19 ਹਵਾਲਾਤੀਆਂ ਦੇ ਕਬਜ਼ੇ ’ਚੋਂ 17 ਮੋਬਾਈਲ ਬਰਾਮਦ
Friday, Jun 21, 2024 - 03:26 PM (IST)
ਅੰਮ੍ਰਿਤਸਰ (ਸੰਜੀਵ)-ਕੇਂਦਰੀ ਜੇਲ੍ਹ ਵਿਚ ਅਚਨਚੇਤ ਨਿਰੀਖਣ ਦੌਰਾਨ ਜੇਲ੍ਹ ਅਧਿਕਾਰੀਆਂ ਨੇ 19 ਹਵਾਲਾਤੀਆਂਦੇ ਕਬਜ਼ੇ ਵਿੱਚੋਂ 17 ਮੋਬਾਈਲ ਫ਼ੋਨ ਬਰਾਮਦ ਕੀਤੇ, ਜਿਨ੍ਹਾਂ ਵਿੱਚੋਂ 9 ਟੱਚ ਸਕਰੀਨ ਅਤੇ 8 ਕੀਪੈਡ ਫ਼ੋਨ ਸਨ। ਇਸ ਤੋਂ ਇਲਾਵਾ 16 ਸਿੰਮਾਂ ਵੀ ਬਰਾਮਦ ਕੀਤੀਆ ਹਨ। ਹਵਾਲਾਤੀ ਮੁਲਜ਼ਮਾਂ ਦੀ ਪਛਾਣ ਗੁਰਵਿੰਦਰ ਸਿੰਘ, ਮੁਹੰਮਦ ਸਾਕੀਬਦਾਰ, ਵਿਕਰਾਂਤ, ਪ੍ਰਭਜੀਤ ਸਿੰਘ, ਗੁਰਪ੍ਰੀਤ ਸਿੰਘ, ਰਾਹੁਲ, ਨਿਰਮਲ ਸਿੰਘ, ਮਲਕੀਤ ਸਿੰਘ, ਵਿੱਕੀ, ਲਵਪ੍ਰੀਤ ਸਿੰਘ, ਸੁਖਚੈਨ ਸਿੰਘ, ਸੁਖਜਿੰਦਰ ਸਿੰਘ, ਸੁਖਰਾਜ ਸਿੰਘ, ਰਾਜਿੰਦਰ ਸਿੰਘ, ਲਵਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਹਰਵਿੰਦਰ ਸਿੰਘ, ਗੁਰਵਿੰਦਰ ਸਿੰਘ ਅਤੇ ਅਕਾਸ਼ਦੀਪ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਨਗਰ ਨਿਗਮ ਦੀ ਮੀਟਿੰਗ ’ਚ ਪਹੁੰਚੇ ਮੰਤਰੀ ਧਾਲੀਵਾਲ, ਅਧਿਕਾਰੀਆਂ ਨੂੰ ਪਾਈ ਝਾੜ, ਦਿੱਤਾ 10 ਦਿਨ ਦਾ ਅਲਟੀਮੇਟਮ
ਵਧੀਕ ਜੇਲ ਸੁਪਰਡੈਂਟ ਨਰੇਸ਼ ਪਾਲ ਸਿੰਘ ਦੀ ਸ਼ਿਕਾਇਤ ’ਤੇ ਇਸਲਾਮਾਬਾਦ ਥਾਣਾ ਪੁਲਸ ਨੇ ਉਕਤਾਂ ਖਿਲਾਫ ਮਾਮਲਾ ਦਰਜ ਕਰ ਕੇ ਸਾਰਿਆਂ ਨੂੰ ਜਾਂਚ ਲਈ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਅਹਿਮ ਖ਼ਬਰ : ਅਟਾਰੀ-ਵਾਹਗਾ ਸਰਹੱਦ ''ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਬਦਲਿਆ ਸਮਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8