ਚੋਰੀ ਦੀ ਐਕਟੀਵਾ, ਮੋਬਾਈਲ ਤੇ ਮੋਟਰਸਾਈਕਲ ਸਣੇ 2 ਕਾਬੂ

Thursday, Aug 22, 2024 - 02:33 PM (IST)

ਹਰੀਕੇ ਪੱਤਣ (ਜ.ਬ)- ਥਾਣਾ ਹਰੀਕੇ ਪੁਲਸ ਨੇ 2 ਨੌਜਵਾਨਾਂ ਨੂੰ ਚੋਰੀਸ਼ੁਦਾ ਮੋਟਰਸਾਈਕਲ ਅਤੇ ਐਕਟੀਵਾ ਸਣੇ ਕਾਬੂ ਕਰਨ ਸਮਾਚਾਰ ਪ੍ਰਾਪਤ ਹੋਇਆ ਹੈ। ਮੁਲਜ਼ਮਾਂ ਖਿਲਾਫ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਮਾਣਯੋਗ ਅਦਾਲਤ ਪੇਸ਼ ਕਰ ਦਿੱਤਾ। ਜਾਣਕਾਰੀ ਦਿੰਦਿਆਂ ਹਰੀਕੇ ਦੇ ਥਾਣਾ ਮੁਖੀ ਇੰਸਪੈਕਟਰ ਕਸ਼ਮੀਰ ਸਿੰਘ ਦੱਸਿਆ ਕਿ ਸਹਾਇਕ ਥਾਣੇਦਾਰ ਤਰਸੇਮ ਸਿੰਘ ਨੇ ਪੁਲਸ ਪਾਰਟੀ ਸਮੇਤ ਬੂਹ ਪੁਲ ਨਜ਼ਦੀਕ ਪ੍ਰਿੰਗੜੀ ਰੋਡ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ ਕਿ 2 ਨੌਜਵਾਨ ਬਿਨਾਂ ਨੰਬਰੀ ਮੋਟਰਸਾਈਕਲ ’ਤੇ ਆਉਦੇ ਦਿਖਾਈ ਦਿੱਤੇ, ਜਿਨ੍ਹਾਂ ਨੂੰ ਨਾਕੇ ’ਤੇ ਰੋਕ ਕੇ ਸਖ਼ਤ ਨਾਲ ਪੁੱਛਗਿੱਛ ਕੀਤੀ ਗਈ ਤਾਂ ਪਤਾ ਲੱਗਾ ਕਿ ਇਹ ਮੋਟਰਸਾਈਕਲ ਉਨ੍ਹਾਂ ਦੋ ਮਹੀਨੇ ਪਹਿਲਾਂ ਪਿੰਡ ਖਾਨ ਛਾਪੜੀ ਤੋਂ ਚੋਰੀ ਕੀਤਾ ਸੀ ਜਦੋਂ ਕਿ ਉਨ੍ਹਾਂ ਦੀ ਜ਼ੇਬ ਵਿਚਲਾ ਮੋਬਾਈਲ ਨਦੋਹਰ ਤੋਂ ਚੋਰੀ ਕਰਨ ਦੀ ਗੱਲ ਸਾਹਮਣੇ ਆਈ।

ਇਹ ਵੀ ਪੜ੍ਹੋ- ਕੰਗਨਾ ਦੀ ਵਿਵਾਦਿਤ ਫ਼ਿਲਮ ‘ਐਮਰਜੈਂਸੀ’ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਸਖ਼ਤ ਨੋਟਿਸ

ਥਾਣਾ ਮੁਖੀ ਨੇ ਕਿਹਾ ਕਿ ਜਾਂਚ ਅਧਿਕਾਰੀ ਵੱਲੋਂ ਸਖ਼ਤੀ ਨਾਲ ਪੁਛਗਿੱਛ ਕਰਨ ’ਤੇ ਉਨ੍ਹਾਂ ਚੋਰੀ ਦੀ ਐਕਟੀਵਾ ਵੀ ਬਰਾਮਦ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਹਿਚਾਣ ਰਾਹੁਲ ਕੁਮਾਰ ਉਰਫ ਰਾਹੁਲ ਬਿੱਟੂ ਕੁਮਾਰ ਅਤੇ ਕੁਮਾਰ ਯੂਸਫ ਵਾਸੀ ਪੱਟੀ ਵਜੋਂ ਹੋਈ, ਜਿਨ੍ਹਾਂ ਖਿਲਾਫ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਮਾਣਯੋਗ ਅਦਾਲਤ ਪੇਸ਼ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ਮੁਲਾਜ਼ਮ ਨੇ ਦਿੱਤੀ ਅੰਮ੍ਰਿਤਸਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News