ਕੇਂਦਰੀ ਜੇਲ੍ਹ ਇਕ ਵਾਰ ਫਿਰ ਚਰਚਾ ''ਚ, 19 ਮੋਬਾਇਲ ਫੋਨ ਅਤੇ 11 ਸਿਮਾਂ ਬਰਾਮਦ

Sunday, Dec 03, 2023 - 12:02 PM (IST)

ਕੇਂਦਰੀ ਜੇਲ੍ਹ ਇਕ ਵਾਰ ਫਿਰ ਚਰਚਾ ''ਚ, 19 ਮੋਬਾਇਲ ਫੋਨ ਅਤੇ 11 ਸਿਮਾਂ ਬਰਾਮਦ

ਤਰਨਤਾਰਨ (ਰਮਨ ਚਾਵਲਾ)- ਕੇਂਦਰੀ ਜੇਲ੍ਹ ’ਚੋਂ ਤਲਾਸ਼ੀ ਦੌਰਾਨ ਮੋਬਾਇਲ ਫੋਨ ਅਤੇ ਸਿਮਾਂ ਬਰਾਮਦ ਹੋਈਆਂ ਹਨ। ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਸੁਸ਼ੀਲ ਕੁਮਾਰ ਵਲੋਂ ਜੇਲ੍ਹ ਅੰਦਰ ਵਾਰਡ ਨੰਬਰ 8,10,13 ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਕੁੱਲ 19 ਮੋਬਾਇਲ ਫੋਨ ਅਤੇ 11 ਸਿਮਾਂ ਬਰਾਮਦ ਕੀਤੀਆਂ ਗਈਆਂ ਹਨ।

 ਇਹ ਵੀ ਪੜ੍ਹੋ-  ਪਹਿਲਾਂ ਪਤਨੀ ਤੇ ਧੀਆਂ ਨੂੰ ਦਿੱਤਾ ਜ਼ਹਿਰ, ਬਾਅਦ ਵਿੱਚ ਸਿਰ 'ਚ ਡੰਡੇ ਮਾਰ ਉਤਾਰਿਆ ਮੌਤ ਦੇ ਘਾਟ ਤੇ ਫਿਰ...

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਪੀ. ਸਥਾਨਕ ਮਨਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਸਹਾਇਕ ਸੁਪਰਡੈਂਟ ਸੁਸ਼ੀਲ ਕੁਮਾਰ ਦੇ ਬਿਆਨਾਂ ਹੇਠ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਤਿੰਦਰ ਸਾਜਨ ਪੁੱਤਰ ਸਰਬਜੀਤ ਸਿੰਘ ਵਾਸੀ ਪੱਟੀ, ਸੁਖਵਿੰਦਰ ਸਿੰਘ ਪੁੱਤਰ ਅਨੂਪ ਸਿੰਘ ਵਾਸੀ ਲੁਹਾਰਕਾ ਅੰਮ੍ਰਿਤਸਰ, ਕਰਨ ਦੇਵਗਨ ਪੁੱਤਰ ਰਕੇਸ਼ ਕੁਮਾਰ ਵਾਸੀ ਛੇਹਰਟਾ, ਵਿਕਰਮ ਪੁੱਤਰ ਰਾਜ ਵਾਸੀ ਫਾਤੋਵਾਲ ਜ਼ਿਲ੍ਹਾ ਫਿਰੋਜ਼ਪੁਰ, ਨਿਸ਼ਾਨ ਪੁੱਤਰ ਰੁਲਦੂ ਵਾਸੀ ਕੋਟ ਧਰਮ ਚੰਦ, ਬਲਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਲੁਧਿਆਣਾ, ਮਨਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਕੋਟ ਖਾਲਸਾ ਅੰਮ੍ਰਿਤਸਰ, ਗੁਰਭੇਜ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਧਾਰੜ ਜ਼ਿਲ੍ਹਾ ਅੰਮ੍ਰਿਤਸਰ ਅਤੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਬਰਾਮਦ ਕੀਤੇ ਮੋਬਾਇਲ ਫੋਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਕੇਂਦਰ ਖ਼ਿਲਾਫ਼ ਮੁੜ ਅੰਦੋਲਨ ਦੀ ਤਿਆਰੀ 'ਚ ਪੰਜਾਬ ਦੇ ਕਿਸਾਨ, ਹੁਣ ਇਸ ਮਾਮਲੇ 'ਚ ਚੰਡੀਗੜ੍ਹ ਲਾਉਣਗੇ ਧਰਨਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News