ਹੈਰੋਇਨ ਵੇਚ ਕਮਾਇਆ ਪੈਸਾ ਪਾਕਿ ਸਮੱਗਲਰਾਂ ਨੂੰ ਭੇਜਣ ਵਾਲੇ 2 ਗ੍ਰਿਫ਼ਤਾਰ, ਡਰੱਗ ਮਨੀ ਸਣੇ ਬਰਾਮਦ ਹੋਇਆ ਸਾਮਾਨ
Thursday, Jun 06, 2024 - 02:08 PM (IST)
ਅੰਮ੍ਰਿਤਸਰ (ਸੰਜੀਵ)-ਜ਼ਿਲਾ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਬੀ. ਐੱਸ. ਐੱਫ. ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਬਦਨਾਮ ਹੈਰੋਇਨ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿਚ ਬਲਵਿੰਦਰ ਸਿੰਘ ਅਤੇ ਉਸ ਦਾ ਸਾਥੀ ਗੁਰਪ੍ਰੀਤ ਸਿੰਘ ਸ਼ਾਮਲ ਹੈ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 1.97 ਕਰੋੜ ਰੁਪਏ ਦੀ ਡਰੱਗ ਮਨੀ, ਇਕ ਲੈਪਟਾਪ ਅਤੇ 5 ਮੋਬਾਈਲ ਫੋਨ ਬਰਾਮਦ ਕੀਤੇ ਹਨ। ਦਿਹਾਤੀ ਪੁਲਸ ਅਤੇ ਬੀ. ਐੱਸ. ਐੱਫ. ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਦੋਵੇਂ ਸਮੱਗਲਰ ਪਾਕਿਸਤਾਨ ਤੋਂ ਹੈਰੋਇਨ ਦੀ ਖੇਪ ਲਿਆ ਕੇ ਸਰਹੱਦ ਪਾਰ ਵੇਚਣ ਦਾ ਧੰਦਾ ਕਰਦੇ ਹਨ। ਉਹ ਹੈਰੋਇਨ ਤੋਂ ਕਮਾਏ ਪੈਸੇ ਹਵਾਲਾ ਰਾਹੀਂ ਸਮੱਗਲਰਾਂ ਨੂੰ ਭੇਜਦੇ ਹਨ, ਜਿਸ ’ਤੇ ਜਾਲ ਵਿਛਾ ਕੇ ਦੋਵਾਂ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਗਿਆ |
ਇਹ ਵੀ ਪੜ੍ਹੋ- ਨਾਬਾਲਗ ਕੁੜੀ ਨੂੰ ਜ਼ਰੂਰੀ ਗੱਲ ਕਰਨ ਬਹਾਨੇ ਕੀਤਾ ਅਗਵਾ, ਬਾਅਦ 'ਚ ਉਹ ਹੋਇਆ, ਜੋ ਸੋਚਿਆ ਵੀ ਨਾ ਸੀ
ਅਦਾਲਤ ਦੀਆਂ ਹਦਾਇਤਾਂ ’ਤੇ ਦੋਵਾਂ ਮੁਲਜ਼ਮਾਂ ਨੂੰ ਪੁੱਛਗਿੱਛ ਲਈ ਪੁਲਸ ਰਿਮਾਂਡ ’ਤੇ ਲਿਆ ਗਿਆ ਹੈ। ਪੁਲਸ ਮੁਲਜ਼ਮਾਂ ਦੀਆਂ ਜਾਇਦਾਦਾਂ ਦੀ ਜਾਂਚ ਕਰ ਰਹੀ ਹੈ, ਜਿਨ੍ਹਾਂ ਨੂੰ ਜਾਂਚ ਮਗਰੋਂ ਜ਼ਬਤ ਕਰ ਲਿਆ ਜਾਵੇਗਾ। ਗ੍ਰਿਫਤਾਰ ਸਮੱਗਲਰ ਬਲਵਿੰਦਰ ਸਿੰਘ ਦੇ ਦੋ ਲੜਕੇ ਹਰਭੇਜ ਸਿੰਘ ਅਤੇ ਗੁਰਭੇਜ ਸਿੰਘ ਪਹਿਲਾਂ ਹੀ ਸਮੱਗਲਿੰਗ ਦੇ ਕੇਸਾਂ ਵਿਚ ਜੇਲ ਵਿਚ ਬੰਦ ਹਨ।
ਇਹ ਵੀ ਪੜ੍ਹੋ : ਗੁਰਦਾਸਪੁਰ ਦੇ 9 ਵਿਧਾਨ ਸਭਾ ਹਲਕਿਆਂ 'ਚ ਪ੍ਰਮੁੱਖ ਪਾਰਟੀਆਂ ਦੇ ਵੋਟ ਬੈਂਕ ਨੂੰ ਲੱਗਾ ਖੋਰਾ, SAD ਬੁਰੀ ਤਰ੍ਹਾਂ ਪਛੜਿਆ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8