160 ਲੀਟਰ ਲਾਹਣ ਅਤੇ 90 ਬੋਤਲਾਂ ਦੇਸੀ ਸ਼ਰਾਬ ਬਰਾਮਦ

Thursday, Sep 05, 2024 - 01:44 PM (IST)

ਬਟਾਲਾ/ਨੌਸ਼ਹਿਰਾ ਮੱਝਾ ਸਿੰਘ/ਘੁਮਾਣ (ਗੋਰਾਇਆ) : ਐਕਸਾਈਜ਼ ਵਿਭਾਗ ਅਤੇ ਪੁਲਸ ਟੀਮ ਨੇ ਲਾਹਣ ਅਤੇ ਦੇਸੀ ਸ਼ਰਾਬ ਬਰਾਮਦ ਕੀਤੀ। ਆਰ. ਕੇ. ਇੰਟਰਪ੍ਰਾਈਜ਼ਿਜ਼ ਦੇ ਜੀ. ਐੱਮ. ਗੁਰਪ੍ਰੀਤ ਗੋਪੀ ਉੱਪਲ ਅਤੇ ਐਕਸਾਈਜ਼ ਇੰਸਪੈਕਟਰ ਬਿਕਰਮਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਐਕਸਾਈਜ਼ ਈ. ਟੀ. ਓ. ਦਵਿੰਦਰ ਸਿੰਘ, ਐਕਸਾਈਜ਼ ਪੁਲਸ ਸਟਾਫ ਇੰਚਾਰਜ ਏ. ਐੱਸ. ਆਈ. ਸਰੂਪ ਸਿੰਘ, ਏ. ਐੱਸ. ਆਈ. ਬਲਵਿੰਦਰ ਸਿੰਘ, ਸਰਕਲ ਇੰਚਾਰਜ ਸਾਬੀ ’ਤੇ ਆਧਾਰਿਤ ਰੇਡ ਟੀਮ ਨੇ ਪਿੰਡ ਬੁੱਢਾ ਬਾਲਾ ਨੇੜੇ ਦਰਿਆ ਕੰਢੇ ਤੋਂ ਤਲਾਸ਼ੀ ਦੌਰਾਨ 5 ਪਲਾਸਟਿਕ ਬਾਲਟੀਆਂ ’ਚੋਂ 100 ਲੀਟਰ ਲਾਹਣ ਅਤੇ 1 ਸਿਲਵਰ ਬਾਲਟੇ ’ਚੋਂ 50 ਬੋਤਲਾਂ ਦੇਸੀ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਇਸ ਮੌਕੇ ਦਲਜੀਤ, ਹਰਜੀਤ, ਬਲਜੀਤ, ਮਾਸਟਰ, ਅਜੇ ਸਿੰਘ, ਅਮਰਜੀਤ ਖੰਡੋ, ਮੇਵਾ, ਅਮਰ, ਰਾਜਬੀਰ, ਗੋਲਡੀ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਮੂਰਤੀ ਵਿਸਰਜਨ ਕਰਦੇ ਸਮੇਂ ਦਰਿਆ ਬਿਆਸ ’ਚ ਰੁੜ੍ਹੇ 4 ਨੌਜਵਾਨਾਂ ’ਚੋਂ 2 ਦੀਆਂ ਲਾਸ਼ਾਂ ਬਰਾਮਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News