ਚੋਰੀ ਦੀ ਵਾਰਦਤ ਨੂੰ ਅੰਜ਼ਾਮ ਦੇਣ ਵਾਲੇ 2 ਗ੍ਰਿਫ਼ਤਾਰ, ਨਕਦੀ ਅਤੇ ਸੋਨੇ ਦੇ ਗਹਿਣੇ ਬਰਾਮਦ

01/10/2023 11:31:10 AM

ਅੰਮ੍ਰਿਤਸਰ (ਸੰਜੀਵ)- ਸੈਲੂਨ ਵਿਚ ਕੰਮ ਕਰਨ ਵਾਲੇ ਮੁਲਾਜ਼ਮ ਵਲੋਂ ਆਪਣੇ ਸਾਥੀ ਨਾਲ ਮਿਲ ਕੇ ਘਰ ਵਿਚ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਦੋਵਾਂ ਮੁਲਜ਼ਮਾਂ ਨੂੰ ਥਾਣਾ ਸਦਰ ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਦੇ ਕਬਜ਼ੇ ’ਚੋਂ ਚੋਰੀ ਕੀਤੀ ਨਕਦੀ ਵਿਚੋਂ 18 ਹਜ਼ਾਰ ਰੁਪਏ ਅਤੇ ਸੋਨੇ ਦੇ ਗਹਿਣੇ ਬਰਾਮਦ ਕਰ ਲਏ ਹਨ। ਇਹ ਖੁਲਾਸਾ ਏ. ਸੀ. ਪੀ. ਉਤਰੀ ਵਰਿੰਦਰ ਸਿੰਘ ਖੋਸਾ ਨੇ ਇਕ ਪੱਤਰਕਾਰ ਸੰਮੇਲਨ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਵਾਰਦਾਤ ਤੋਂ ਬਾਅਦ ਜਦੋਂ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ਼ ਨੂੰ ਦੇਖਿਆ ਗਿਆ ਤਾਂ ਉਨ੍ਹਾਂ ਵਿਚ ਤਿੰਨ ਵਿਅਕਤੀਆਂ ਵਲੋਂ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਸੀ, ਜਿਸ ਵਿਚ ਇਕ ਵਿਅਕਤੀ ਦੇ ਹੱਥ 'ਤੇ ਟੈਟੂ ਦਿਖਾਈ ਦੇ ਰਿਹਾ ਸੀ।

ਇਹ ਵੀ ਪੜ੍ਹੋ- 31 ਕਿਲੋ ਹੈਰੋਇਨ ਸਮੇਤ ਫੌਜੀ ਚੜ੍ਹਿਆ ਫਾਜ਼ਿਲਕਾ ਪੁਲਸ ਹੱਥੇ, ਰਾਤੋਂ ਰਾਤ ਅਮੀਰ ਹੋਣ ਦੇ ਵੇਖਦਾ ਸੀ ਸੁਫ਼ਨੇ

ਜਦੋਂ ਟੈਟੂ ਘਰ ਦੀ ਮਾਲਕਣ ਨੂੰ ਦਿਖਾਇਆ ਗਿਆ ਤਾਂ ਉਨ੍ਹਾਂ ਮੁਲਜ਼ਮ ਨੂੰ ਪਛਾਣ ਲਿਆ ਅਤੇ ਕਿਹਾ ਕਿ ਇਹ ਉਸ ਦੇ ਸੈਲੂਨ ’ਚ ਕੰਮ ਕਰਨ ਵਾਲੇ ਵਿਸ਼ਾਲ ਕਲਿਆਣ ਦੇ ਹੱਥ ’ਤੇ ਬਣਿਆ ਹੋਇਆ ਹੈ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਵਿਸ਼ਾਲ ਦੇ ਇਕ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ, ਜਦਕਿ ਉਸ ਦਾ ਤੀਸਰਾ ਸਾਥੀ ਅਜੇ ਪੁਲਸ ਦੀ ਪਕੜ ਤੋਂ ਦੂਰ ਚੱਲ ਰਿਹਾ ਹੈ, ਜਿਸ ਨੂੰ ਬਹੁਤ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪਠਾਨਕੋਟ-ਕੁੱਲੂ ਨੈਸ਼ਨਲ ਹਾਈਵੇ 5 ਮਹੀਨੇ ਬਾਅਦ ਵੀ ਭਾਰੀ ਵਾਹਨਾਂ ਲਈ ਬੰਦ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

Shivani Bassan

This news is Content Editor Shivani Bassan