ਨਸ਼ੀਲੀਆਂ ਗੋਲੀਆਂ ਸਣੇ 2 ਮੁਲਜ਼ਮ ਗ੍ਰਿਫਤਾਰ
Thursday, Feb 20, 2025 - 06:12 PM (IST)

ਤਰਨਤਾਰਨ (ਰਮਨ)-ਥਾਣਾ ਖਾਲੜਾ ਦੀ ਪੁਲਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਦੇ ਹੋਏ ਉਨ੍ਹਾਂ ਪਾਸੋਂ 658 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਦੋਵਾਂ ਮੁਲਜ਼ਮਾਂ ਖਿਲਾਫ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਨਿਰਮਲ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਅਭੀਮੰਨਿਊ ਰਾਣਾ ਵੱਲੋਂ ਨਸ਼ੇ ਖਿਲਾਫ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਖਾਲੜਾ ਦੀ ਪੁਲਸ ਵੱਲੋਂ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਦੇ ਹੋਏ ਉਨ੍ਹਾਂ ਪਾਸੋਂ 658 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ, ਜਿਨ੍ਹਾਂ ਦੀ ਪਹਿਚਾਣ ਅਜੇਪਾਲ ਸਿੰਘ ਪੁੱਤਰ ਬੱਗਣ ਸਿੰਘ ਵਾਸੀ ਰਾਜੋਕੇ ਅਤੇ ਜੁਗਰਾਜ ਸਿੰਘ ਪੁੱਤਰ ਗੁਰਵੇਲ ਸਿੰਘ ਵਾਸੀ ਕਲਸੀਆਂ ਕਲਾਂ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਚੱਲੀਆਂ ਤਾਬੜਤੋੜ ਗੋਲੀਆਂ
ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਦੇ ਖਿਲਾਫ ਥਾਣਾ ਖਾਲੜਾ ਵਿਖੇ ਪਰਚਾ ਦਰਜ ਕਰਦੇ ਹੋਏ ਰਿਮਾਂਡ ਦੌਰਾਨ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਜਦੋਂ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਸ਼ੱਕ ਦੇ ਆਧਾਰ ਉਪਰ ਰੋਕਣ ਦਾ ਇਸ਼ਾਰਾ ਕੀਤਾ ਤਾਂ ਇਹ ਮੌਕੇ ਤੋਂ ਫਰਾਰ ਹੋਣ ਦੀ ਕੋਸ਼ਿਸ਼ ਕਰਨ ਲੱਗੇ ਸਨ, ਜਿਨ੍ਹਾਂ ਨੂੰ ਮੁਸ਼ਤੈਦੀ ਨਾਲ ਕਾਬੂ ਕਰ ਲਿਆ ਗਿਆ। ਡੀ. ਐੱਸ. ਪੀ. ਨਿਰਮਲ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਅਜੇਪਾਲ ਸਿੰਘ ਖਿਲਾਫ ਪਹਿਲਾਂ ਐਕਸਪਲੋਸਿਵ ਐਕਟ ਤਹਿਤ ਥਾਣਾ ਰਮਦਾਸ ਜ਼ਿਲ੍ਹਾ ਅੰਮ੍ਰਿਤਸਰ ਸਮੇਤ ਜ਼ਿਲ੍ਹਾ ਤਰਨਤਾਰਨ ਵਿਖੇ 4 ਵੱਖ-ਵੱਖ ਮੁੱਕਦਮੇ ਦਰਜ ਹਨ, ਜਦ ਕਿ ਜੁਗਰਾਜ ਸਿੰਘ ਖਿਲਾਫ ਥਾਣਾ ਭਿੱਖੀਵਿੰਡ ਵਿਖੇ ਇਕ ਮੁੱਕਦਮਾ ਦਰਜ ਹੈ।
ਇਹ ਵੀ ਪੜ੍ਹੋ- ਚਾਂਵਾਂ ਨਾਲ ਵਿਆਹ ਕੇ ਲਿਆਂਦੀ ਨੂੰਹ ਨੇ ਚੜ੍ਹਾ 'ਤਾ ਚੰਨ, ਕੁਝ ਹੀ ਹਫ਼ਤਿਆਂ ਬਾਅਦ ਘਰਦਿਆਂ ਦੇ ਉੱਡਾ ਦਿੱਤੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8