ਲੁੱਟ ਦੇ ਇਰਾਦੇ ਨਾਲ ਵਿਅਕਤੀ ਨੂੰ ਗੋਲੀ ਮਾਰ ਕੇ ਕਤਲ ਕਰਨ ਵਾਲੇ 2 ਗ੍ਰਿਫ਼ਤਾਰ
Sunday, Mar 09, 2025 - 10:38 AM (IST)

ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ/ਘੁਮਾਣ (ਬੇਰੀ, ਸਰਬਜੀਤ, ਗੋਰਾਇਆ) : ਬੀਤੇ ਦਿਨੀਂ ਪਿੰਡ ਮਹਿਮਦਪੁਰ ਨੇੜੇ ਸੜਕ ’ਤੇ ਲੁੱਟ ਦੀ ਨੀਅਤ ਨਾਲ ਇਕ ਵਿਅਕਤੀ ਨੂੰ ਗੋਲੀ ਮਾਰ ਕੇ ਕਤਲ ਕਰਨ ਵਲੇ 2 ਵਿਅਕਤੀਆਂ ਨੂੰ ਥਾਣਾ ਘੁਮਾਣ ਦੀ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਡੀ. ਐੱਸ. ਪੀ. ਸ੍ਰੀ ਹਰਗੋਬਿੰਦਪੁਰ ਸਾਹਿਬ ਹਰਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਦਿਨੇਸ਼ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਡਮਾਲ ਜ਼ਿਲਾ ਕਾਂਗੜਾ ਹਿਮਾਚਲ ਪ੍ਰਦੇਸ਼ ਅਤੇ ਰਾਮਜੀਵਨ ਸੁਕਲਾ ਪੁੱਤਰ ਮੂਲ ਚੰਦਰ ਵਾਸੀ ਪਿੰਡ ਪਾਦਰੀ ਉੱਤਰ ਪ੍ਰਦੇਸ਼, ਜੋ ਰਾਣਾ ਸ਼ੂਗਰ ਮਿੱਲ ਬੁੱਟਰ ਵਿਚ ਕੰਮ ਕਰਦੇ ਸਨ, ਮੋਟਰਸਾਈਕਲ ’ਤੇ ਆਪਣੇ ਘਰ ਜਾ ਰਹੇ ਸਨ, ਜਦੋਂ ਉਹ ਪਿੰਡ ਮਹਿਮਦਪੁਰ ਲਿੰਕ ਰੋਡ ਸੂਏ ਨਜ਼ਦੀਕ ਪਹੁੰਚੇ ਤਾਂ ਮੋਟਰਸਾਈਕਲ ’ਤੇ ਸਵਾਰ ਤਿੰਨ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਨੂੰ ਰੋਕ ਕੇ ਪਿਸਤੌਲ ਦੇ ਬੱਲ ’ਤੇ ਉਨ੍ਹਾਂ ਤੋਂ ਮੋਬਾਈਲ ਅਤੇ ਪਰਸ ਖੋਹਣ ਦੀ ਕੋਸ਼ਿਸ਼ ਕੀਤੀ ਅਤੇ ਜਦੋਂ ਰਾਮਜੀਵਨ ਸ਼ੁਕਲਾ ਨੇ ਉਕਤ ਵਿਅਕਤੀਆਂ ਦਾ ਵਿਰੋਧ ਕੀਤਾ ਤਾਂ ਇਕ ਵਿਅਕਤੀ ਨੇ ਰਾਮਜੀਵਨ ਸ਼ੁਕਲਾ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਰਾਮਜੀਵਨ ਦੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਉਨ੍ਹਾਂ ਕਿਹਾ ਕਿ ਪੁਲਸ ਨੇ ਦਿਨੇਸ਼ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕਰਦੇ ਹੋਏ ਪੁਲਸ ਨੇ ਇਸ ਕਤਲ ਕੇਸ ’ਚ ਸ਼ਾਮਲ ਜਸਨਪ੍ਰੀਤ ਅਤੇ ਜੋਬਨਪ੍ਰੀਤ ਨੂੰ ਪਿੰਡ ਬੋਹਜਾ ਤੋਂ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਇਕ ਵਿਅਕਤੀ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਵਾਰ ਫਿਰ ਮੌਸਮ 'ਚ ਆਵੇਗਾ ਵੱਡਾ ਬਦਲਾਅ, ਪੜ੍ਹ ਲਓ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8