NRI ਦੇ ਘਰ ’ਤੇ ਫਾਇਰਿੰਗ ਕਰਨ ਵਾਲੇ 2 ਗ੍ਰਿਫ਼ਤਾਰ, 3 ਪਿਸਤੌਲ ਤੇ 12 ਜ਼ਿੰਦਾ ਰੌਂਦ ਬਰਾਮਦ
Tuesday, Jan 14, 2025 - 01:34 PM (IST)
ਤਰਨਤਾਰਨ (ਰਮਨ)-ਬੀਤੇ ਦਿਨੀਂ ਪਿੰਡ ਕਿਰਤੋਵਾਲ ਵਿਖੇ ਐੱਨ. ਆਰ. ਆਈ. ਦੇ ਘਰ ’ਤੇ ਫਾਇਰਿੰਗ ਕਰਨ ਵਾਲੇ 2 ਮੁਲਜ਼ਮਾਂ ਨੂੰ 3 ਪਿਸਤੌਲ ਅਤੇ 12 ਜ਼ਿੰਦਾ ਰੌਂਦਾਂ ਸਮੇਤ ਗ੍ਰਿਫਤਾਰ ਕਰਨ ’ਚ ਜ਼ਿਲ੍ਹਾ ਪੁਲਸ ਵੱਲੋਂ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਪੁਲਸ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦਾ ਮਾਣਯੋਗ ਅਦਾਲਤ ਕੋਲੋਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ. ਪੀ. ਇਨਵੈਸਟੀਗੇਸ਼ਨ ਅਜੇ ਰਾਜ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਅਭਿਮੰਨਿਊ ਰਾਣਾ ਵੱਲੋਂ ਮਾੜੇ ਅਨਸਰਾਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 8 ਨਵੰਬਰ ਨੂੰ ਪਿੰਡ ਕਿਰਤੋਵਾਲ ਵਿਖੇ ਇਕ ਐੱਨ. ਆਰ. ਆਈ. ਪਰਿਵਾਰ ਦੇ ਘਰ ’ਤੇ ਕੁਝ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ ਸੀ। ਇਸ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਏ ਸਨ।
ਇਹ ਵੀ ਪੜ੍ਹੋ- ਪੰਜਾਬ 'ਚ 18 ਜਨਵਰੀ ਨੂੰ ਛੁੱਟੀ ਦਾ ਐਲਾਨ!
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਹਰੀਕੇ ਵਿਖੇ 9 ਨਵੰਬਰ ਨੂੰ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਐੱਸ. ਪੀ. ਅਜੇ ਰਾਜ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਸੀ. ਆਈ. ਏ. ਸਟਾਫ ਦੇ ਮੁਖੀ ਇੰਸਪੈਕਟਰ ਅਮਨਦੀਪ ਸਿੰਘ ਅਤੇ ਥਾਣਾ ਹਰੀਕੇ ਦੇ ਮੁਖੀ ਇੰਸਪੈਕਟਰ ਰਣਜੀਤ ਸਿੰਘ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਪਿੰਡ ਕਿਰਤੋਵਾਲ ਵਿਖੇ ਘਰ ’ਤੇ ਫਾਇਰਿੰਗ ਕਰਨ ਵਾਲੇ 2 ਮੁਲਜ਼ਮਾਂ ਨੂੰ ਤਿੰਨ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਦੀ ਪਛਾਣ ਗੁਰ ਸਾਹਿਬ ਸਿੰਘ ਉਰਫ ਸਾਭਾ ਪੁੱਤਰ ਕਸ਼ਮੀਰ ਸਿੰਘ ਵਾਸੀ ਭਾਈ ਲੱਧੂ ਅਤੇ ਹਰਪ੍ਰੀਤ ਸਿੰਘ ਉਰਫ ਗੱਗੀ ਪੁੱਤਰ ਦਲਬੀਰ ਸਿੰਘ ਵਾਸੀ ਸੀਤੋ ਨੌਆਬਾਦ ਜ਼ਿਲਾ ਤਰਨਤਾਰਨ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਆੜ੍ਹਤੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਲੋਂ ਇਕ ਗਲੋਕ ਪਿਸਤੌਲ 9 ਐੱਮ. ਐੱਮ. ਅਤੇ 12 ਜ਼ਿੰਦਾ ਰੌਂਦਾਂ ਤੋਂ ਇਲਾਵਾ ਇਕ 30 ਬੋਰ ਅਤੇ ਇਕ 32 ਬੋਰ ਪਿਸਤੌਲ ਬਰਾਮਦ ਕੀਤੇ ਗਏ ਹਨ। ਐੱਸ. ਪੀ. ਅਜੇ ਰਾਜ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੂੰ ਗੁਪਤ ਸੂਚਨਾ ਦੇ ਆਧਾਰ ’ਤੇ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ ਸ਼ੁਰੂਆਤੀ ਜਾਂਚ ’ਚ ਇਹ ਗੱਲ ਸਾਹਮਣੇ ਆਈ ਹੈ ਕਿ ਇਨ੍ਹਾਂ ਵੱਲੋਂ ਐੱਨ. ਆਰ. ਆਈ. ਪਰਿਵਾਰ ਨਾਲ ਪੁਰਾਣੀ ਰੰਜਿਸ਼ ਕਾਰਨ ਵਿਦੇਸ਼ ’ਚ ਬੈਠੇ ਗੁਰਲਾਲ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਨੌਸ਼ਹਿਰਾ ਪੰਨੂਆਂ ਦੇ ਕਹਿਣ ’ਤੇ ਫਾਇਰਿੰਗ ਕੀਤੀ ਸੀ।
ਇਹ ਵੀ ਪੜ੍ਹੋ-ਸਵਾਰੀਆਂ ਨਾਲ ਭਰੀ ਬੱਸ ਦਾ ਸਟੇਅਰਿੰਗ ਹੋਇਆ ਫੇਲ੍ਹ, ਦਰਖਤਾਂ ਨੂੰ ਤੋੜਦੀ ਗਈ ਬੱਸ, ਉੱਡੇ ਪਰਖੱਚੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8