ਤੇਜ਼ਧਾਰ ਹਥਿਆਰਾਂ ਨਾਲ ਉਂਗਲਾ ਵੱਢਣ ਦੇ ਮਾਮਲੇ ’ਚ 4 ਨਾਮਜ਼ਦ, 2 ਗ੍ਰਿਫ਼ਤਾਰ
03/02/2023 4:40:20 PM

ਬਟਾਲਾ (ਬੇਰੀ)- ਬੀਤੀ ਰਾਤ ਬੱਚਿਆਂ ਦੇ ਕ੍ਰਿਕਟ ਖੇਡਣ ਨੂੰ ਲੈ ਕੇ ਦੋ ਧਿਰਾਂ ’ਚ ਹੋਏ ਝਗੜੇ ਕਾਰਨ ਇਕ ਧਿਰ ਵਲੋਂ ਦੂਜੇ ਧਿਰ ਦੇ ਇਕ ਵਿਅਕਤੀ ਅਸ਼ੋਕ ਕੁਮਾਰ ਪੁੱਤਰ ਚੂਨੀ ਲਾਲ ਦੀਆਂ ਤੇਜ਼ਧਾਰ ਹਥਿਆਰਾਂ ਨਾਲ ਤਿੰਨ ਉਂਗਲਾਂ ਵੱਢ ਦਿੱਤੀਆਂ ਗਈਆਂ ਸਨ। ਇਸ ਸਬੰਧੀ ਇਕ ਪ੍ਰੈੱਸ ਕਾਨਫਰੰਸ ਦੌਰਾਨ ਡੀ. ਐੱਸ. ਪੀ. ਸਿਟੀ ਲਲਿਤ ਕੁਮਾਰ ਨੇ ਦੱਸਿਆ ਕਿ ਪੁਲਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਦੂਜੇ ਧਿਰ ਦੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ 2 ਵਿਅਕਤੀ ਸਿਵਲ ਹਸਪਤਾਲ ਬਟਾਲਾ ਵਿਖੇ ਜ਼ੇਰੇ ਇਲਾਜ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਥਾਣਾ ਸਿਵਲ ਲਾਈਨ ’ਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਗਹਿਣੇ ਲਈ ਜ਼ਮੀਨ ਤੋਂ ਪੈ ਗਿਆ ਪੁਆੜਾ, ਦੁਖੀ ਕਿਸਾਨ ਨੇ ਗਲ ਲਾਈ ਮੌਤ
ਉਨ੍ਹਾਂ ਕਿਹਾ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਰਾਕੇਸ਼ ਕੁਮਾਰ ਅਤੇ ਰਾਜ ਕੁਮਾਰ ਪੁੱਤਰ ਪ੍ਰਕਾਸ਼ ਚੰਦ ਵਾਸੀ ਗਾਂਧੀ ਕੈਂਪ ਬਟਾਲਾ ਵਜੋਂ ਹੋਈ ਹੈ, ਜਦਕਿ 2 ਵਿਅਕਤੀ ਸਾਜਨ ਅਤੇ ਨਿੱਕਾ ਹਸਪਤਾਲ ’ਚ ਜ਼ੇਰੇ ਇਲਾਜ ਹਨ।
ਇਹ ਵੀ ਪੜ੍ਹੋ- ਪੇਪਰ ਦੇ ਕੇ ਆਏ ਗੱਭਰੂ ਪੁੱਤ ਦੇ ਸੀਨੇ 'ਚ ਹੋਇਆ ਦਰਦ, ਪਰਿਵਾਰ ਨੂੰ ਦੇ ਗਿਆ ਸਦਾ ਲਈ ਵਿਛੋੜਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।