ਕੁੜੀ ਨਾਲ ਛੇੜਛਾੜ ਦੇ ਮਾਮਲੇ ’ਚ 2 ਗ੍ਰਿਫ਼ਤਾਰ, 1 ਫ਼ਰਾਰ
Saturday, Aug 03, 2024 - 05:03 PM (IST)
ਅੰਮ੍ਰਿਤਸਰ(ਜ.ਬ)- ਨਾਬਾਲਿਗ ਲੜਕੀ ਨਾਲ ਛੇੜਛਾੜ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਥਾਣਾ ਬੀ ਡਵੀਜ਼ਨ ਦੀ ਪੁਲਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਇਕ ਮੁਲਜ਼ਮ ਅਜੇ ਪੁਲਸ ਦੀ ਗ੍ਰਿਫ਼ਤ ਤੋਂ ਦੂਰ। ਫੜੇ ਗਏ ਮੁਲਜ਼ਮਾਂ ਦੀ ਪਛਾਣ ਸਹਿਜ ਪ੍ਰੀਤ ਸਿੰਘ ਵਾਸੀ ਤਰਨਤਾਰਨ ਰੋਡ ਅਤੇ ਹਰਮਨਪ੍ਰੀਤ ਸਿੰਘ ਵਾਸੀ ਡਿਪੂ ਵਾਲੀ ਗਲੀ ਤਰਨਤਾਰਨ ਰੋਡ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ 'ਚ ਵਾਪਰਿਆ ਵੱਡਾ ਹਾਦਸਾ, ਕੜਾਹੇ 'ਚ ਡਿੱਗਿਆ ਸੇਵਾਦਾਰ
ਫਰਾਰ ਮੁਲਜ਼ਮ ਦੀ ਪਛਾਣ ਅਕਾਸ਼ ਵਾਸੀ ਸ਼ਹੀਦ ਊਧਮ ਸਿੰਘ ਨਗਰ ਵਜੋਂ ਹੋਈ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਕੋਮਲ ਸਿੰਘ (ਕਾਲਪਨਿਕ ਨਾਂ) ਨੇ ਦੱਸਿਆ ਕਿ ਉਕਤ ਮੁਲਜ਼ਮ ਉਸ ਦੀ ਨਾਬਾਲਿਗ ਲੜਕੀ ਨਾਲ ਛੇੜਛਾੜ ਕਰਦਾ ਸੀ। ਇਸ ਕਾਰਵਾਈ ਦੌਰਾਨ ਪੁਲਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਦਕਿ ਤੀਜੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ- ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਔਰਤ ਨੂੰ ਹੋਟਲ 'ਚ ਲੈ ਗਿਆ ਪ੍ਰੇਮੀ, ਫਿਰ ਕਰ 'ਤਾ ਵੱਡਾ ਕਾਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8