ਇਕੋ ਦਿਨ’ਚ ਦਰਜ ਕੀਤੀਆਂ 19 FIR ਤੇ 26 ਮੁਲਜ਼ਮ ਕੀਤੇ ਗ੍ਰਿਫ਼ਤਾਰ: SSP ਅਦਿਤਿਆ

Friday, Sep 11, 2026 - 06:23 PM (IST)

ਇਕੋ ਦਿਨ’ਚ ਦਰਜ ਕੀਤੀਆਂ 19 FIR ਤੇ 26 ਮੁਲਜ਼ਮ ਕੀਤੇ ਗ੍ਰਿਫ਼ਤਾਰ: SSP ਅਦਿਤਿਆ

ਗੁਰਦਾਸਪੁਰ (ਹਰਮਨ)- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਗੁਰਦਾਸਪੁਰ ਪੁਲਸ ਵੱਲੋਂ ਅੱਜ ਜ਼ਿਲ੍ਹੇ ਦੇ ਨਸ਼ਿਆਂ ਦੇ ਹੌਟਸਪੌਟ ਮੰਨੇ ਜਾਂਦੇ ਵੱਖ-ਵੱਖ ਇਲਾਕਿਆਂ ਵਿੱਚ ਵੱਡੇ ਪੱਧਰ ’ਤੇ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਐੱਸਐੱਸਪੀ ਗੁਰਦਾਸਪੁਰ ਸਮੇਤ ਜ਼ਿਲ੍ਹੇ ਦੇ ਸੀਨੀਅਰ ਪੁਲਸ ਅਧਿਕਾਰੀ, ਐੱਸਪੀ, ਡੀਐੱਸਪੀ, ਥਾਣਾ ਮੁਖੀ ਅਤੇ ਵੱਖ-ਵੱਖ ਸਪੈਸ਼ਲ ਪੁਲਸ ਫੋਰਸਾਂ ਦੇ ਜਵਾਨ ਮੌਜੂਦ ਰਹੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸਐੱਸਪੀ ਗੁਰਦਾਸਪੁਰ ਅਦਿਤਿਆ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਸ ਨੂੰ ਪਿਛਲੇ ਸਮੇਂ ਦੌਰਾਨ ਵੱਡੀਆਂ ਕਾਮਯਾਬੀਆਂ ਹਾਸਲ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਪਿਛਲੇ 10 ਦਿਨਾਂ ਦੌਰਾਨ ਪੁਲਸ ਵੱਲੋਂ ਕਰੀਬ ਸਾਢੇ 7 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। 

ਇਹ ਵੀ ਪੜ੍ਹੋ-ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਫੇਲ, ਹਥਿਆਰਾਂ ਸਣੇ 2 ਗ੍ਰਿਫ਼ਤਾਰ

ਇਸ ਤੋਂ ਇਲਾਵਾ ਅੱਜ ਦੀ ਕਾਰਵਾਈ ਦੌਰਾਨ ਨਸ਼ਿਆਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨਾਲ ਸਬੰਧਤ ਕੁੱਲ 19 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 16 ਮਾਮਲੇ ਐੱਨਡੀਪੀਐੱਸ ਐਕਟ ਅਤੇ 3 ਮਾਮਲੇ ਨਾਜਾਇਜ਼ ਸ਼ਰਾਬ ਨਾਲ ਸਬੰਧਤ ਹਨ। ਇਨ੍ਹਾਂ ਮਾਮਲਿਆਂ ਵਿੱਚ ਕੁੱਲ 26 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐੱਸਐੱਸਪੀ ਨੇ ਦੱਸਿਆ ਕਿ ਅੱਜ ਗੁਰਦਾਸਪੁਰ ਜ਼ਿਲ੍ਹੇ ਦੀਆਂ ਚਾਰੋਂ ਸਬ-ਡਿਵਿਜ਼ਨਾਂ ਵਿੱਚ ਇਕੱਠੇ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਲਈ ਸਾਰੇ ਐੱਸਪੀ, ਡੀਐੱਸਪੀ, ਥਾਣਾ ਮੁਖੀਆਂ ਅਤੇ ਵੱਖ-ਵੱਖ ਸਪੈਸ਼ਲ ਫੋਰਸਾਂ ਨੂੰ ਤਾਇਨਾਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ- ਫੈਸਲਾਬਾਦ ਏਅਰਪੋਰਟ 'ਤੇ ਰੋਕੇ ਗਏ 104 ਸ਼ਰਧਾਲੂ, ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ ਸਨ ਭਾਰਤ

ਪੁਲਸ ਟੀਮਾਂ ਵੱਲੋਂ ਵੱਖ-ਵੱਖ ਹੌਟਸਪੌਟ ਇਲਾਕਿਆਂ ਨੂੰ ਕਵਰ ਕਰਦਿਆਂ ਅਚਨਚੇਤ ਛਾਪੇਮਾਰੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦਾ ਮਕਸਦ ਨਸ਼ਾ ਤਸਕਰੀ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਨੂੰਨ ਦੇ ਸ਼ਿਕੰਜੇ ਵਿੱਚ ਲਿਆਉਣਾ ਹੈ। ਪੁਲਸ ਵੱਲੋਂ ਹੌਟਸਪੌਟ ਇਲਾਕਿਆਂ ਵਿੱਚ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-ਅੱਜ ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ 3 ਘੰਟੇ ਰਹੇਗਾ ਚੱਕਾ ਜਾਮ

ਐੱਸਐੱਸਪੀ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਅਤੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਦੀ ਇਹ ਮੁਹਿੰਮ ਅਤੇ ਚੌਕਸੀ ਆਉਣ ਵਾਲੇ ਦਿਨਾਂ ਵਿੱਚ ਵੀ ਨਿਰੰਤਰ ਜਾਰੀ ਰਹੇਗੀ ਅਤੇ ਨਸ਼ਾ ਤਸਕਰਾਂ ਸਮੇਤ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News