ਪੁਲਸ ਦੇ 150 ਜਵਾਨਾਂ ਨੇ 17 ਹਾਟ ਸਪਾਟਾਂ ’ਤੇ ਕੀਤੀ ਅਚਨਚੇਤ ਚੈਕਿੰਗ, ਨਜਾਇਜ ਸ਼ਰਾਬ ਸਮੇਤ 9 ਕਾਬੂ

03/25/2024 6:23:59 PM

ਗੁਰਦਾਸਪੁਰ (ਹਰਮਨ)-ਗੁਰਦਾਸਪੁਰ ਪੁਲਸ ਵੱਲੋਂ ਸ਼ਰਾਬ ਅਤੇ ਨਸ਼ੇ ਦੇ ਨਾਜਾਇਜ਼ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਵੱਡਾ ਐਕਸ਼ਨ ਕੀਤਾ ਗਿਆ ਹੈ, ਜਿਸ ਤਹਿਤ ਪੁਲਸ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ 150 ਦੇ ਕਰੀਬ ਜਵਾਨਾਂ ਨੇ ਡੇਢ ਦਰਜਨ ਦੇ ਕਰੀਬ ਥਾਵਾਂ ’ਤੇ ਸਪੈਸ਼ਲ ਸਰਚ ਅਭਿਆਨ ਚਲਾ ਕੇ 9 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਨਾਲ ਹੀ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਤੇ ਹੋਰ ਨਸ਼ੇ ਵਾਲੀ ਸਮੱਗਰੀ ਬਰਾਮਦ ਕੀਤੀ ਹੈ। ਇਸ ਸਬੰਧੀ ਐੱਸ. ਐੱਸ. ਪੀ. ਹਰੀਸ਼ ਦਾਯਮਾ ਨੇ ਦੱਸਿਆ ਇਕ ਆਬਕਾਰੀ ਵਿਭਾਗ ਦੀ ਟੀਮ ਨੂੰ ਨਾਲ ਲੈ ਕੇ ਸਪੈਸ਼ਲ ਸਰਚ ਅਭਿਆਨ ਚਲਾਇਆ ਗਿਆ ਹੈ, ਜਿਸ ਦੌਰਾਨ ਵੱਖ-ਵੱਖ ਟੀਮਾਂ ਵਿਚ 150 ਪੁਲਸ ਕਰਮਚਾਰੀ ਸ਼ਾਮਲ ਹੋਏ। ਉਨ੍ਹਾਂ ਦੱਸਿਆ ਇਕ-ਦੋ ਦਿਨ ਵੱਖ-ਵੱਖ ਥਾਈਂ ਕੀਤੇ ਸਰਚ ਅਭਿਆਨ ਦੌਰਾਨ 17 ਡਰੱਗ ਹਾਟ ਸਪਾਟਾਂ ’ਤੇ ਰੇਡ ਕੀਤੀ ਅਤੇ ਨਾਲ ਸ਼ੱਕੀ ਵਿਅਕਤੀਆਂ ਦੇ ਘਰਾਂ ਵਿਚ ਵੀ ਅਚਨਚੇਤ ਚੈਕਿੰਗ ਕੀਤੀ।

ਇਹ ਵੀ ਪੜ੍ਹੋ : ਹੋਲੀ ਮੌਕੇ ਗੁਰਦਾਸਪੁਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਕਿਰਚਾਂ ਮਾਰ ਕੀਤਾ ਕਤਲ

ਇਸ ਦੌਰਾਨ 9 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ 3 ਲੱਖ 70 ਹਜ਼ਾਰ 290 ਮਿਲੀਲਿਟਰ ਨਾਜਾਇਜ਼ ਸ਼ਰਾਬ ਅਤੇ 4400 ਕਿਲੋ ਲਾਹਣ ਬਰਾਮਦ ਕਰ ਕੇ ਆਬਕਾਰੀ ਐਕਟ ਤਹਿਤ ਵੱਖ-ਵੱਖ ਥਾਣਿਆ ’ਚ 13 ਮੁਕੱਦਮੇ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਨਸ਼ੇ ਦੀ ਵਰਤੋਂ ਨੂੰ ਰੋਕਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਪੰਜਾਬ ਪੁਲਸ ਅਤੇ ਐਕਸਾਈਜ਼ ਵਿਭਾਗ ਵੱਲੋਂ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, 15-20 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਨੌਜਵਾਨ ਦਾ ਕਤਲ

ਇਸੇ ਤਰ੍ਹਾਂ ਥਾਣਾ ਭੈਣੀ ਮੀਆਂ ਖਾਂ ਦੇ ਅਧੀਨ ਆਉਂਦੇ ਪਿੰਡ ਮੌਚਪੁਰ ਦੇ ਲਾਗੇ ਦਰਿਆ ਬਿਆਸ ਦੇ ਏਰੀਏ ’ਚ ਕੀਤੀ ਚੈਕਿੰਗ ਸਬੰਧੀ ਡੀ. ਐੱਸ. ਪੀ. ਰਾਜਬੀਰ ਸਿੰਘ ਨੇ ਦੱਸਿਆ ਕਿ ਪੁਲਸ ਵਿਭਾਗ ਅਤੇ ਐਕਸਾਈਜ਼ ਵਿਭਾਗ ਦੇ ਸਾਂਝੇ ਅਭਿਆਨ ਦੌਰਾਨ ਮੌਚਪੁਰ ਨੇੜੇ ਦਰਿਆ ਬਿਆਸ ਦੇ ਲਾਗੇ ਪਲਾਸਟਿਕ ਦੇ 10 ਕੈਨ ਨਾਜਾਇਜ਼ ਸ਼ਰਾਬ (300540 ਐੱਮ. ਐੱਲ.), ਪਲਾਸਟਿਕ ਦੀਆਂ 10 ਤਰਪਾਲਾਂ, ਜਿਨ੍ਹਾਂ ’ਚ ਲਾਹਣ (2000 ਕੇ. ਜੀ.) ਅਤੇ ਪਲਾਸਟਿਕ ਦੀਆਂ 12 ਤਰਪਾਲਾਂ, ਜਿਨ੍ਹਾਂ ’ਚ ਲਾਹਣ (2400 ਕੇ. ਜੀ.) ਬਰਾਮਦ ਹੋਈਆਂ ਹਨ। ਇਨ੍ਹਾਂ ਬਰਾਮਦਗੀਆਂ ਲਈ ਥਾਣਾ ਭੈਣੀ ਮੀਆਂ ਖਾਂ ਵਿਖੇ ਐਕਸਾਈਜ਼ ਐਕਟ ਤਹਿਤ 3 ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਅਗਲੀ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News