ਭੇਤਭਰੇ ਹਾਲਾਤ ’ਚ 19 ਸਾਲਾ ਕੁੜੀ ਪਿਛਲੇ ਇਕ ਹਫ਼ਤੇ ਤੋਂ ਲਾਪਤਾ

07/24/2022 11:52:38 AM

ਅੰਮ੍ਰਿਤਸਰ (ਇੰਦਰਜੀਤ) - ਥਾਣਾ ਡੀ ਡਵੀਜਨ ਦੀ ਪੁਲਸ ਨੇ ਦੋ ਵਿਅਕਤੀਆਂ ਖ਼ਿਲਾਫ਼ 19 ਸਾਲ ਦੀ ਕੁੜੀ ਨੂੰ ਨਾਜਾਇਜ਼ ਤੌਰ ’ਤੇ ਅਣਪਛਾਤੀ ਜਗ੍ਹਾ ’ਤੇ ਲੁਕਾ ਲੈਣ ਦੇ ਦੋਸ਼ ਵਿਚ ਕੇਸ ਦਰਜ ਕੀਤਾ ਹੈ। ਪਿਛਲੇ ਇਕ ਹਫ਼ਤੇ ਪਹਿਲਾਂ ਕੁੜੀ ਆਪਣੀ ਘਰੋਂ ਸ਼ੱਕੀ ਹਾਲਾਤ ਵਿਚ ਲਾਪਤਾ ਹੋ ਗਈ ਸੀ। ਕਾਫੀ ਚਿਰ ਉਸ ਦੀ ਭਾਲ ਕਰਨ ’ਤੇ ਪਤਾ ਨਾ ਲੱਗਾ ਤਾਂ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿਚ ਥਾਣਾ ਡੀ ਡਵੀਜ਼ਨ ਦੀ ਪੁਲਸ ਨੇ ਕੇਸ ਦਰਜ ਕਰ ਲਿਆ ਹੈ।

ਪੜ੍ਹੋ ਇਹ ਵੀ ਖ਼ਬਰ: 'ਗੋਲਡਨ ਬੁਆਏ' ਨੀਰਜ ਚੋਪੜਾ ਨੇ ਰਚਿਆ ਇਤਿਹਾਸ, ਵਿਸ਼ਵ ਚੈਂਪੀਅਨਸ਼ਿਪ 'ਚ ਜਿੱਤਿਆ ਚਾਂਦੀ ਦਾ ਤਮਗਾ 

ਪ੍ਰਾਪਤ ਸੂਚਨਾ ਤੱਕ ਵੀ ਕੁੜੀ ਦੀ ਬਰਾਮਦਗੀ ਨਹੀਂ ਹੋਈ ਅਤੇ ਨਾ ਹੀ ਕਿਸੇ ਮੁਲਜ਼ਮ ਦੀ ਗ੍ਰਿਫ਼ਤਾਰੀ, ਦੋਨੋਂ ਮੁਲਜ਼ਮ ਭਗਵਾਨਪੁਰ ਦੇ ਰਹਿਣ ਵਾਲੇ ਹਨ। ਪੁਲਸ ਨੂੰ ਦਿੱਤੀ ਗਈ ਸੂਚਨਾ ਵਿਚ ਕੁੜੀ ਦੇ ਪਿਤਾ ਨੇ ਦੱਸਿਆ ਕਿ 17 ਜੁਲਾਈ ਦੀ ਰਾਤ ਨੂੰ ਜਦੋਂ ਉਹ ਆਪਣੇ ਪਰਿਵਾਰ ਦੇ ਨਾਲ ਆਪਣੇ ਘਰ ਵਿਚ ਸੌਂ ਰਿਹਾ ਸੀ ਤਾਂ ਰਾਤ 3 ਵਜੇ ਦੇ ਕਰੀਬ ਉਹ ਉੱਠਿਆ ਤਾ ਉਸ ਨੂੰ ਪਤਾ ਲੱਗਾ ਕਿ ਉਸ ਦੀ ਕੁੜੀ ਘਰ ਵਿਚ ਨਹੀਂ ਹੈ। ਕਾਫੀ ਚਿਰ ਲੱਭਣ ਤੋਂ ਬਾਅਦ ਜਦੋ ਉਸ ਦੀ ਕੁੜੀ ਦਾ ਕੋਈ ਥਹੁ ਪਤਾ ਨਹੀਂ ਲੱਗਾ ਤਾ ਮਾਮਲਾ ਪੁਲਸ ਦੇ ਕੋਲ ਪੁੱਜ ਗਿਆ। 

ਪੜ੍ਹੋ ਇਹ ਵੀ ਖ਼ਬਰ: ਸਿੱਧੂ ਮੂਸੇਵਾਲਾ ਨੂੰ ਪਾਕਿਸਤਾਨ ਸਰਕਾਰ ਦੇਵੇਗੀ ‘ਵਾਰਿਸ ਸ਼ਾਹ’ ਐਵਾਰਡ!

ਪੀੜਤ ਵਿਅਕਤੀ ਨੇ ਦੱਸਿਆ ਕਿ ਉਸ ਦੀ ਕੁੜੀ ਅਚਾਨਕ ਘਰੋ ਲਾਪਤਾ ਹੋ ਗਈ ਸੀ। ਉਸ ਨੂੰ ਪਤਾ ਲੱਗਾ ਹੈ ਕਿ ਉਸ ਦੀ ਕੁੜੀ ਨੂੰ ਗੁਰਮੇਜ ਸਿੰਘ ਅਤੇ ਸੁਖਦੇਵ ਸਿੰਘ ਵਾਸੀ ਭਗਵਾਨਪੁਰ ਨੇ ਨਾਜਾਇਜ਼ ਢੰਗ ਨਾਲ ਉਸ ਨੂੰ ਕਿਸੇ ਅਣਪਛਾਤੀ ਜਗ੍ਹਾ ’ਤੇ ਆਪਣੇ ਕੋਲ ਲੁਕਾਇਆ ਹੈ। ਬਿਆਨਾਂ ਦੇ ਆਧਾਰ ’ਤੇ ਪੁਲਸ ਨੇ ਕੇਸ ਦਰਜ ਕਰ ਲਿਆ ਹੈ। ਫਿਲਹਾਲ ਕਿਸੇ ਮੁਲਜ਼ਮ ਦੀ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ।

ਪੜ੍ਹੋ ਇਹ ਵੀ ਖ਼ਬਰ: ਹੈਰਾਨੀਜਨਕ ਖ਼ੁਲਾਸਾ : ਕੁੜੀਆਂ ਦੇ ਗੈਂਗ ਨੇ ਕਰਨਾ ਸੀ ਸਿੱਧੂ ਮੂਸੇਵਾਲਾ ਦਾ ਕਤਲ, ਬਣਾਈਆਂ ਸਨ ਇਹ ਯੋਜਨਾਵਾਂ


rajwinder kaur

Content Editor

Related News