ਰੇਲ ਪਟੜੀ ਪਾਰ ਕਰਦਿਆਂ ਰੇਲਗੱਡੀ ਦੀ ਲਪੇਟ ’ਚ ਆਉਣ ਨਾਲ 18 ਸਾਲਾ ਨੌਜਵਾਨ ਦੀ ਮੌਤ

Thursday, Jul 30, 2026 - 02:35 PM (IST)

ਰੇਲ ਪਟੜੀ ਪਾਰ ਕਰਦਿਆਂ ਰੇਲਗੱਡੀ ਦੀ ਲਪੇਟ ’ਚ ਆਉਣ ਨਾਲ 18 ਸਾਲਾ ਨੌਜਵਾਨ ਦੀ ਮੌਤ

ਪਠਾਨਕੋਟ (ਸ਼ਾਰਦਾ)-ਜੰਮੂ-ਪਠਾਨਕੋਟ ਰੇਲ ਮਾਰਗ ’ਤੇ ਪੈਂਦੇ ਪਿੰਡ ਫ਼ਿਰੋਜ਼ਪੁਰ ਕਲਾਂ ਨੇੜੇ ਰੇਲਵੇ ਫਾਟਕ ਕੋਲ ਇਕ ਦਰਦਨਾਕ ਹਾਦਸਾ ਵਾਪਰ ਗਿਆ, ਜਿੱਥੇ ਰੇਲ ਪਟੜੀ ਪਾਰ ਕਰਦੇ ਸਮੇਂ ਇਕ 18 ਸਾਲਾ ਨੌਜਵਾਨ ਰੇਲਗੱਡੀ ਦੀ ਲਪੇਟ ’ਚ ਆ ਗਿਆ, ਜਿਸਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦੀਪਕ ਪੁੱਤਰ ਰਾਜੇਸ਼ ਰਵਿਦਾਸ (ਵਾਸੀ ਪਿੰਡ ਪਾਰਵਤੀ, ਜ਼ਿਲਾ ਨਾਲੰਦਾ, ਬਿਹਾਰ) ਵਜੋਂ ਹੋਈ ਹੈ।

ਇਹ ਵੀ ਪੜ੍ਹੋ-ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਹਾਦਸੇ ਤੋਂ ਤੁਰੰਤ ਬਾਅਦ ਮੌਕੇ ’ਤੇ ਸਥਾਨਕ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲਿਆ ਅਤੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਹਸਪਤਾਲ ’ਚ ਪੋਸਟਮਾਰਟਮ ਦੌਰਾਨ ਮ੍ਰਿਤਕ ਦੇ ਮਾਮੇ ਦੇ ਪੁੱਤਰ ਰੌਸ਼ਨ ਨੇ ਦੱਸਿਆ ਕਿ ਦੀਪਕ ਕਬਾੜ ਇਕੱਠਾ ਕਰਨ ਦਾ ਕੰਮ ਕਰਦਾ ਸੀ। ਘਟਨਾ ਵੇਲੇ ਉਹ ਰੇਲ ਪਟੜੀ ਦੇ ਨੇੜੇ ਕਬਾੜ ਇਕੱਠਾ ਕਰ ਰਿਹਾ ਸੀ ਕਿ ਅਚਾਨਕ ਤੇਜ਼ ਰਫ਼ਤਾਰ ਰੇਲਗੱਡੀ ਦੀ ਲਪੇਟ ’ਚ ਆ ਗਿਆ, ਜਿਸ ਕਾਰਨ ਇਹ ਭਾਣਾ ਵਰਤ ਗਿਆ। ਪੁਲਸ ਨੇ ਲੋੜੀਂਦੀਆਂ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਉਪਰੰਤ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News