ਹਥਿਆਰਾਂ ਦੀ ਨੋਕ ’ਤੇ ਸੁਨਿਆਰੇ ਦੀ ਦੁਕਾਨ ’ਚੋਂ 130 ਗ੍ਰਾਮ ਸੋਨਾ ਅਤੇ ਨਕਦੀ ਲੁੱਟਣ ਵਾਲੇ 2 ਗ੍ਰਿਫ਼ਤਾਰ

04/16/2024 2:32:45 PM

ਬਟਾਲਾ/ਕਿਲਾ ਲਾਲ ਸਿੰਘ (ਬੇਰੀ, ਬਲਜੀਤ, ਭਗਤ) : ਬੀਤੇ ਦਿਨੀਂ ਬਟਾਲਾ ਦੇ ਮਾਨ ਨਗਰ ’ਚ ਸਥਿਤ ਇਕ ਸੁਨਿਆਰੇ ਦੀ ਦੁਕਾਨ ’ਚੋਂ ਹਥਿਆਰਾਂ ਦੀ ਨੋਕ ’ਤੇ 130 ਗ੍ਰਾਮ ਸੋਨਾ ਅਤੇ ਨਕਦੀ ਲੁੱਟ ਕੇ ਫਰਾਰ ਹੋਣ ਵਾਲੇ 3 ਵਿਅਕਤੀਆਂ ’ਚੋਂ 2 ਨੂੰ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਐੱਸ. ਐੱਚ. ਓ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਬਟਾਲਾ ਦੇ ਮਾਨ ਨਗਰ ਸਥਿਤ ਇਕ ਸੁਨਿਆਰੇ ਦੀ ਦੁਕਾਨ ਤੋਂ ਮੋਟਰਸਾਈਕਲ ਸਵਾਰ ਤਿੰਨ ਵਿਅਕਤੀ ਹਥਿਆਰਾਂ ਦੀ ਨੋਕ ’ਤੇ 130 ਗ੍ਰਾਮ ਸੋਨਾ ਅਤੇ 5 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ ਸਨ। ਪੁਲਸ ਵੱਲੋਂ ਦੁਕਾਨ ਮਾਲਕ ਸਵਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਮਾਨ ਨਗਰ ਬਟਾਲਾ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸਿਵਲ ਲਾਈਨ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ-  10 ਸਾਲਾ ਬੱਚੀ ਨਾਲ ਨੌਜਵਾਨ ਨੇ ਕੀਤਾ ਸ਼ਰਮਨਾਕ ਕਾਰਾ, ਫਿਰ ਧਮਕੀਆਂ ਦੇ ਕੇ ਹੋਇਆ ਫ਼ਰਾਰ

ਉਨ੍ਹਾਂ ਦੱਸਿਆ ਕਿ ਅੱਜ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇਸ ਮਾਮਲੇ ’ਚ ਲੋੜੀਂਦੇ ਵਿਅਕਤੀ ਸੁਖਵਿੰਦਰ ਸਿੰਘ ਵਾਸੀ ਬਟਾਲਾ ਹਾਲ ਵਾਸੀ ਸਾਹਨੇਵਾਲ, ਨੇੜੇ ਆੜ੍ਹਤੀ ਪੈਲੇਸ, ਲੁਧਿਆਣਾ ਅਤੇ ਸਵਿੰਦਰ ਸਿੰਘ ਵਾਸੀ ਮੁਰਾਦਪੁਰ, ਬਟਾਲਾ ਵੱਲ ਆ ਰਹੇ ਹਨ। ਇਸ ਦੌਰਾਨ ਏ. ਐੱਸ. ਆਈ. ਨੰਦ ਲਾਲ ਨੇ ਪੁਲਸ ਪਾਰਟੀ ਸਮੇਤ ਉਕਤ ਵਿਅਕਤੀਆਂ ਨੂੰ ਪਿੰਡ ਖਤੀਬ ਮੋੜ ਤੋਂ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਤੀਜੇ ਸਾਥੀ ਨੂੰ ਵੀ ਪੁਲਸ ਜਲਦੀ ਹੀ ਗ੍ਰਿਫ਼ਤਾਰ ਕਰ ਲਵੇਗੀ। ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਸ ਵੱਲੋਂ ਅਦਾਲਤ ਤੋਂ ਉਕਤ ਵਿਅਕਤੀਆਂ ਦਾ 2 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਪੁਲਸ ਵੱਲੋਂ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ ਪਹਿਲਾਂ ਵੀ ਵੱਖ-ਵੱਖ ਕੇਸ ਦਰਜ ਹਨ।

ਇਹ ਵੀ ਪੜ੍ਹੋ-  ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News