਤੋਂ ਜਾਂਦੀ ਨਹਿਰ ਕੰਢੇ ਤੋਂ ਪਾਲੀਥੀਨ ਦੇ ਪੈਕਟਾਂ ’ਚ ਬੰਦ 150 ਬੋਤਲਾਂ ਦੇਸੀ ਸ਼ਰਾਬ ਬਰਾਮਦ ਕੀਤੀ।

ਇਹ ਵੀ ਪੜ੍ਹੋ-  ਸੁਨਾਮ 'ਚ ਵੱਡਾ ਹਾਦਸਾ, ਸ਼ੈਲਰ ਦੀ ਕੰਧ ਡਿੱਗਣ ਕਾਰਨ 3 ਮਜ਼ਦੂਰਾਂ ਦੀ ਦਰਦਨਾਕ ਮੌਤ

ਇਸ ਦੌਰਾਨ ਫੜੀ ਗਈ ਨਾਜਾਇਜ਼ ਸ਼ਰਾਬ ਨੂੰ ਐਕਸਾਈਜ਼ ਵਿਭਾਗ ਵਲੋਂ ਨਸ਼ਟ ਕੀਤਾ ਗਿਆ। ਇਸ ਮੌਕੇ ਸਰਕਲ ਇੰਚਾਰਜ ਸੋਨੂੰ, ਮੰਨਾ, ਦੇਬਾ, ਜਿੰਦਾ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਪਹਿਲਾਂ ਵਿਅਕਤੀ ਨੂੰ ਕੁੜੀ ਨੇ ਕੀਤੀ ਅਸ਼ਲੀਲ ਵੀਡੀਓ ਕਾਲ, ਫਿਰ ਕੀਤਾ ਉਹ ਜੋ ਸੋਚਿਆ ਵੀ ਨਾ ਸੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News