ਲੋਕਾਂ ਨੂੰ ਡਰਾ-ਧਮਕਾ ਕੇ ਫਿਰੌਤੀਆਂ ਮੰਗਣ ਵਾਲੇ 2 ਦੋਸ਼ੀ ਗ੍ਰਿਫ਼ਤਾਰ
Sunday, Aug 25, 2024 - 01:38 PM (IST)

ਤਰਨਤਾਰਨ (ਰਮਨ)-ਥਾਣਾ ਸਿਟੀ ਤਰਨਤਾਰਨ ਪੁਲਸ ਨੇ ਲੋਕਾਂ ਨੂੰ ਡਰਾ-ਧਮਕਾ ਕੇ ਫਿਰੌਤੀ ਮੰਗਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ.ਐੱਸ.ਪੀ ਗੌਰਵ ਤੂਰਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐੱਸ.ਪੀ ਡੀ ਅਜੇਰਾਜ ਸਿੰਘ, ਡੀ.ਐੱਸ.ਪੀ ਸਿਟੀ ਕਮਲਮੀਤ ਸਿੰਘ ਦੀ ਨਿਗਰਾਨੀ ਹੇਠ ਸੀ.ਆਈ.ਏ ਸਟਾਫ ਤਰਨਤਾਰਨ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਅਤੇ ਥਾਣਾ ਸਿਟੀ ਤਰਨਤਾਰਨ ਇੰਸਪੈਕਟਰ ਹਰਜਿੰਦਰ ਸਿੰਘ ਵੱਲੋਂ ਫਿਰੌਤੀ ਮੰਗਣ ਵਾਲੇ ਦੋ ਦੋਸ਼ੀਆਂ ਨੂੰ ਟਰੇਸ ਕਰਕੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਗੁਨਦੀਪ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਗਲੀ ਪਰਮਾਤਮਾ ਵਾਲੀ ਮੁਹੱਲਾ ਭਾਗੀ ਸ਼ਾਹ ਤਰਨਤਾਰਨ ਨੇ ਪੁਲਸ ਨੂੰ ਦਰਜ ਬਿਆਨ ਵਿਚ ਦੱਸਿਆ ਸੀ ਕਿ ਉਸ ਦੀ ਕਿਰਪਾਲ ਸਿੰਘ ਜਸਪਾਲ ਸਿੰਘ ਨਾਮਕ ਰੰਗ ਰੋਗਨ ਦੀ ਦੁਕਾਨ ਸਰਹਾਲੀ ਰੋਡ ਤਰਨਤਾਰਨ ਵਿਖੇ ਹੈ।
ਇਹ ਵੀ ਪੜ੍ਹੋ-ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ
20 ਅਗਸਤ ਨੂੰ ਦੁਪਹਿਰ ਡੇਢ ਵਜੇ ਦੇ ਕਰੀਬ ਉਸਦੇ ਫੋਨ ’ਤੇ ਵੱਟਸਐੱਪ ਰਾਹੀਂ ਕਾਲ ਆਈ ਅਤੇ ਅੱਗੋਂ ਨਾ-ਮਾਲੂਮ ਵਿਅਕਤੀ ਦੁਆਰਾ ਫਿਰੌਤੀ ਦੀ ਮੰਗ ਕੀਤੀ ਗਈ, ਜਿਸ ਦੇ ਡਰੋ ਉਸਨੇ ਫੋਨ ਸਵਿੱਚ ਆਫ ਕਰ ਦਿੱਤਾ, ਫਿਰ ਸ਼ਾਮ 6.40 ’ਤੇ ਦੁਬਾਰਾ ਕਾਲ ਆਈ ਅਤੇ ਉਸ ਪਾਸੋਂ 10 ਲੱਖ ਰੁਪਏ ਦੀ ਫਿਰੌਤੀ ਦੀ ਡਿਮਾਂਡ ਕੀਤੀ ਗਈ ਅਤੇ ਨਾ ਦੇਣ ਦੀ ਸੂਰਤ ਵਿਚ ਗੋਲੀਆਂ ਮਾਰਨ ਦੀ ਧਮਕੀ ਵੀ ਦਿੱਤੀ ਗਈ, ਉਸਨੇ ਇਸ ਸਬੰਧੀ ਪੁਲਸ ਨੂੰ ਸ਼ਿਕਾਇਤ ਕਰ ਦਿੱਤੀ।
ਇਹ ਵੀ ਪੜ੍ਹੋ- NRI ਨੌਜਵਾਨ ਨੂੰ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਵੱਡੀ ਅਪਡੇਟ, ਸੁਪਾਰੀ ਕਿਲਿੰਗ ਦਾ ਨਿਕਲਿਆ ਮਾਮਲਾ
ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਪੁਲਸ ਨੇ ਤਫਤੀਸ਼ ਦੌਰਾਨ ਟੈਕਨੀਕਲ ਸਰਵੀਲੈਂਸ ਅਤੇ ਖੁਫੀਆ ਸੋਰਸਾਂ ਰਾਹੀਂ ਬਿੱਲੂ ਪੁੱਤਰ ਬਲਦੇਵ ਸਿੰਘ ਵਾਸੀ ਸੱਚਖੰਡ ਰੋਡ ਤਰਨਤਾਰਨ ਨੂੰ ਗੁਰਦੁਆਰਾ ਟੱਕਰ ਸਾਹਿਬ ਨਜ਼ਦੀਕ ਗੰਦੇ ਨਾਲੇ ਤੋਂ ਗ੍ਰਿਫਤਾਰ ਕਰਕੇ ਪੁੱਛਗਿੱਛ ਕੀਤੀ ਗਈ, ਜੋ ਦੌਰਾਨੇ ਪੁੱਛਗਿੱਛ ਉਕਤ ਵਿਅਕਤੀ ਨੇ ਦੱਸਿਆ ਕਿ ਉਹ ਅਤੇ ਉਸਦਾ ਸਾਥੀ ਰਿਸ਼ਤੇਦਾਰ ਜੂਵੀਨਾਈਲ ਨੇ ਉਕਤ ਵਿਅਕਤੀ ਪਾਸੋਂ ਦਸ ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ, ਜਿਸ ’ਤੇ ਪੁਲਸ ਨੇ ਦੋਸੀ ਜੂਵੀਨਾਇਲ ਨੂੰ ਵੀ ਗ੍ਰਿਫਤਾਰ ਕਰ ਲਿਆ। ਇਨ੍ਹਾਂ ਪਾਸੋਂ ਫਿਰੌਤੀ ਸਮੇਂ ਵਰਤੇ ਤਿੰਨ ਮੋਬਾਈਲ ਫੋਨ ਵੀ ਬਰਾਮਦ ਕੀਤੇ ਗਏ ਹਨ। ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰ ਉਨ੍ਹਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਘਰ ਅੰਦਰ ਵੜ ਕੇ NRI ਨੂੰ ਗੋਲੀਆਂ ਨਾਲ ਭੁੰਨਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8