169 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, 3 ਵਿਰੁੱਧ ਕੇਸ ਦਰਜ, ਇਕ ਕਾਬੂ

Tuesday, Feb 04, 2025 - 04:12 PM (IST)

169 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, 3 ਵਿਰੁੱਧ ਕੇਸ ਦਰਜ, ਇਕ ਕਾਬੂ

ਬਟਾਲਾ (ਸਾਹਿਲ, ਯੋਗੀ)- ਪੁਲਸ ਨੇ 169 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਦਿਆਂ 3 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਅਤੇ ਇਕ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰ ਦੇ ਏ. ਐੱਸ. ਆਈ. ਅਮਰੀਕ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਹਰਸ਼ੀਆਂ ਦੇ ਮੋੜ ਨੇੜੇ ਪਹੁੰਚੇ ਤਾਂ ਸਾਹਮਣੇ ਇਕ ਗੱਡੀ ਨੰ.ਪੀ.ਬੀ.02ਬੀਸੀ.7890 ਖੜ੍ਹੀ ਸੀ, ਜਿਸ ਕੋਲ ਵਿਅਕਤੀ ਸਨ, ਜਿਨ੍ਹਾਂ ’ਚੋਂ ਇਕ ਵਿਅਕਤੀ ਪੁਲਸ ਪਾਰਟੀ ਦੇਖ ਕੇ ਭੱਜ ਗਿਆ, ਜਦਕਿ ਦੂਜੇ ਵਿਅਕਤੀ ਨੇ ਪੁਲਸ ਪਾਰਟੀ ਨੂੰ ਆਪਣਾ ਨਾਮ ਕੁਲਦੀਪ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਕਠਾਣਾ ਬੇਟ ਥਾਣਾ ਸ੍ਰੀ ਹਰਗੋਬਿੰਦਪੁਰ ਦੱਸਿਆ। ਜਦਕਿ ਭੱਜਣ ਵਾਲੇ ਵਿਅਕਤੀ ਦੀ ਪਛਾਣ ਬੱਗਾ ਸਿੰਘ ਪੁੱਤਰ ਬਿੱਟੂ ਵਾਸੀ ਪਿੰਡ ਮੌਜਪੁਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੁਲਸ ਅਧਿਕਾਰੀ ਮੁਤਾਬਕ ਇਸਦੇ ਬਾਅਦ ਗੱਡੀ ਦੀ ਤਲਾਸ਼ੀ ਲੈਣ ’ਤੇ ਉਸ ਵਿਚੋਂ 4 ਪਲਾਸਟਿਕ ਦੇ ਕੈਨ ਪਏ, ਜਿੰਨ੍ਹਾਂ ਦੀ ਤਲਾਸ਼ੀ ਲੈਣ ’ਤੇ 160 ਬੋਤਲਾਂ ਨਾਜਾਇਜ਼ ਸ਼ਰਾਬ ਬਾਰਾਮਦ ਹੋਈ, ਜਿਸ ’ਤੇ ਕੁਲਦੀਪ ਸਿੰਘ ਨੂੰ ਪੁਲਸ ਮੁਲਾਜ਼ਮਾਂ ਨੇ ਗ੍ਰਿਫਤਾਰ ਕਰਦਿਆਂ ਗੱਡੀ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਉਕਤ ਦੋਵਾਂ ਵਿਅਕਤੀਆਂ ਵਿਰੁੱਧ ਐਕਸਾਈਜ਼ ਐਕਟ ਤਹਿਤ ਉਪਰੋਕਤ ਥਾਣੇ ਵਿਚ ਕੇਸ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ਰਮਨਾਕ ਕਾਰਾ, ਪਤੀ ਤੇ ਨਨਾਣ ਨੇ ਵਿਆਹੁਤਾ ਨਗਨ ਕਰ...

ਇਸੇ ਤਰ੍ਹਾਂ, ਥਾਣਾ ਰੰਗੜ ਨੰਗਲ ਦੇ ਏ. ਐੱਸ. ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਆਧਾਰ ’ਤੇ ਸਾਜਨ ਮਸੀਹ ਪੁੱਤਰ ਘੁੱਕ ਮਸੀਹ ਵਾਸੀ ਚੌਧਰੀਵਾਲ, ਜੋ ਕਿ ਆਪਣੇ ਘਰ ਦੇ ਨਜ਼ਦੀਕ ਨਾਜਾਇਜ਼ ਵੇਚਣ ਦਾ ਧੰਦਾ ਕਰਦਾ ਹੈ, ਦੇ ਘਰੋਂ ਛਾਪਾ ਮਾਰ ਕੇ ਪੁਲਸ ਮੁਲਾਜ਼ਮਾਂ ਨੇ 9 ਬੋਤਲਾਂ ਨਾਜਾਇਜ਼ ਸ਼ਰਬ ਬਰਾਮਦ ਕੀਤੀ, ਜਦਕਿ ਉਕਤ ਵਿਅਕਤੀ ਘਰ ਵਿਚ ਮੌਜੂਦ ਨਹੀਂ ਮਿਲਿਆ। ਉਕਤ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਉਪਰੋਕਤ ਥਾਣੇ ਵਿਚ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰਾਂ ਵਿਚਾਲੇ ਹੋਇਆ ਮੁਕਾਬਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Shivani Bassan

Content Editor

Related News