ਸੋਨੇ ਦੀਆਂ ਮੁੰਦਰੀਆਂ, ਨਕਦੀ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ 2 ਗ੍ਰਿਫ਼ਤਾਰ

Tuesday, Dec 20, 2022 - 12:05 PM (IST)

ਸੋਨੇ ਦੀਆਂ ਮੁੰਦਰੀਆਂ, ਨਕਦੀ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ 2 ਗ੍ਰਿਫ਼ਤਾਰ

ਤਰਨਤਾਰਨ (ਜ.ਬ)- ਥਾਣਾ ਸਦਰ ਪੱਟੀ ਦੀ ਪੁਲਸ ਨੇ ਘਰ ’ਚੋਂ ਸੋਨੇ ਦੀਆਂ ਮੁੰਦਰੀਆਂ, ਐੱਲ.ਸੀ.ਡੀ. ਅਤੇ ਨਕਦੀ ਚੋਰੀ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਕਰਨਬੀਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਸਭਰਾ ਨੇ ਦੱਸਿਆ ਕਿ 11 ਦਸੰਬਰ ਨੂੰ ਉਨ੍ਹਾਂ ਦੇ ਗੁਆਂਢ ਵਿਚ ਧਮਾਨ ਦਾ ਪ੍ਰੋਗਰਾਮ ਸੀ। ਉਹ ਸਾਰਾ ਪਰਿਵਾਰ ਰਾਤ 8.30 ਵਜੇ ਘਰ ਨੂੰ ਜਿੰਦਰੇ ਲਗਾ ਕੇ ਪ੍ਰੋਗਰਾਮ ’ਤੇ ਚਲਾ ਗਿਆ ਅਤੇ ਜਦ ਰਾਤ 11.30 ਵਜੇ ਵਾਪਸ ਘਰ ਆਏ ਤਾਂ ਵੇਖਿਆ ਕਿ ਘਰ ਦੇ ਦਰਵਾਜ਼ੇ ਨੂੰ ਲੱਗੇ ਜ਼ਿੰਦਰੇ ਟੁੱਟੇ ਹੋਏ ਸੀ ਅਤੇ ਸਾਮਾਨ ਵੀ ਖਿਲਰਿਆ ਹੋਇਆ ਸੀ।

ਇਹ ਵੀ ਪੜ੍ਹੋ- ਗੁਰੂ ਨਗਰੀ ’ਚ ਠੰਡ ਦੀ ਪਹਿਲੀ ਧੁੰਦ, ਬੱਚਿਆਂ ਅਤੇ ਕੰਮ ’ਤੇ ਜਾਣ ਵਾਲੇ ਲੋਕਾਂ ਲਈ ਬਣੀ ਪ੍ਰੇਸ਼ਾਨੀ

ਜਦੋਂ ਪਰਿਵਾਰ ਵੱਲੋਂ ਸਾਮਾਨ ਨੂੰ ਚੈੱਕ ਕੀਤਾ ਤਾਂ ਘਰ ’ਚੋਂ ਇਕ ਐੱਲ. ਸੀ. ਡੀ., 2 ਸੋਨੇ ਦੀਆਂ ਮੁੰਦਰੀਆਂ ਅਤੇ 10 ਹਜ਼ਾਰ ਰੁਪਏ ਦੀ ਨਕਦੀ ਗਾਇਬ ਸੀ। ਜਿਸ ਸਬੰਧੀ ਉਨ੍ਹਾਂ ਨੇ ਆਪਣੇ ਤੌਰ ’ਤੇ ਭਾਲ ਕੀਤੀ ਤਾਂ ਪਤਾ ਲੱਗਾ ਕਿ ਇਹ ਚੋਰੀ ਪਿੰਡ ਦੇ ਹੀ ਗੁਰਪ੍ਰੀਤ ਸਿੰਘ ਪੁੱਤਰ ਸੂਰਤਾ ਸਿੰਘ ਅਤੇ ਸੁਖਵਿੰਦਰ ਸਿੰਘ ਪੁੱਤਰ ਜਸਬੀਰ ਸਿੰਘ ਨੇ ਕੀਤੀ ਹੈ, ਜਿਸ ’ਤੇ ਉਨ੍ਹਾਂ ਨੇ ਪੁਲਸ ਨੂੰ ਸ਼ਿਕਾਇਤ ਕਰ ਦਿੱਤੀ। ਇਸ ਸਬੰਧੀ ਏ.ਐੱਸ.ਆਈ. ਰਸਾਲ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨ ’ਤੇ ਗੁਰਪ੍ਰੀਤ ਸਿੰਘ ਅਤੇ ਸੁਖਵਿੰਦਰ ਸਿੰਘ ਵਾਸੀਆਨ ਸਭਰਾ ਖਿਲਾਫ਼ ਕੇਸ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਖੰਨਾ 'ਚ ਧੁੰਦ ਕਾਰਨ ਸ਼ਰਧਾਲੂਆਂ ਦੀ ਭਰੀ ਬੱਸ ਨਾਲ ਵਾਪਰਿਆ ਵੱਡਾ ਹਾਦਸਾ, ਮਚ ਗਿਆ ਚੀਕ ਚਿਹਾੜਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News