20 ਕਰੋੜ ਰੁਪਏ ਦੀ ਹੈਰੋਇਨ ਤੇ ਮੋਟਰਸਾਈਕਲ ਸਣੇ 2 ਮੁਲਜ਼ਮ ਗ੍ਰਿਫਤਾਰ

Friday, Aug 15, 2025 - 04:28 PM (IST)

20 ਕਰੋੜ ਰੁਪਏ ਦੀ ਹੈਰੋਇਨ ਤੇ ਮੋਟਰਸਾਈਕਲ ਸਣੇ 2 ਮੁਲਜ਼ਮ ਗ੍ਰਿਫਤਾਰ

ਤਰਨਤਾਰਨ (ਰਮਨ ਚਾਵਲਾ)-ਥਾਣਾ ਖੇਮਕਰਨ ਦੀ ਪੁਲਸ ਨੇ 2 ਵੱਖ-ਵੱਖ ਮਾਮਲਿਆਂ ’ਚ ਕੁੱਲ 4 ਕਿਲੋ ਹੈਰੋਇਨ ਬਰਾਮਦ ਕਰਦੇ ਹੋਏ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਜਿਸ ਸਬੰਧੀ ਪੁਲਸ ਨੇ ਇਕ ਮੋਟਰਸਾਈਕਲ ਨੂੰ ਵੀ ਬਰਾਮਦ ਕੀਤਾ ਹੈ। ਇਸ ਸਬੰਧੀ ਪੁਲਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ, ਜਿਸ ਵਿਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 20 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ- ਸਿਹਤ ਕਰਮਚਾਰੀ ਦੀ ਸ਼ਰਮਨਾਕ ਕਰਤੂਤ, ਡੇਢ ਦਰਜਨ ਮਹਿਲਾ ਕਰਮਚਾਰੀਆਂ ਨੂੰ ਕਰਦਾ ਸੀ...

ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਐੱਸ.ਪੀ ਦੀਪਕ ਪਾਰੀਕ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਨੂੰ ਲੈ ਕੇ ਜਿੱਥੇ ਪੁਲਸ ਵੱਲੋਂ ਸਖਤੀ ਨਾਲ ਵੱਖ-ਵੱਖ ਇਲਾਕਿਆਂ ਵਿਚ ਨਾਕਾਬੰਦੀ ਕੀਤੀ ਗਈ ਹੈ। ਉਸੇ ਲੜੀ ਤਹਿਤ ਸ਼ੱਕੀ ਇਲਾਕਿਆਂ ਵਿਚ ਵੀ ਪੁਲਸ ਵੱਲੋਂ ਸੈਕਿੰਡ ਡਿਫੈਂਸ ਲਾਈਨ ਉਪਰ ਮੁਸ਼ਤੈਦੀ ਨਾਲ ਡਿਊਟੀ ਨਿਭਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਖੇਮਕਰਨ ਦੀ ਪੁਲਸ ਨੂੰ ਪੁਲ ਡਰੇਨ ਮਹਿੰਦੀਪੁਰ ਵਿਖੇ ਗਸ਼ਤ ਕਰਦੇ ਸਮੇਂ ਗੁਪਤ ਸੂਚਨਾ ਪ੍ਰਾਪਤ ਹੋਈ ਕਿ ਪਿੰਡ ਦੀਆਂ ਝਾੜੀਆਂ ਨਜ਼ਦੀਕ ਕੋਈ ਇਤਰਾਜ਼ਯੋਗ ਵਸਤੂ ਪਈ ਹੋਈ ਹੈ, ਜਿਸ ’ਤੇ ਤੁਰੰਤ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਪੁਲਸ ਨੇ ਇਕ ਪੈਕਟ ਨੂੰ ਬਰਾਮਦ ਕੀਤਾ, ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ਵਿਚੋਂ ਛੇ ਪੀਲੇ ਰੰਗ ਦੇ ਪੈਕਟ ਬਰਾਮਦ ਕੀਤੇ ਗਏ, ਜਿਸ ਨੂੰ ਖੋਲ੍ਹਣ ਦੌਰਾਨ ਉਸ ਵਿਚੋਂ 3 ਕਿਲੋ 1 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਦਕਿ ਇਸਦੇ ਪੈਕਿੰਗ ਮਟੀਰੀਅਲ ਦਾ ਵਜ਼ਨ 389 ਗ੍ਰਾਮ ਪਾਇਆ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਜਾਣੋ 16, 17, 18, 19 ਤੱਕ ਦੀ ਨਵੀਂ Update

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਖੇਮਕਰਨ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ ਇਕ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਦੇ ਹੋਏ ਉਨ੍ਹਾਂ ਪਾਸੋਂ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਹਿਚਾਣ ਬਲਵਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਕਮਾਲੇਵਾਲ ਜ਼ਿਲ੍ਹਾ ਫਿਰੋਜ਼ਪੁਰ ਅਤੇ ਗੁਰਦਿੱਤ ਸਿੰਘ ਪੁੱਤਰ ਸੋਹਨ ਸਿੰਘ ਵਾਸੀ ਬਾਨਸੀ ਗੇਟ ਫਿਰੋਜ਼ਪੁਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਦੇ ਖਿਲਾਫ ਥਾਣਾ ਖੇਮਕਰਨ ਵਿਖੇ ਪਰਚਾ ਦਰਜ ਕਰਦੇ ਹੋਏ ਅਗਲੇਰੀ ਪੁੱਛਗਿਛ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਆਜ਼ਾਦੀ ਮਗਰੋਂ ਵੀ 3 ਦਿਨ ਤੱਕ ਪਾਕਿ ਦਾ ਹਿੱਸਾ ਰਿਹਾ ਸੀ ਇਹ ਸਰਹੱਦੀ ਜ਼ਿਲ੍ਹਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News