ਚੋਰੀ ਦੇ ਮੋਟਰਸਾਈਕਲ ਸਮੇਤ 2 ਗ੍ਰਿਫ਼ਤਾਰ

Monday, Aug 12, 2024 - 05:35 PM (IST)

ਗੁਰਦਾਸਪੁਰ (ਹਰਮਨ, ਵਿਨੋਦ)- ਥਾਣਾ ਸਿਟੀ ਗੁਰਦਾਸਪੁਰ ਦੀ ਪੁਲਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ 2 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਐੱਸ. ਆਈ. ਰਾਜੇਸ਼ ਕੁਮਾਰ ਨੇ ਪੁਲਸ ਪਾਰਟੀ ਸਮੇਤ ਨਾਕਾਬੰਦੀ ਦੌਰਾਨ ਨੇੜੇ ਗੰਦਾ ਨਾਲਾ ਮੇਹਰ ਚੰਦ ਰੋਡ ਗੁਰਦਾਸਪੁਰ ਤੋਂ ਅਮਨ ਵਾਸੀ ਝੁੱਗੀਆ ਧਾਰੀਵਾਲ ਅਤੇ ਰਾਮ ਵਾਸੀ ਝੁੱਗੀਆ ਬਟਾਲਾ ਰੋਡ ਗੁਰਦਾਸਪੁਰ ਨੂੰ ਚੋਰੀ ਦੇ ਬਿਨਾ ਨੰਬਰ ਪਲੇਟ ਵਾਲੇ ਮੋਟਰਸਾਈਕਲ ਸਮੇਤ ਕਾਬੂ ਕੀਤਾ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਹੋਟਲ ਵਿਚ ਪੁਲਸ ਨੇ ਮਾਰਿਆ ਛਾਪਾ, ਇਤਰਾਜ਼ਯੋਗ ਹਾਲਤ 'ਚ ਫੜੇ ਮੁੰਡੇ-ਕੁੜੀਆਂ

ਪੁੱਛਗਿੱਛ ਦੌਰਾਨ ਉਕਤ ਮੁਲਜ਼ਮਾਂ ਨੇ ਦੱਸਿਆ ਕਿ ਇਹ ਮੋਟਰਸਾਈਕਲ ਉਨ੍ਹਾਂ ਨੇ ਫਿਸ਼ ਪਾਰਕ ਗੁਰਦਾਸਪੁਰ ਤੋਂ ਚੋਰੀ ਕੀਤਾ ਸੀ, ਜਿਸਨੂੰ ਅੱਜ ਉਹ ਵੇਚਣ ਲਈ ਗੁਰਦਾਸਪੁਰ ਸ਼ਹਿਰ ਵਿਖੇ ਕੋਈ ਗਾਹਕ ਲੱਭਣ ਲਈ ਜਾ ਰਹੇ ਸਨ। ਪੁਲਸ ਨੇ ਉਕਤ ਦੋਵਾਂ ਨੂੰ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ- ਭਣੇਵੀਂ ਨਾਲ ਮਾਮੇ ਨੇ ਕਈ ਵਾਰ ਟੱਪੀਆਂ ਬੇਸ਼ਰਮੀ ਦੀਆਂ ਹੱਦਾ, ਜਦੋਂ ਹੋਈ ਗਰਭਵਤੀ ਤਾਂ ਕਰ 'ਤਾ ਵੱਡਾ ਕਾਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News