24 ਘੰਟਿਆਂ ’ਚ ਪਰਾਲੀ ਸਾੜਨ ਦੇ 196 ਮਾਮਲੇ ਦਰਜ, ਗ੍ਰਿਫ਼ਤਾਰੀ ‘ਜ਼ੀਰੋ’

Tuesday, Oct 22, 2024 - 01:18 PM (IST)

ਅੰਮ੍ਰਿਤਸਰ (ਸੰਜੀਵ)- ਅੰਮ੍ਰਿਤਸਰ ਦਿਹਾਤੀ ਦੀ ਪੁਲਸ ਖੇਤਾਂ ਵਿਚ ਪਰਾਲੀ ਸਾੜਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਕਰਨ ਵਿਚ ਲੱਗੀ ਹੋਈ ਹੈ। ਕਰੀਬ 10 ਦਿਨਾਂ ਤੋਂ ਲਗਾਤਾਰ ਦਿਹਾਤੀ ਪੁਲਸ ਵੱਲੋਂ ਰੋਜ਼ਾਨਾ ਇਕ ਦਰਜਨ ਦੇ ਕਰੀਬ ਮਾਮਲੇ ਦਰਜ ਕੀਤੇ ਜਾ ਰਹੇ ਹਨ, ਜਦਕਿ ਪਿਛਲੇ 24 ਘੰਟਿਆਂ ਦੌਰਾਨ ਦਿਹਾਤੀ ਪੁਲਸ ਦੇ ਵੱਖ-ਵੱਖ ਥਾਣਿਆਂ ਵਿਚ 196 ਮਾਮਲੇ ਦਰਜ ਕੀਤੇ ਗਏ ਹਨ ਪਰ ਇਕ ਵੀ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਹੋਈ।

ਥਾਣਾ ਰਾਜਾਸਾਂਸੀ ਦੀ ਪੁਲਸ ਨੇ ਉਕਤ ਮਾਮਲੇ ਵਿਚ ਭੱਟੀਆਂ ਰੱਬਾ, ਹਰਮੀਤ ਸਿੰਘ, ਹਰਪਿੰਦਰ ਸਿੰਘ, ਵਿੱਕੀ, ਕੁਲਬੀਰ ਸਿੰਘ, ਬਲਦੇਵ ਸਿੰਘ, ਅਵਤਾਰ ਸਿੰਘ, ਜਮਾਲ ਸਿੰਘ, ਨਰਿੰਦਰ ਸਿੰਘ, ਕੇਵਲ ਸਿੰਘ, ਹਰਦੇਵ ਸਿੰਘ ਅਤੇ ਸੁਖਜਿੰਦਰ ਸਿੰਘ ਵਿਰੁੱਧ ਆਪਣੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾ ਕੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ।

ਥਾਣਾ ਅਜਨਾਲਾ ਦੀ ਪੁਲਸ ਨੇ ਅਵਤਾਰ ਸਿੰਘ, ਅੰਗਰੇਜ਼ ਸਿੰਘ, ਹਰਦੇਵ ਸਿੰਘ, ਗੁਰਮੀਤ ਸਿੰਘ, ਹਰਜੀਤ ਸਿੰਘ ਸਾਬਕਾ ਸਰਪੰਚ, ਦਵਿੰਦਰ ਸਿੰਘ ਅਤੇ ਮਨਿੰਦਰ ਸਿੰਘ ਤੋਂ ਇਲਾਵਾ 6 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਰਮਦਾਸ ਦੀ ਪੁਲਸ ਨੇ 12 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਬਿਆਸ ਦੀ ਪੁਲਸ ਨੇ ਬਲਜਿੰਦਰ ਸਿੰਘ, ਮਲੂਕ ਸਿੰਘ, ਜੋਗਿੰਦਰ ਸਿੰਘ, ਦਿਆਲ ਸਿੰਘ, ਬਲਜੀਤ ਸਿੰਘ, ਗੁਰਪ੍ਰੀਤ ਸਿੰਘ, ਬਿਕਰਮਜੀਤ ਸਿੰਘ, ਜੋਗਿੰਦਰ ਸਿੰਘ, ਲਖਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਥਾਣਾ ਖਿਲਚੀਆਂ ਪੁਲਸ ਨੇ ਜਸਬੀਰ ਸਿੰਘ, ਨਵਤੇਜ ਸਿੰਘ, ਰਣਜੀਤ ਸਿੰਘ, ਵਿਕਾਰ ਸਿੰਘ, ਲਖਵਿੰਦਰ ਸਿੰਘ, ਸ਼ਮਸ਼ੇਰ ਸਿੰਘ, ਬਿਕਰਮਜੀਤ ਸਿੰਘ, ਨਰਿੰਦਰ ਸਿੰਘ, ਜੋਗਾ ਸਿੰਘ, ਜਗਜੀਤ ਸਿੰਘ, ਗੁਰਿੰਦਰ ਸਿੰਘ, ਹਰਜਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਮੱਤੇਵਾਲ ਦੀ ਪੁਲਸ ਨੇ ਮੁਖਤਿਆਰ ਸਿੰਘ, ਤਰਸੇਮ ਸਿੰਘ, ਸੁਹੇਲ ਸਿੰਘ, ਰਾਜਿੰਦਰਪਾਲ ਸਿੰਘ, ਅਮਨਦੀਪ ਸਿੰਘ, ਚਰਨਜੀਤ ਸਿੰਘ, ਗੁਰਮੁਖ ਸਿੰਘ, ਗੁਰਦੇਵ ਸਿੰਘ, ਪਵਿੱਤਰ ਸਿੰਘ, ਸ਼ਰਨਜੀਤ ਸਿੰਘ, ਚਰਨਜੀਤ ਸਿੰਘ, ਮਾਨਸਿੰਘ, ਸ਼ਮਸ਼ੇਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ- ਸਿੱਖਿਆ ਵਿਭਾਗ ਵੱਲੋਂ ਨਿੱਜੀ ਸਕੂਲਾਂ 'ਤੇ ਕੱਸਿਆ ਜਾਵੇਗਾ ਸ਼ਿਕੰਜਾ, ਨਵੇਂ ਸਾਲ ’ਚ ਹੋ ਸਕਦੈ ਵੱਡਾ ਬਦਲਾਅ

ਥਾਣਾ ਬਿਆਸ ਦੀ ਪੁਲਸ ਨੇ ਸ਼ਮਸ਼ੇਰ ਸਿੰਘ, ਬਲਰਾਜ ਸਿੰਘ, ਇੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਜਦੋਂਕਿ ਥਾਣਾ ਝੰਡੇਰ ਦੀ ਪੁਲਸ ਨੇ ਗੁਰਸ਼ਰਨ ਸਿੰਘ, ਚੰਦ ਸ਼ਾਹ, ਅਜਮੇਰ ਸਿੰਘ, ਜਸਦੀਪ ਸਿੰਘ, ਰਵਿੰਦਰ ਸਿੰਘ, ਗੁਰਪਾਲ ਸਿੰਘ, ਨਛੱਤਰ ਸਿੰਘ, ਮਨਜਿੰਦਰ ਸਿੰਘ, ਹਰਦੇਵ ਸਿੰਘ, ਅਨੂਪ ਸਿੰਘ, ਬਲਵਿੰਦਰ ਸਿੰਘ, ਮਨਪ੍ਰੀਤ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਹੈ।

ਥਾਣਾ ਕੰਬੋਅ ਦੀ ਪੁਲਸ ਨੇ ਉਜਾਲ ਸਿੰਘ, ਅਮਰਬੀਰ ਸਿੰਘ, ਅਜੀਤ ਸਿੰਘ, ਤਰਸੇਮ ਸਿੰਘ, ਲਖਬੀਰ ਸਿੰਘ, ਓਮ ਪ੍ਰਕਾਸ਼, ਹਰਪਾਲ ਸਿੰਘ ਅਤੇ 5 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਥਾਣਾ ਚਾਟੀਵਿੰਡ ਦੀ ਪੁਲਸ ਨੇ ਬਲਦੇਵ ਸਿੰਘ ਬਲਜੀਤ ਕੌਰ, ਗੁਰਪ੍ਰੀਤ ਕੌਰ, ਕਿੱਕਰ ਸਿੰਘ, ਰਣਜੀਤ ਸਿੰਘ, ਪ੍ਰਗਟ ਸਿੰਘ ਅਤੇ 6 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ ਮਹਿਤਾ ਦੀ ਪੁਲਸ ਨੇ ਇਕਬਾਲ ਸਿੰਘ, ਰਣਜੀਤ ਸਿੰਘ, ਨਿਰਮਲ ਸਿੰਘ, ਅਜੀਤ ਸਿੰਘ, ਹਰਦੀਪ ਸਿੰਘ, ਪਰਮਜੀਤ ਸਿੰਘ, ਮਲੂਕ ਸਿੰਘ ਖ਼ਿਲਾਫ਼ ਪਰਾਲੀ ਸਾੜਨ ਦੇ ਕੇਸ ਦਰਜ ਕੀਤੇ ਹਨ।

ਥਾਣਾ ਤਰਸਿੱਕਾ ਦੀ ਪੁਲਸ ਨੇ ਸੁਖਦੇਵ ਸਿੰਘ, ਸੁਖਵਿੰਦਰ ਸਿੰਘ, ਦਵਿੰਦਰ ਸਿੰਘ, ਬਖਤਾਵਰ ਸਿੰਘ, ਪਰਲੋਕ ਸਿੰਘ, ਜਸਵੰਤ ਸਿੰਘ, ਮੰਗਲ ਸਿੰਘ, ਬਲਦੇਵ ਸਿੰਘ, ਸੁਰਜਨ ਸਿੰਘ, ਕੁਲਵਿੰਦਰ ਸਿੰਘ, ਹਰਦੀਪ ਸਿੰਘ, ਗੁਲਜ਼ਾਰ ਸਿੰਘ ਖ਼ਿਲਾਫ਼ ਕੇਸ ਕਰਨ ਤੋਂ ਇਲਾਵਾ ਥਾਣਾ ਘਰਿੰਡਾ ਦੀ ਪੁਲਸ ਨੇ 12 ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ

ਥਾਣਾ ਕੱਥੂਨੰਗਲ ਦੀ ਪੁਲਸ ਨੇ ਮਨਜੀਤ ਸਿੰਘ, ਪਾਲ ਸਿੰਘ, ਕੁਲਦੀਪ ਸਿੰਘ, ਬਲਦੇਵ ਸਿੰਘ, ਓਮਕਾਰ ਸਿੰਘ, ਹਰਿੰਦਰ ਸਿੰਘ, ਗੁਰਦੀਪ ਸਿੰਘ, ਬਲਕਾਰ ਸਿੰਘ, ਦਲੇਰ ਸਿੰਘ, ਮੁਖਤਿਆਰ ਸਿੰਘ, ਕੁਲਵੰਤ ਸਿੰਘ, ਹਰਪਾਲ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਥਾਣਾ ਲੋਪੋਕੇ ਪੁਲਸ ਨੇ ਬਲਰਾਜ ਸਿੰਘ, ਕੁਲਦੀਪ ਸਿੰਘ, ਜਗਤਾਰ ਸਿੰਘ, ਹੀਰਾ ਸਿੰਘ, ਅਵਤਾਰ ਸਿੰਘ, ਕੁਲਵੰਤ ਸਿੰਘ, ਦਲਬੀਰ ਸਿੰਘ, ਬੂਟਾ ਸਿੰਘ, ਸੱਜਣ ਸਿੰਘ, ਸਾਹਿਬ ਸਿੰਘ, ਰਣਜੀਤ ਸਿੰਘ, ਸਰਬਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਥਾਣਾ ਜੰਡਿਆਲਾ ਪੁਲੀਸ ਨੇ ਪਰਮਜੀਤ ਸਿੰਘ, ਕ੍ਰਿਪਾਲ ਸਿੰਘ, ਅਜੀਤ ਸਿੰਘ, ਬਲਦੇਵ ਸਿੰਘ, ਨਰਿੰਦਰ ਸਿੰਘ, ਦਿਲਬਾਗ ਸਿੰਘ, ਜਗੀਰ ਸਿੰਘ, ਸੁਰਜੀਤ ਸਿੰਘ, ਮਨਜੀਤ ਸਿੰਘ, ਗੁਰਿੰਦਰ ਸਿੰਘ, ਸੁਖਵਿੰਦਰ ਸਿੰਘ, ਖੁਸ਼ਨਸੀਬ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਮਜੀਠਾ ਦੀ ਪੁਲਸ ਨੇ ਵੀਰ ਸਿੰਘ, ਪਾਲ ਸਿੰਘ, ਮਨਦੀਪ ਸਿੰਘ, ਸੁਖਦੇਵ ਸਿੰਘ, ਸ਼ੁਭੇਕ ਸਿੰਘ, ਸੁਖਦੇਵ ਸਿੰਘ, ਸੁਖਪਾਲ ਸਿੰਘ, ਸੁਖਵਿੰਦਰ ਸਿੰਘ, ਸਵਿੰਦਰ ਸਿੰਘ, ਸੁਖਵਿੰਦਰ ਸਿੰਘ, ਸ਼ਮਸ਼ੇਰ ਸਿੰਘ, ਗੁਰਇਕਬਾਲ ਸਿੰਘ, ਕੁਲਵੰਤ ਸਿੰਘ, ਸਰਬਜੀਤ ਸਿੰਘ ਖਿਲਾਫ਼ ਮਾਮਲਾ ਦਰਜ ਕੀਤਾ ਹੈ।

ਥਾਣਾ ਭਿੰਡੀ ਸੈਦਾ ਦੀ ਪੁਲਸ ਨੇ ਦਲਬੀਰ ਕੌਰ, ਜਗ ਸਿੰਘ, ਨਿਰਮਲ ਸਿੰਘ, ਮਹਿੰਦਰ ਸਿੰਘ ਅਤੇ ਕਮਲ ਸਿੰਘ ਖ਼ਿਲਾਫ਼ ਪਰਾਲੀ ਸਾੜਨ ਦੇ ਕੇਸ ਦਰਜ ਕੀਤੇ ਹਨ। ਪੁਲਸ ਨੇ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਠੰਡ ਦੀ ਹੋਵੇਗੀ ਸ਼ੁਰੂਆਤ, ਇਸ ਤਾਰੀਖ਼ ਤੋਂ ਬਦਲੇਗਾ ਮੌਸਮ ਦਾ ਮਿਜਾਜ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News