10 ਗ੍ਰਾਮ ਹੈਰੋਇਨ, ਇਕ ਪਿਸਤੌਲ ਅਤੇ 6 ਰੌਂਦ ਸਣੇ 2 ਗ੍ਰਿਫ਼ਤਾਰ

Saturday, Mar 18, 2023 - 02:35 PM (IST)

10 ਗ੍ਰਾਮ ਹੈਰੋਇਨ, ਇਕ ਪਿਸਤੌਲ ਅਤੇ 6 ਰੌਂਦ ਸਣੇ 2 ਗ੍ਰਿਫ਼ਤਾਰ

ਤਰਨਤਾਰਨ (ਰਮਨ ਚਾਵਲਾ)- ਥਾਣਾ ਹਰੀਕੇ ਦੀ ਪੁਲਸ ਨੇ 2 ਮੁਲਜ਼ਮਾਂ ਨੂੰ 10 ਗ੍ਰਾਮ ਹੈਰੋਇਨ, ਇਕ ਪਿਸਤੌਲ ਤੇ 6 ਜ਼ਿੰਦਾ ਰੌਂਦ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਮਾਣਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰ ਅਗਲੇਰੀ ਪੁਛਗਿੱਛ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਵਾਸੀਆਂ ਲਈ ਚੰਗੀ ਖ਼ਬਰ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਰੇਲਵੇ ਓਵਰਬ੍ਰਿਜ ਦਾ ਉਦਘਾਟਨ

ਜਾਣਕਾਰੀ ਦਿੰਦੇ ਹੋਏ ਥਾਣਾ ਹਰੀਕੇ ਦੇ ਮੁੱਖ ਅਫ਼ਸਰ ਸਬ ਇੰਸਪੈਕਟਰ ਗੁਰਤੇਜ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਗੁਰਮੀਤ ਸਿੰਘ ਚੌਹਾਨ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਮਿਲੇ ਹੁਕਮਾਂ ਅਤੇ ਐੱਸ. ਪੀ. ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਵਲੋਂ ਦਿੱਤੇ ਗਏ ਨਿਰਦੇਸ਼ਾਂ ਤਹਿਤ ਪੁਲਸ ਗਸ਼ਤ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਨੌਜਵਾਨਾਂ ਜਿਨ੍ਹਾਂ ਦੀ ਪਛਾਣ ਦਲਜੀਤ ਸਿੰਘ ਪੁੱਤਰ ਚਰਨਜੀਤ ਸਿੰਘ ਅਤੇ ਅਕਾਸ਼ਦੀਪ ਸਿੰਘ ਪੁੱਤਰ ਰਛਪਾਲ ਸਿੰਘ ਵਾਸੀਆਨ ਕਿਰਤੋਵਾਲ ਕਲਾਂ ਵਜੋਂ ਹੋਈ ਹੈ, ਜਿਨ੍ਹਾਂ ਪਾਸੋਂ 10 ਗ੍ਰਾਮ ਹੈਰੋਇਨ, ਇਕ 32 ਬੋਰ ਪਿਸਤੌਲ ਅਤੇ 6 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਦੇ ਹੋਏ ਰਿਮਾਂਡ ਦੌਰਾਨ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ, ਜਿਸ ’ਚ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਹੋਸਟਲ ਦੀ ਵਿਦਿਆਰਥਣ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਚੁੱਕਿਆ ਖ਼ੌਫ਼ਨਾਕ ਕਦਮ, ਕੀਤੀ ਜੀਵਨ ਲੀਲਾ ਸਮਾਪਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News