STF ਅੰਮ੍ਰਿਤਸਰ ਦੀ ਟੀਮ ਨੂੰ ਮਿਲੀ ਵੱਡੀ ਸਫ਼ਲਤਾ, 4 ਲੱਖ 25 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ 2 ਗ੍ਰਿਫ਼ਤਾਰ
Thursday, Feb 22, 2024 - 10:57 AM (IST)
ਤਰਨਤਾਰਨ (ਰਮਨ)- ਐੱਸ.ਟੀ.ਐੱਫ. ਅੰਮ੍ਰਿਤਸਰ ਦੀ ਇਕ ਵਿਸ਼ੇਸ਼ ਟੀਮ ਵਲੋਂ ਕਾਰਵਾਈ ਕਰਦੇ ਹੋਏ ਦੋ ਵਿਅਕਤੀਆਂ ਨੂੰ 4 ਲੱਖ 25 ਹਜ਼ਾਰ ਦੇ ਕਰੀਬ ਟਰਾਮਾਡੋਲ ਅਤੇ ਅਲਪਰਾਜੋਲਾਮ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਪੁਲਸ ਵਲੋਂ ਇਸ ਸਬੰਧੀ ਐੱਸ.ਟੀ.ਐੱਫ ਦੇ ਥਾਣਾ ਮੁਹਾਲੀ ਵਿਖੇ ਪਰਚਾ ਦਰਜ ਕਰਦੇ ਹੋਏ ਦੋਵਾਂ ਮੁਲਜ਼ਮਾਂ ਦਾ ਮਾਨਯੋਗ ਅਦਾਲਤ ਪਾਸੋਂ 5 ਦਿਨਾਂ ਰਿਮਾਂਡ ਹਾਸਲ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਚੋਂ ਇਕ ਕੈਮਿਸਟ ਦੱਸਿਆ ਜਾ ਰਿਹਾ ਹੈ ਜਿਸਨੇ ਤਰਨਤਾਰਨ ਵਿਖੇ ਇਕ ਕੋਠੀ ਅੰਦਰ ਨਸ਼ੀਲੀਆਂ ਦਵਾਈਆਂ ਦਾ ਸਟਾਕ ਰੱਖਿਆ ਹੋਇਆ ਸੀ।
ਇਹ ਵੀ ਪੜ੍ਹੋ : ਗੁਰਦਾਸਪੁਰ ਤੋਂ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੂੰ ਲੋਕ ਸਭਾ ਚੋਣਾਂ 'ਚ ਉਤਾਰਨ ਦੀ ਤਿਆਰੀ ’ਚ ਭਾਜਪਾ!
ਜਾਣਕਾਰੀ ਦਿੰਦੇ ਹੋਏ ਐੱਸ.ਟੀ.ਐੱਫ ਅੰਮ੍ਰਿਤਸਰ ਰੇਂਜ ਦੇ ਏ.ਆਈ.ਜੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਕ ਗੁਪਤ ਸੂਚਨਾ ਦੇ ਆਧਾਰ ਉੱਪਰ ਬੀਤੇ ਦਿਨੀਂ ਸੁਖਵਿੰਦਰ ਸਿੰਘ ਧਾਮੀ ਪੁੱਤਰ ਮਹਿੰਦਰ ਪਾਲ ਸਿੰਘ ਨਿਵਾਸੀ ਕੋਟ ਮੁਹੰਮਦ ਖਾਂ ਜ਼ਿਲ੍ਹਾ ਤਰਨਤਾਰਨ ਅਤੇ ਜਸਪ੍ਰੀਤ ਸਿੰਘ ਪੁੱਤਰ ਇੰਦਰਜੀਤ ਸਿੰਘ ਨਿਵਾਸੀ ਗੋਬਿੰਦ ਨਗਰ ਸੁਲਤਾਨਵਿੰਡ, ਅੰਮ੍ਰਿਤਸਰ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਹਾਸਲ ਕੀਤੇ ਗਏ 5 ਦਿਨਾਂ ਰਿਮਾਂਡ ਦੌਰਾਨ ਅਗਲੇਰੀ ਪੁੱਛਗਿੱਛ ਸ਼ੁਰੂ ਕੀਤੀ ਗਈ।
ਇਹ ਵੀ ਪੜ੍ਹੋ : ਅੱਤਵਾਦੀ ਪੰਨੂ ਦੇ ਬਿਆਨ 'ਤੇ ਪਾਕਿਸਤਾਨ ਨੇ ਲਾਇਆ ਇਲਜ਼ਾਮ, ਕਿਹਾ- 'ਬਦਨਾਮ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼'
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਬੀਤੇ ਮੰਗਲਵਾਰ ਝਬਾਲ ਰੋਡ ਨਜ਼ਦੀਕ ਅੰਮ੍ਰਿਤਸਰ ਬਾਈਪਾਸ, ਤਰਨਤਰਨ ਸ਼ਹਿਰ ਵਿਖੇ ਇਕ ਕਾਲੋਨੀ ਦੀ ਕੋਠੀ ਵਿਚੋਂ ਜੋ ਸੁਖਵਿੰਦਰ ਸਿੰਘ ਧਾਮੀ ਵਲੋਂ ਕਿਰਾਏ ’ਤੇ ਲਈ ਹੋਈ ਸੀ ਅੰਦਰੋਂ ਵੱਡੀ ਮਾਤਰਾ ਵਿਚ ਟਰਾਮਾਡੋਲ ਅਤੇ ਐਲਪਰਾਜੋਲੈਮ ਗੋਲੀਆਂ ਨੂੰ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪੁਲਸ ਵਲੋਂ ਦੋਵਾਂ ਮੁਲਜ਼ਮਾਂ ਪਾਸੋਂ 4 ਲੱਖ 25 ਹਜ਼ਾਰ ਦੇ ਕਰੀਬ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਇਹ ਨਸ਼ੀਲੀਆਂ ਗੋਲੀਆਂ ਉੱਤਰ ਪ੍ਰਦੇਸ਼ ਤੋਂ ਟਰਾਂਸਪੋਰਟ ਦੇ ਮਾਧਿਅਮ ਰਾਹੀਂ ਮੰਗਵਾਈਆਂ ਜਾਂਦੀਆਂ ਹਨ ਜਿਨ੍ਹਾਂ ਨੂੰ ਬਾਅਦ ਵਿਚ ਇਲਾਕੇ ਵਿਚ ਸਪਲਾਈ ਕਰਨ ਦਾ ਧੰਦਾ ਕੀਤਾ ਜਾਂਦਾ ਸੀ। ਉਨ੍ਹਾਂ ਦੱਸਿਆ ਕਿ ਸੁਖਵਿੰਦਰ ਸਿੰਘ ਜ਼ਿਲ੍ਹਾ ਤਰਨਤਰਨ ਦੇ ਪਿੰਡ ਜਾਮਾਰਾਏ ਵਿਖੇ ਮੈਡੀਕਲ ਸਟੋਰ ਦਾ ਕਾਰੋਬਾਰ ਕਰਦਾ ਹੈ। ਜਿਸ ਨੂੰ ਸੀਲ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਕਦਮਾ ਨੰਬਰ 31 ਐੱਸ.ਟੀ.ਐੱਫ ਥਾਣਾ ਮੁਹਾਲੀ ਵਿਖੇ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਕੰਮ ਤੋਂ ਪਰਤ ਰਹੇ ਮਾਮੇ-ਭਾਣਜੇ ਨਾਲ ਵਾਪਰੀ ਅਣਹੋਣੀ, ਸਕਾਰਪਿਓ ਦੀ ਲਪੇਟ 'ਚ ਆਉਣ ਕਾਰਨ ਦੋਵਾਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8