2 ਵਿਅਕਤੀਆਂ ਨੂੰ ਵਿਦੇਸ਼ ਭੇਜਣ ਦੇ ਨਾਮ ''ਤੇ ਮਾਰੀ 17 ਲੱਖ ਰੁਪਏ ਦੀ ਠੱਗੀ, ਏਜੰਟ ਖ਼ਿਲਾਫ਼ ਮਾਮਲਾ ਦਰਜ
Sunday, Jul 23, 2023 - 01:52 PM (IST)
ਤਰਨਤਾਰਨ (ਰਮਨ)- ਥਾਣਾ ਵਲਟੋਹਾ ਦੀ ਪੁਲਸ ਨੇ ਦੋ ਵਿਅਕਤੀਆਂ ਨੂੰ ਵਿਦੇਸ਼ ਭੇਜਣ ਦੇ ਨਾਮ 'ਤੇ 17 ਲੱਖ ਰੁਪਏ ਦੀ ਠੱਗੀ ਮਾਰਨ ਦੇ ਜ਼ੁਰਮ ਹੇਠ ਏਜੰਟ ਖ਼ਿਲਾਫ਼ ਮਾਮਲਾ ਦਰਜ ਕਰ ਗ੍ਰਿਫ਼ਤਾਰੀ ਲਈ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਵਲਟੋਹਾ ਦੇ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪਲਵਿੰਦਰ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਅਮਰਕੋਟ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਨੇ ਏਜੰਟ ਗੁਰਦਿੱਤ ਸਿੰਘ ਪੁੱਤਰ ਲਾਹੌਰਾ ਸਿੰਘ ਵਾਸੀ ਆਸਲ ਉਤਾੜ ਨੂੰ ਇਟਲੀ ਭੇਜਣ ਸਬੰਧੀ 10 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ, ਜਿਸ ਸਬੰਧੀ ਵੱਖ-ਵੱਖ ਤਰੀਕਾਂ ਰਾਹੀਂ ਏਜੰਟ ਗੁਰਦਿੱਤ ਸਿੰਘ ਨੂੰ 10 ਲੱਖ 50 ਹਜ਼ਾਰ ਰੁਪਏ ਦੇ ਦਿੱਤੇ ਹਨ। ਇਸ ਸਬੰਧੀ ਏਜੰਟ ਵਲੋਂ ਉਸ ਦੇ ਮੋਬਾਇਲ ਉੱਪਰ ਦੁੱਬਈ ਦਾ ਵੀਜ਼ਾ ਭੇਜ ਦਿੱਤਾ ਗਿਆ ਪ੍ਰੰਤੂ ਉਸ ਨੂੰ ਨਾ ਤਾਂ ਵਿਦੇਸ਼ ਭੇਜਿਆ ਗਿਆ ਅਤੇ ਨਾ ਹੀ ਉਸ ਦੀ ਰਕਮ ਵਾਪਸ ਕੀਤੀ ਗਈ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ SGPC ਨੇ ਯੂਟਿਊਬ ਚੈਨਲ ਕੀਤਾ ਲਾਂਚ
ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸੇ ਤਰ੍ਹਾਂ ਗੁਰਪਾਲ ਸਿੰਘ ਪੁੱਤਰ ਸੁਖਪਾਲ ਸਿੰਘ ਵਾਸੀ ਕੋਠੀ ਦੀ ਉਕਤ ਏਜੰਟ ਨਾਲ ਇਟਲੀ ਭੇਜਣ ਸਬੰਧੀ 14 ਲੱਖ 50 ਹਜ਼ਾਰ ਰੁਪਏ ਵਿਚ ਗੱਲ ਹੋ ਗਈ। ਉਨ੍ਹਾਂ ਦੱਸਿਆ ਕਿ ਏਜੰਟ ਗੁਰਦਿੱਤ ਸਿੰਘ ਵਲੋਂ 6 ਲੱਖ 50 ਹਜ਼ਾਰ ਰੁਪਏ ਅਸੂਲ ਕਰਨੇ ਪਾਏ ਗਏ ਹਨ, ਜਿਸ ਤੋਂ ਬਾਅਦ ਗੁਰਪਾਲ ਸਿੰਘ ਨੂੰ ਨਾ ਤਾਂ ਵਿਦੇਸ਼ ਭੇਜਿਆ ਗਿਆ ਅਤੇ ਨਾ ਹੀ ਉਸਦੀ ਰਕਮ ਵਾਪਸ ਕੀਤੀ ਗਈ।
ਇਹ ਵੀ ਪੜ੍ਹੋ- ਦੁਬਈ ਤੋਂ ਆਈ ਦੁਖਦ ਖ਼ਬਰ, ਪਠਾਨਕੋਟ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਦੋਵਾਂ ਵਿਅਕਤੀਆਂ ਪਾਸੋਂ ਏਜੰਟ ਗੁਰਦਿੱਤ ਸਿੰਘ ਵਲੋਂ ਕੁੱਲ 17 ਲੱਖ ਰੁਪਏ ਦੀ ਠੱਗੀ ਵਿਦੇਸ਼ ਭੇਜਣ ਦੇ ਨਾਮ ਉੱਪਰ ਮਾਰੀ ਗਈ ਹੈ। ਜਿਸਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਏਜੰਟ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8